page 735
-
ਸੂਹੀ ਮਹਲਾ ੪ ਘਰੁ ੭ ੴ ਸਤਿਗੁਰ ਪ੍ਰਸਾਦਿ ॥ ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥੧॥ ਮੈ ਹਰਿ ਹਰਿ ਨਾਮੁ ਧਰ ਸੋਈ ॥ ਜਿਉ ਭਾਵੈ ਤਿਉ ਰਾਖੁ ਮੇਰੇ ਸਾਹਿਬ ਮੈ ਤੁਝ ਬਿਨੁ ਅਵਰੁ ਨ ਕੋਈ ॥੧॥ ਰਹਾਉ ॥ ਮੈ ਤਾਣੁ ਦੀਬਾਣੁ ਤੂਹੈ ਮੇਰੇ ਸੁਆਮੀ ਮੈ ਤੁਧੁ ਆਗੈ ਅਰਦਾਸਿ ॥ ਮੈ ਹੋਰੁ ਥਾਉ ਨਾਹੀ ਜਿਸੁ ਪਹਿ ਕਰਉ ਬੇਨੰਤੀ ਮੇਰਾ ਦੁਖੁ ਸੁਖੁ ਤੁਝ ਹੀ ਪਾਸਿ ॥੨॥ ਵਿਚੇ ਧਰਤੀ ਵਿਚੇ ਪਾਣੀ ਵਿਚਿ ਕਾਸਟ ਅਗਨਿ ਧਰੀਜੈ ॥ ਬਕਰੀ ਸਿੰਘੁ ਇਕਤੈ ਥਾਇ ਰਾਖੇ ਮਨ ਹਰਿ ਜਪਿ ਭ੍ਰਮੁ ਭਉ ਦੂਰਿ ਕੀਜੈ ॥੩॥ ਹਰਿ ਕੀ ਵਡਿਆਈ ਦੇਖਹੁ ਸੰਤਹੁ ਹਰਿ ਨਿਮਾਣਿਆ ਮਾਣੁ ਦੇਵਾਏ ॥ ਜਿਉ ਧਰਤੀ ਚਰਣ ਤਲੇ ਤੇ ਊਪਰਿ ਆਵੈ ਤਿਉ ਨਾਨਕ ਸਾਧ ਜਨਾ ਜਗਤੁ ਆਣਿ ਸਭੁ ਪੈਰੀ ਪਾਏ ॥੪॥੧॥੧੨॥
-
ਸੂਹੀ ਮਹਲਾ ੪ ॥ ਤੂੰ ਕਰਤਾ ਸਭੁ ਕਿਛੁ ਆਪੇ ਜਾਣਹਿ ਕਿਆ ਤੁਧੁ ਪਹਿ ਆਖਿ ਸੁਣਾਈਐ ॥ ਬੁਰਾ ਭਲਾ ਤੁਧੁ ਸਭੁ ਕਿਛੁ ਸੂਝੈ ਜੇਹਾ ਕੋ ਕਰੇ ਤੇਹਾ ਕੋ ਪਾਈਐ ॥੧॥ ਮੇਰੇ ਸਾਹਿਬ ਤੂੰ ਅੰਤਰ ਕੀ ਬਿਧਿ ਜਾਣਹਿ ॥ ਬੁਰਾ ਭਲਾ ਤੁਧੁ ਸਭੁ ਕਿਛੁ ਸੂਝੈ ਤੁਧੁ ਭਾਵੈ ਤਿਵੈ ਬੁਲਾਵਹਿ ॥੧॥ ਰਹਾਉ ॥ ਸਭੁ ਮੋਹੁ ਮਾਇਆ ਸਰੀਰੁ ਹਰਿ ਕੀਆ ਵਿਚਿ ਦੇਹੀ ਮਾਨੁਖ ਭਗਤਿ ਕਰਾਈ ॥ ਇਕਨਾ ਸਤਿਗੁਰੁ ਮੇਲਿ ਸੁਖੁ ਦੇਵਹਿ ਇਕਿ ਮਨਮੁਖਿ ਧੰਧੁ ਪਿਟਾਈ ॥੨॥ ਸਭੁ ਕੋ ਤੇਰਾ ਤੂੰ ਸਭਨਾ ਕਾ ਮੇਰੇ ਕਰਤੇ ਤੁਧੁ ਸਭਨਾ ਸਿਰਿ ਲਿਖਿਆ ਲੇਖੁ ॥ ਜੇਹੀ ਤੂੰ ਨਦਰਿ ਕਰਹਿ ਤੇਹਾ ਕੋ ਹੋਵੈ ਬਿਨੁ ਨਦਰੀ ਨਾਹੀ ਕੋ ਭੇਖੁ ॥੩॥ ਤੇਰੀ ਵਡਿਆਈ ਤੂੰਹੈ ਜਾਣਹਿ ਸਭ ਤੁਧਨੋ ਨਿਤ ਧਿਆਏ ॥ ਜਿਸ ਨੋ ਤੁਧੁ ਭਾਵੈ ਤਿਸ ਨੋ ਤੂੰ ਮੇਲਹਿ ਜਨ ਨਾਨਕ ਸੋ ਥਾਇ ਪਾਏ ॥੪॥੨॥੧੩॥
-
ਸੂਹੀ ਮਹਲਾ ੪ ॥ ਜਿਨ ਕੈ ਅੰਤਰਿ ਵਸਿਆ ਮੇਰਾ ਹਰਿ ਹਰਿ ਤਿਨ ਕੇ ਸਭਿ ਰੋਗ ਗਵਾਏ ॥ ਤੇ ਮੁਕਤ ਭਏ ਜਿਨ ਹਰਿ ਨਾਮੁ ਧਿਆਇਆ ਤਿਨ ਪਵਿਤੁ ਪਰਮ ਪਦੁ ਪਾਏ ॥੧॥ ਮੇਰੇ ਰਾਮ ਹਰਿ ਜਨ ਆਰੋਗ ਭਏ ॥ ਗੁਰ ਬਚਨੀ ਜਿਨਾ ਜਪਿਆ ਮੇਰਾ ਹਰਿ ਹਰਿ ਤਿਨ ਕੇ ਹਉਮੈ ਰੋਗ ਗਏ ॥੧॥ ਰਹਾਉ ॥ ਬ੍ਰਹਮਾ ਬਿਸਨੁ ਮਹਾਦੇਉ ਤ੍ਰੈ ਗੁਣ ਰੋਗੀ ਵਿਚਿ ਹਉਮੈ ਕਾਰ ਕਮਾਈ ॥ ਜਿਨਿ ਕੀਏ ਤਿਸਹਿ ਨ ਚੇਤਹਿ ਬਪੁੜੇ ਹਰਿ ਗੁਰਮੁਖਿ ਸੋਝੀ ਪਾਈ ॥੨॥ ਹਉਮੈ ਰੋਗਿ ਸਭੁ ਜਗਤੁ ਬਿਆਪਿਆ ਤਿਨ ਕਉ ਜਨਮ ਮਰਣ ਦੁਖੁ ਭਾਰੀ ॥ ਗੁਰ ਪਰਸਾਦੀ ਕੋ ਵਿਰਲਾ ਛੂਟੈ ਤਿਸੁ ਜਨ ਕਉ ਹਉ ਬਲਿਹਾਰੀ ॥੩॥ ਜਿਨਿ ਸਿਸਟਿ ਸਾਜੀ ਸੋਈ ਹਰਿ ਜਾਣੈ ਤਾ ਕਾ ਰੂਪੁ ਅਪਾਰੋ ॥ ਨਾਨਕ ਆਪੇ ਵੇਖਿ ਹਰਿ ਬਿਗਸੈ ਗੁਰਮੁਖਿ ਬ੍ਰਹਮ ਬੀਚਾਰੋ ॥੪॥੩॥੧੪॥