page 731
-
ਰਾਗੁ ਸੂਹੀ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਮਨਿ ਰਾਮ ਨਾਮੁ ਆਰਾਧਿਆ ਗੁਰ ਸਬਦਿ ਗੁਰੂ ਗੁਰ ਕੇ ॥ ਸਭਿ ਇਛਾ ਮਨਿ ਤਨਿ ਪੂਰੀਆ ਸਭੁ ਚੂਕਾ ਡਰੁ ਜਮ ਕੇ ॥੧॥ ਮੇਰੇ ਮਨ ਗੁਣ ਗਾਵਹੁ ਰਾਮ ਨਾਮ ਹਰਿ ਕੇ ॥ ਗੁਰਿ ਤੁਠੈ ਮਨੁ ਪਰਬੋਧਿਆ ਹਰਿ ਪੀਆ ਰਸੁ ਗਟਕੇ ॥੧॥ ਰਹਾਉ ॥ ਸਤਸੰਗਤਿ ਊਤਮ ਸਤਿਗੁਰ ਕੇਰੀ ਗੁਨ ਗਾਵੈ ਹਰਿ ਪ੍ਰਭ ਕੇ ॥ ਹਰਿ ਕਿਰਪਾ ਧਾਰਿ ਮੇਲਹੁ ਸਤਸੰਗਤਿ ਹਮ ਧੋਵਹ ਪਗ ਜਨ ਕੇ ॥੨॥ ਰਾਮ ਨਾਮੁ ਸਭੁ ਹੈ ਰਾਮ ਨਾਮਾ ਰਸੁ ਗੁਰਮਤਿ ਰਸੁ ਰਸਕੇ ॥ ਹਰਿ ਅੰਮ੍ਰਿਤੁ ਹਰਿ ਜਲੁ ਪਾਇਆ ਸਭ ਲਾਥੀ ਤਿਸ ਤਿਸ ਕੇ ॥੩॥ ਹਮਰੀ ਜਾਤਿ ਪਾਤਿ ਗੁਰੁ ਸਤਿਗੁਰੁ ਹਮ ਵੇਚਿਓ ਸਿਰੁ ਗੁਰ ਕੇ ॥ ਜਨ ਨਾਨਕ ਨਾਮੁ ਪਰਿਓ ਗੁਰ ਚੇਲਾ ਗੁਰ ਰਾਖਹੁ ਲਾਜ ਜਨ ਕੇ ॥੪॥੧॥
-
ਸੂਹੀ ਮਹਲਾ ੪ ॥ ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ ਭਉ ਜਨਮ ਮਰਣਾ ਮੇਟਿਓ ਗੁਰ ਸਬਦੀ ਹਰਿ ਅਸਥਿਰੁ ਸੇਵਿ ਸੁਖਿ ਸਮਘਾ ॥੧॥ ਮੇਰੇ ਮਨ ਭਜੁ ਰਾਮ ਨਾਮ ਅਤਿ ਪਿਰਘਾ ॥ ਮੈ ਮਨੁ ਤਨੁ ਅਰਪਿ ਧਰਿਓ ਗੁਰ ਆਗੈ ਸਿਰੁ ਵੇਚਿ ਲੀਓ ਮੁਲਿ ਮਹਘਾ ॥੧॥ ਰਹਾਉ ॥ ਨਰਪਤਿ ਰਾਜੇ ਰੰਗ ਰਸ ਮਾਣਹਿ ਬਿਨੁ ਨਾਵੈ ਪਕੜਿ ਖੜੇ ਸਭਿ ਕਲਘਾ ॥ ਧਰਮ ਰਾਇ ਸਿਰਿ ਡੰਡੁ ਲਗਾਨਾ ਫਿਰਿ ਪਛੁਤਾਨੇ ਹਥ ਫਲਘਾ ॥੨॥ ਹਰਿ ਰਾਖੁ ਰਾਖੁ ਜਨ ਕਿਰਮ ਤੁਮਾਰੇ ਸਰਣਾਗਤਿ ਪੁਰਖ ਪ੍ਰਤਿਪਲਘਾ ॥ ਦਰਸਨੁ ਸੰਤ ਦੇਹੁ ਸੁਖੁ ਪਾਵੈ ਪ੍ਰਭ ਲੋਚ ਪੂਰਿ ਜਨੁ ਤੁਮਘਾ ॥੩॥ ਤੁਮ ਸਮਰਥ ਪੁਰਖ ਵਡੇ ਪ੍ਰਭ ਸੁਆਮੀ ਮੋ ਕਉ ਕੀਜੈ ਦਾਨੁ ਹਰਿ ਨਿਮਘਾ ॥ ਜਨ ਨਾਨਕ ਨਾਮੁ ਮਿਲੈ ਸੁਖੁ ਪਾਵੈ ਹਮ ਨਾਮ ਵਿਟਹੁ ਸਦ ਘੁਮਘਾ ॥੪॥੨॥
-
ਸੂਹੀ ਮਹਲਾ ੪ ॥ ਹਰਿ ਨਾਮਾ ਹਰਿ ਰੰਙੁ ਹੈ ਹਰਿ ਰੰਙੁ ਮਜੀਠੈ ਰੰਙੁ ॥ ਗੁਰਿ ਤੁਠੈ ਹਰਿ ਰੰਗੁ ਚਾੜਿਆ ਫਿਰਿ ਬਹੁੜਿ ਨ ਹੋਵੀ ਭੰਙੁ ॥੧॥ ਮੇਰੇ ਮਨ ਹਰਿ ਰਾਮ ਨਾਮਿ ਕਰਿ ਰੰਙੁ ॥ ਗੁਰਿ ਤੁਠੈ ਹਰਿ ਉਪਦੇਸਿਆ ਹਰਿ ਭੇਟਿਆ ਰਾਉ ਨਿਸੰਙੁ ॥੧॥ ਰਹਾਉ ॥ ਮੁੰਧ ਇਆਣੀ ਮਨਮੁਖੀ ਫਿਰਿ ਆਵਣ ਜਾਣਾ ਅੰਙੁ ॥ ਹਰਿ ਪ੍ਰਭੁ ਚਿਤਿ ਨ ਆਇਓ ਮਨਿ ਦੂਜਾ ਭਾਉ ਸਹਲੰਙੁ ॥੨॥ ਹਮ ਮੈਲੁ ਭਰੇ ਦੁਹਚਾਰੀਆ ਹਰਿ ਰਾਖਹੁ ਅੰਗੀ ਅੰਙੁ ॥ ਗੁਰਿ ਅੰਮ੍ਰਿਤ ਸਰਿ ਨਵਲਾਇਆ ਸਭਿ ਲਾਥੇ ਕਿਲਵਿਖ ਪੰਙੁ ॥੩॥ ਹਰਿ ਦੀਨਾ ਦੀਨ ਦਇਆਲ ਪ੍ਰਭੁ ਸਤਸੰਗਤਿ ਮੇਲਹੁ ਸੰਙੁ ॥ ਮਿਲਿ ਸੰਗਤਿ ਹਰਿ ਰੰਗੁ ਪਾਇਆ ਜਨ ਨਾਨਕ ਮਨਿ ਤਨਿ ਰੰਙੁ ॥੪॥੩॥