page 740
-
ਸੂਹੀ ਮਹਲਾ ੫ ॥ ਰਹਣੁ ਨ ਪਾਵਹਿ ਸੁਰਿ ਨਰ ਦੇਵਾ ॥ ਊਠਿ ਸਿਧਾਰੇ ਕਰਿ ਮੁਨਿ ਜਨ ਸੇਵਾ ॥੧॥ ਜੀਵਤ ਪੇਖੇ ਜਿਨ੍ਹ੍ਹੀ ਹਰਿ ਹਰਿ ਧਿਆਇਆ ॥ ਸਾਧਸੰਗਿ ਤਿਨ੍ਹ੍ਹੀ ਦਰਸਨੁ ਪਾਇਆ ॥੧॥ ਰਹਾਉ ॥ ਬਾਦਿਸਾਹ ਸਾਹ ਵਾਪਾਰੀ ਮਰਨਾ ॥ ਜੋ ਦੀਸੈ ਸੋ ਕਾਲਹਿ ਖਰਨਾ ॥੨॥ ਕੂੜੈ ਮੋਹਿ ਲਪਟਿ ਲਪਟਾਨਾ ॥ ਛੋਡਿ ਚਲਿਆ ਤਾ ਫਿਰਿ ਪਛੁਤਾਨਾ ॥੩॥ ਕ੍ਰਿਪਾ ਨਿਧਾਨ ਨਾਨਕ ਕਉ ਕਰਹੁ ਦਾਤਿ ॥ ਨਾਮੁ ਤੇਰਾ ਜਪੀ ਦਿਨੁ ਰਾਤਿ ॥੪॥੮॥੧੪॥
-
ਸੂਹੀ ਮਹਲਾ ੫ ॥ ਘਟ ਘਟ ਅੰਤਰਿ ਤੁਮਹਿ ਬਸਾਰੇ ॥ ਸਗਲ ਸਮਗ੍ਰੀ ਸੂਤਿ ਤੁਮਾਰੇ ॥੧॥ ਤੂੰ ਪ੍ਰੀਤਮ ਤੂੰ ਪ੍ਰਾਨ ਅਧਾਰੇ ॥ ਤੁਮ ਹੀ ਪੇਖਿ ਪੇਖਿ ਮਨੁ ਬਿਗਸਾਰੇ ॥੧॥ ਰਹਾਉ ॥ ਅਨਿਕ ਜੋਨਿ ਭ੍ਰਮਿ ਭ੍ਰਮਿ ਭ੍ਰਮਿ ਹਾਰੇ ॥ ਓਟ ਗਹੀ ਅਬ ਸਾਧ ਸੰਗਾਰੇ ॥੨॥ ਅਗਮ ਅਗੋਚਰੁ ਅਲਖ ਅਪਾਰੇ ॥ ਨਾਨਕੁ ਸਿਮਰੈ ਦਿਨੁ ਰੈਨਾਰੇ ॥੩॥੯॥੧੫॥
-
ਸੂਹੀ ਮਹਲਾ ੫ ॥ ਕਵਨ ਕਾਜ ਮਾਇਆ ਵਡਿਆਈ ॥ ਜਾ ਕਉ ਬਿਨਸਤ ਬਾਰ ਨ ਕਾਈ ॥੧॥ ਇਹੁ ਸੁਪਨਾ ਸੋਵਤ ਨਹੀ ਜਾਨੈ ॥ ਅਚੇਤ ਬਿਵਸਥਾ ਮਹਿ ਲਪਟਾਨੈ ॥੧॥ ਰਹਾਉ ॥ ਮਹਾ ਮੋਹਿ ਮੋਹਿਓ ਗਾਵਾਰਾ ॥ ਪੇਖਤ ਪੇਖਤ ਊਠਿ ਸਿਧਾਰਾ ॥੨॥ ਊਚ ਤੇ ਊਚ ਤਾ ਕਾ ਦਰਬਾਰਾ ॥ ਕਈ ਜੰਤ ਬਿਨਾਹਿ ਉਪਾਰਾ ॥੩॥ ਦੂਸਰ ਹੋਆ ਨਾ ਕੋ ਹੋਈ ॥ ਜਪਿ ਨਾਨਕ ਪ੍ਰਭ ਏਕੋ ਸੋਈ ॥੪॥੧੦॥੧੬॥
-
ਸੂਹੀ ਮਹਲਾ ੫ ॥ ਸਿਮਰਿ ਸਿਮਰਿ ਤਾ ਕਉ ਹਉ ਜੀਵਾ ॥ ਚਰਣ ਕਮਲ ਤੇਰੇ ਧੋਇ ਧੋਇ ਪੀਵਾ ॥੧॥ ਸੋ ਹਰਿ ਮੇਰਾ ਅੰਤਰਜਾਮੀ ॥ ਭਗਤ ਜਨਾ ਕੈ ਸੰਗਿ ਸੁਆਮੀ ॥੧॥ ਰਹਾਉ ॥ ਸੁਣਿ ਸੁਣਿ ਅੰਮ੍ਰਿਤ ਨਾਮੁ ਧਿਆਵਾ ॥ ਆਠ ਪਹਰ ਤੇਰੇ ਗੁਣ ਗਾਵਾ ॥੨॥ ਪੇਖਿ ਪੇਖਿ ਲੀਲਾ ਮਨਿ ਆਨੰਦਾ ॥ ਗੁਣ ਅਪਾਰ ਪ੍ਰਭ ਪਰਮਾਨੰਦਾ ॥੩॥ ਜਾ ਕੈ ਸਿਮਰਨਿ ਕਛੁ ਭਉ ਨ ਬਿਆਪੈ ॥ ਸਦਾ ਸਦਾ ਨਾਨਕ ਹਰਿ ਜਾਪੈ ॥੪॥੧੧॥੧੭॥
-
ਸੂਹੀ ਮਹਲਾ ੫ ॥ ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥ ਰਸਨਾ ਜਾਪੁ ਜਪਉ ਬਨਵਾਰੀ ॥੧॥ ਸਫਲ ਮੂਰਤਿ ਦਰਸਨ ਬਲਿਹਾਰੀ ॥ ਚਰਣ ਕਮਲ ਮਨ ਪ੍ਰਾਣ ਅਧਾਰੀ ॥੧॥ ਰਹਾਉ ॥ ਸਾਧਸੰਗਿ ਜਨਮ ਮਰਣ ਨਿਵਾਰੀ ॥ ਅੰਮ੍ਰਿਤ ਕਥਾ ਸੁਣਿ ਕਰਨ ਅਧਾਰੀ ॥੨॥ ਕਾਮ ਕ੍ਰੋਧ ਲੋਭ ਮੋਹ ਤਜਾਰੀ ॥ ਦ੍ਰਿੜੁ ਨਾਮ ਦਾਨੁ ਇਸਨਾਨੁ ਸੁਚਾਰੀ ॥੩॥ ਕਹੁ ਨਾਨਕ ਇਹੁ ਤਤੁ ਬੀਚਾਰੀ ॥ ਰਾਮ ਨਾਮ ਜਪਿ ਪਾਰਿ ਉਤਾਰੀ ॥੪॥੧੨॥੧੮॥