page 734
-
ਹਰਿ ਧਨੁ ਰਤਨੁ ਜਵੇਹਰੁ ਮਾਣਕੁ ਹਰਿ ਧਨੈ ਨਾਲਿ ਅੰਮ੍ਰਿਤ ਵੇਲੈ ਵਤੈ ਹਰਿ ਭਗਤੀ ਹਰਿ ਲਿਵ ਲਾਈ ॥ ਹਰਿ ਧਨੁ ਅੰਮ੍ਰਿਤ ਵੇਲੈ ਵਤੈ ਕਾ ਬੀਜਿਆ ਭਗਤ ਖਾਇ ਖਰਚਿ ਰਹੇ ਨਿਖੁਟੈ ਨਾਹੀ ॥ ਹਲਤਿ ਪਲਤਿ ਹਰਿ ਧਨੈ ਕੀ ਭਗਤਾ ਕਉ ਮਿਲੀ ਵਡਿਆਈ ॥੩॥ ਹਰਿ ਧਨੁ ਨਿਰਭਉ ਸਦਾ ਸਦਾ ਅਸਥਿਰੁ ਹੈ ਸਾਚਾ ਇਹੁ ਹਰਿ ਧਨੁ ਅਗਨੀ ਤਸਕਰੈ ਪਾਣੀਐ ਜਮਦੂਤੈ ਕਿਸੈ ਕਾ ਗਵਾਇਆ ਨ ਜਾਈ ॥ ਹਰਿ ਧਨ ਕਉ ਉਚਕਾ ਨੇੜਿ ਨ ਆਵਈ ਜਮੁ ਜਾਗਾਤੀ ਡੰਡੁ ਨ ਲਗਾਈ ॥੪॥ਸਾਕਤੀ ਪਾਪ ਕਰਿ ਕੈ ਬਿਖਿਆ ਧਨੁ ਸੰਚਿਆ ਤਿਨਾ ਇਕ ਵਿਖ ਨਾਲਿ ਨ ਜਾਈ ॥ ਹਲਤੈ ਵਿਚਿ ਸਾਕਤ ਦੁਹੇਲੇ ਭਏ ਹਥਹੁ ਛੁੜਕਿ ਗਇਆ ਅਗੈ ਪਲਤਿ ਸਾਕਤੁ ਹਰਿ ਦਰਗਹ ਢੋਈ ਨ ਪਾਈ ॥੫॥ ਇਸੁ ਹਰਿ ਧਨ ਕਾ ਸਾਹੁ ਹਰਿ ਆਪਿ ਹੈ ਸੰਤਹੁ ਜਿਸ ਨੋ ਦੇਇ ਸੁ ਹਰਿ ਧਨੁ ਲਦਿ ਚਲਾਈ ॥ ਇਸੁ ਹਰਿ ਧਨੈ ਕਾ ਤੋਟਾ ਕਦੇ ਨ ਆਵਈ ਜਨ ਨਾਨਕ ਕਉ ਗੁਰਿ ਸੋਝੀ ਪਾਈ ॥੬॥੩॥੧੦॥
-
ਸੂਹੀ ਮਹਲਾ ੪ ॥ ਜਿਸ ਨੋ ਹਰਿ ਸੁਪ੍ਰਸੰਨੁ ਹੋਇ ਸੋ ਹਰਿ ਗੁਣਾ ਰਵੈ ਸੋ ਭਗਤੁ ਸੋ ਪਰਵਾਨੁ ॥ ਤਿਸ ਕੀ ਮਹਿਮਾ ਕਿਆ ਵਰਨੀਐ ਜਿਸ ਕੈ ਹਿਰਦੈ ਵਸਿਆ ਹਰਿ ਪੁਰਖੁ ਭਗਵਾਨੁ ॥੧॥ ਗੋਵਿੰਦ ਗੁਣ ਗਾਈਐ ਜੀਉ ਲਾਇ ਸਤਿਗੁਰੂ ਨਾਲਿ ਧਿਆਨੁ ॥੧॥ ਰਹਾਉ ॥ ਸੋ ਸਤਿਗੁਰੂ ਸਾ ਸੇਵਾ ਸਤਿਗੁਰ ਕੀ ਸਫਲ ਹੈ ਜਿਸ ਤੇ ਪਾਈਐ ਪਰਮ ਨਿਧਾਨੁ ॥ ਜੋ ਦੂਜੈ ਭਾਇ ਸਾਕਤ ਕਾਮਨਾ ਅਰਥਿ ਦੁਰਗੰਧ ਸਰੇਵਦੇ ਸੋ ਨਿਹਫਲ ਸਭੁ ਅਗਿਆਨੁ ॥੨॥ ਜਿਸ ਨੋ ਪਰਤੀਤਿ ਹੋਵੈ ਤਿਸ ਕਾ ਗਾਵਿਆ ਥਾਇ ਪਵੈ ਸੋ ਪਾਵੈ ਦਰਗਹ ਮਾਨੁ ॥ ਜੋ ਬਿਨੁ ਪਰਤੀਤੀ ਕਪਟੀ ਕੂੜੀ ਕੂੜੀ ਅਖੀ ਮੀਟਦੇ ਉਨ ਕਾ ਉਤਰਿ ਜਾਇਗਾ ਝੂਠੁ ਗੁਮਾਨੁ ॥੩॥ ਜੇਤਾ ਜੀਉ ਪਿੰਡੁ ਸਭੁ ਤੇਰਾ ਤੂੰ ਅੰਤਰਜਾਮੀ ਪੁਰਖੁ ਭਗਵਾਨੁ ॥ ਦਾਸਨਿ ਦਾਸੁ ਕਹੈ ਜਨੁ ਨਾਨਕੁ ਜੇਹਾ ਤੂੰ ਕਰਾਇਹਿ ਤੇਹਾ ਹਉ ਕਰੀ ਵਖਿਆਨੁ ॥੪॥੪॥੧੧॥