page 737
-
ਸੂਹੀ ਮਹਲਾ ੫ ॥ ਧਨੁ ਸੋਹਾਗਨਿ ਜੋ ਪ੍ਰਭੂ ਪਛਾਨੈ ॥ ਮਾਨੈ ਹੁਕਮੁ ਤਜੈ ਅਭਿਮਾਨੈ ॥ ਪ੍ਰਿਅ ਸਿਉ ਰਾਤੀ ਰਲੀਆ ਮਾਨੈ ॥੧॥ ਸੁਨਿ ਸਖੀਏ ਪ੍ਰਭ ਮਿਲਣ ਨੀਸਾਨੀ ॥ ਮਨੁ ਤਨੁ ਅਰਪਿ ਤਜਿ ਲਾਜ ਲੋਕਾਨੀ ॥੧॥ ਰਹਾਉ ॥ ਸਖੀ ਸਹੇਲੀ ਕਉ ਸਮਝਾਵੈ ॥ ਸੋਈ ਕਮਾਵੈ ਜੋ ਪ੍ਰਭ ਭਾਵੈ ॥ ਸਾ ਸੋਹਾਗਣਿ ਅੰਕਿ ਸਮਾਵੈ ॥੨॥ ਗਰਬਿ ਗਹੇਲੀ ਮਹਲੁ ਨ ਪਾਵੈ ॥ ਫਿਰਿ ਪਛੁਤਾਵੈ ਜਬ ਰੈਣਿ ਬਿਹਾਵੈ ॥ ਕਰਮਹੀਣਿ ਮਨਮੁਖਿ ਦੁਖੁ ਪਾਵੈ ॥੩॥ ਬਿਨਉ ਕਰੀ ਜੇ ਜਾਣਾ ਦੂਰਿ ॥ ਪ੍ਰਭੁ ਅਬਿਨਾਸੀ ਰਹਿਆ ਭਰਪੂਰਿ ॥ ਜਨੁ ਨਾਨਕੁ ਗਾਵੈ ਦੇਖਿ ਹਦੂਰਿ ॥੪॥੩॥
-
ਸੂਹੀ ਮਹਲਾ ੫ ॥ ਗ੍ਰਿਹੁ ਵਸਿ ਗੁਰਿ ਕੀਨਾ ਹਉ ਘਰ ਕੀ ਨਾਰਿ ॥ ਦਸ ਦਾਸੀ ਕਰਿ ਦੀਨੀ ਭਤਾਰਿ ॥ ਸਗਲ ਸਮਗ੍ਰੀ ਮੈ ਘਰ ਕੀ ਜੋੜੀ ॥ ਆਸ ਪਿਆਸੀ ਪਿਰ ਕਉ ਲੋੜੀ ॥੧॥ ਕਵਨ ਕਹਾ ਗੁਨ ਕੰਤ ਪਿਆਰੇ ॥ ਸੁਘੜ ਸਰੂਪ ਦਇਆਲ ਮੁਰਾਰੇ ॥੧॥ ਰਹਾਉ ॥ ਸਤੁ ਸੀਗਾਰੁ ਭਉ ਅੰਜਨੁ ਪਾਇਆ ॥ ਅੰਮ੍ਰਿਤ ਨਾਮੁ ਤੰਬੋਲੁ ਮੁਖਿ ਖਾਇਆ ॥ ਕੰਗਨ ਬਸਤ੍ਰ ਗਹਨੇ ਬਨੇ ਸੁਹਾਵੇ ॥ ਧਨ ਸਭ ਸੁਖ ਪਾਵੈ ਜਾਂ ਪਿਰੁ ਘਰਿ ਆਵੈ ॥੨॥ ਗੁਣ ਕਾਮਣ ਕਰਿ ਕੰਤੁ ਰੀਝਾਇਆ ॥ ਵਸਿ ਕਰਿ ਲੀਨਾ ਗੁਰਿ ਭਰਮੁ ਚੁਕਾਇਆ ॥ ਸਭ ਤੇ ਊਚਾ ਮੰਦਰੁ ਮੇਰਾ ॥ ਸਭ ਕਾਮਣਿ ਤਿਆਗੀ ਪ੍ਰਿਉ ਪ੍ਰੀਤਮੁ ਮੇਰਾ ॥੩॥ ਪ੍ਰਗਟਿਆ ਸੂਰੁ ਜੋਤਿ ਉਜੀਆਰਾ ॥ ਸੇਜ ਵਿਛਾਈ ਸਰਧ ਅਪਾਰਾ ॥ ਨਵ ਰੰਗ ਲਾਲੁ ਸੇਜ ਰਾਵਣ ਆਇਆ ॥ ਜਨ ਨਾਨਕ ਪਿਰ ਧਨ ਮਿਲਿ ਸੁਖੁ ਪਾਇਆ ॥੪॥੪॥
-
ਸੂਹੀ ਮਹਲਾ ੫ ॥ ਉਮਕਿਓ ਹੀਉ ਮਿਲਨ ਪ੍ਰਭ ਤਾਈ ॥ ਖੋਜਤ ਚਰਿਓ ਦੇਖਉ ਪ੍ਰਿਅ ਜਾਈ ॥ ਸੁਨਤ ਸਦੇਸਰੋ ਪ੍ਰਿਅ ਗ੍ਰਿਹਿ ਸੇਜ ਵਿਛਾਈ ॥ ਭ੍ਰਮਿ ਭ੍ਰਮਿ ਆਇਓ ਤਉ ਨਦਰਿ ਨ ਪਾਈ ॥੧॥ ਕਿਨ ਬਿਧਿ ਹੀਅਰੋ ਧੀਰੈ ਨਿਮਾਨੋ ॥ ਮਿਲੁ ਸਾਜਨ ਹਉ ਤੁਝੁ ਕੁਰਬਾਨੋ ॥੧॥ ਰਹਾਉ ॥ ਏਕਾ ਸੇਜ ਵਿਛੀ ਧਨ ਕੰਤਾ ॥ ਧਨ ਸੂਤੀ ਪਿਰੁ ਸਦ ਜਾਗੰਤਾ ॥ ਪੀਓ ਮਦਰੋ ਧਨ ਮਤਵੰਤਾ ॥ ਧਨ ਜਾਗੈ ਜੇ ਪਿਰੁ ਬੋਲੰਤਾ ॥੨॥ ਭਈ ਨਿਰਾਸੀ ਬਹੁਤੁ ਦਿਨ ਲਾਗੇ ॥ ਦੇਸ ਦਿਸੰਤਰ ਮੈ ਸਗਲੇ ਝਾਗੇ ॥ ਖਿਨੁ ਰਹਨੁ ਨ ਪਾਵਉ ਬਿਨੁ ਪਗ ਪਾਗੇ ॥ ਹੋਇ ਕ੍ਰਿਪਾਲੁ ਪ੍ਰਭ ਮਿਲਹ ਸਭਾਗੇ ॥੩॥ ਭਇਓ ਕ੍ਰਿਪਾਲੁ ਸਤਸੰਗਿ ਮਿਲਾਇਆ ॥ ਬੂਝੀ ਤਪਤਿ ਘਰਹਿ ਪਿਰੁ ਪਾਇਆ ॥ ਸਗਲ ਸੀਗਾਰ ਹੁਣਿ ਮੁਝਹਿ ਸੁਹਾਇਆ ॥ ਕਹੁ ਨਾਨਕ ਗੁਰਿ ਭਰਮੁ ਚੁਕਾਇਆ ॥੪॥ ਜਹ ਦੇਖਾ ਤਹ ਪਿਰੁ ਹੈ ਭਾਈ ॥ ਖੋਲ੍ਹ੍ਹਿਓ ਕਪਾਟੁ ਤਾ ਮਨੁ ਠਹਰਾਈ ॥੧॥ ਰਹਾਉ ਦੂਜਾ ॥੫॥