page 728
-
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ਰਾਗੁ ਸੂਹੀ ਮਹਲਾ ੧ ਚਉਪਦੇ ਘਰੁ ੧ਭਾਂਡਾ ਧੋਇ ਬੈਸਿ ਧੂਪੁ ਦੇਵਹੁ ਤਉ ਦੂਧੈ ਕਉ ਜਾਵਹੁ ॥ ਦੂਧੁ ਕਰਮ ਫੁਨਿ ਸੁਰਤਿ ਸਮਾਇਣੁ ਹੋਇ ਨਿਰਾਸ ਜਮਾਵਹੁ ॥੧॥ ਜਪਹੁ ਤ ਏਕੋ ਨਾਮਾ ॥ ਅਵਰਿ ਨਿਰਾਫਲ ਕਾਮਾ ॥੧॥ ਰਹਾਉ ॥ ਇਹੁ ਮਨੁ ਈਟੀ ਹਾਥਿ ਕਰਹੁ ਫੁਨਿ ਨੇਤ੍ਰਉ ਨੀਦ ਨ ਆਵੈ ॥ ਰਸਨਾ ਨਾਮੁ ਜਪਹੁ ਤਬ ਮਥੀਐ ਇਨ ਬਿਧਿ ਅੰਮ੍ਰਿਤੁ ਪਾਵਹੁ ॥੨॥ ਮਨੁ ਸੰਪਟੁ ਜਿਤੁ ਸਤ ਸਰਿ ਨਾਵਣੁ ਭਾਵਨ ਪਾਤੀ ਤ੍ਰਿਪਤਿ ਕਰੇ ॥ ਪੂਜਾ ਪ੍ਰਾਣ ਸੇਵਕੁ ਜੇ ਸੇਵੇ ਇਨ੍ਹ੍ਹ ਬਿਧਿ ਸਾਹਿਬੁ ਰਵਤੁ ਰਹੈ ॥੩॥ ਕਹਦੇ ਕਹਹਿ ਕਹੇ ਕਹਿ ਜਾਵਹਿ ਤੁਮ ਸਰਿ ਅਵਰੁ ਨ ਕੋਈ ॥ ਭਗਤਿ ਹੀਣੁ ਨਾਨਕੁ ਜਨੁ ਜੰਪੈ ਹਉ ਸਾਲਾਹੀ ਸਚਾ ਸੋਈ ॥੪॥੧॥
-
ਸੂਹੀ ਮਹਲਾ ੧ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਅੰਤਰਿ ਵਸੈ ਨ ਬਾਹਰਿ ਜਾਇ ॥ ਅੰਮ੍ਰਿਤੁ ਛੋਡਿ ਕਾਹੇ ਬਿਖੁ ਖਾਇ ॥੧॥ ਐਸਾ ਗਿਆਨੁ ਜਪਹੁ ਮਨ ਮੇਰੇ ॥ ਹੋਵਹੁ ਚਾਕਰ ਸਾਚੇ ਕੇਰੇ ॥੧॥ ਰਹਾਉ ॥ ਗਿਆਨੁ ਧਿਆਨੁ ਸਭੁ ਕੋਈ ਰਵੈ ॥ ਬਾਂਧਨਿ ਬਾਂਧਿਆ ਸਭੁ ਜਗੁ ਭਵੈ ॥੨॥ ਸੇਵਾ ਕਰੇ ਸੁ ਚਾਕਰੁ ਹੋਇ ॥ ਜਲਿ ਥਲਿ ਮਹੀਅਲਿ ਰਵਿ ਰਹਿਆ ਸੋਇ ॥੩॥ ਹਮ ਨਹੀ ਚੰਗੇ ਬੁਰਾ ਨਹੀ ਕੋਇ ॥ ਪ੍ਰਣਵਤਿ ਨਾਨਕੁ ਤਾਰੇ ਸੋਇ ॥੪॥੧॥੨॥