page 741
-
ਸੂਹੀ ਮਹਲਾ ੫ ॥ ਲੋਭਿ ਮੋਹਿ ਮਗਨ ਅਪਰਾਧੀ ॥ ਕਰਣਹਾਰ ਕੀ ਸੇਵ ਨ ਸਾਧੀ ॥੧॥ ਪਤਿਤ ਪਾਵਨ ਪ੍ਰਭ ਨਾਮ ਤੁਮਾਰੇ ॥ ਰਾਖਿ ਲੇਹੁ ਮੋਹਿ ਨਿਰਗੁਨੀਆਰੇ ॥੧॥ ਰਹਾਉ ॥ ਤੂੰ ਦਾਤਾ ਪ੍ਰਭ ਅੰਤਰਜਾਮੀ ॥ ਕਾਚੀ ਦੇਹ ਮਾਨੁਖ ਅਭਿਮਾਨੀ ॥੨॥ ਸੁਆਦ ਬਾਦ ਈਰਖ ਮਦ ਮਾਇਆ ॥ ਇਨ ਸੰਗਿ ਲਾਗਿ ਰਤਨ ਜਨਮੁ ਗਵਾਇਆ ॥੩॥ ਦੁਖ ਭੰਜਨ ਜਗਜੀਵਨ ਹਰਿ ਰਾਇਆ ॥ ਸਗਲ ਤਿਆਗਿ ਨਾਨਕੁ ਸਰਣਾਇਆ ॥੪॥੧੩॥੧੯॥
-
ਸੂਹੀ ਮਹਲਾ ੫ ॥ ਪੇਖਤ ਚਾਖਤ ਕਹੀਅਤ ਅੰਧਾ ਸੁਨੀਅਤ ਸੁਨੀਐ ਨਾਹੀ ॥ ਨਿਕਟਿ ਵਸਤੁ ਕਉ ਜਾਣੈ ਦੂਰੇ ਪਾਪੀ ਪਾਪ ਕਮਾਹੀ ॥੧॥ ਸੋ ਕਿਛੁ ਕਰਿ ਜਿਤੁ ਛੁਟਹਿ ਪਰਾਨੀ ॥ ਹਰਿ ਹਰਿ ਨਾਮੁ ਜਪਿ ਅੰਮ੍ਰਿਤ ਬਾਨੀ ॥੧॥ ਰਹਾਉ ॥ ਘੋਰ ਮਹਲ ਸਦਾ ਰੰਗਿ ਰਾਤਾ ॥ ਸੰਗਿ ਤੁਮ੍ਹ੍ਹਾਰੈ ਕਛੂ ਨ ਜਾਤਾ ॥੨॥ ਰਖਹਿ ਪੋਚਾਰਿ ਮਾਟੀ ਕਾ ਭਾਂਡਾ ॥ ਅਤਿ ਕੁਚੀਲ ਮਿਲੈ ਜਮ ਡਾਂਡਾ ॥੩॥ ਕਾਮ ਕ੍ਰੋਧਿ ਲੋਭਿ ਮੋਹਿ ਬਾਧਾ ॥ ਮਹਾ ਗਰਤ ਮਹਿ ਨਿਘਰਤ ਜਾਤਾ ॥੪॥ ਨਾਨਕ ਕੀ ਅਰਦਾਸਿ ਸੁਣੀਜੈ ॥ ਡੂਬਤ ਪਾਹਨ ਪ੍ਰਭ ਮੇਰੇ ਲੀਜੈ ॥੫॥੧੪॥੨੦॥
-
ਸੂਹੀ ਮਹਲਾ ੫ ॥ ਜੀਵਤ ਮਰੈ ਬੁਝੈ ਪ੍ਰਭੁ ਸੋਇ ॥ ਤਿਸੁ ਜਨ ਕਰਮਿ ਪਰਾਪਤਿ ਹੋਇ ॥੧॥ ਸੁਣਿ ਸਾਜਨ ਇਉ ਦੁਤਰੁ ਤਰੀਐ ॥ ਮਿਲਿ ਸਾਧੂ ਹਰਿ ਨਾਮੁ ਉਚਰੀਐ ॥੧॥ ਰਹਾਉ ॥ ਏਕ ਬਿਨਾ ਦੂਜਾ ਨਹੀ ਜਾਨੈ ॥ ਘਟ ਘਟ ਅੰਤਰਿ ਪਾਰਬ੍ਰਹਮੁ ਪਛਾਨੈ ॥੨॥ ਜੋ ਕਿਛੁ ਕਰੈ ਸੋਈ ਭਲ ਮਾਨੈ ॥ ਆਦਿ ਅੰਤ ਕੀ ਕੀਮਤਿ ਜਾਨੈ ॥੩॥ ਕਹੁ ਨਾਨਕ ਤਿਸੁ ਜਨ ਬਲਿਹਾਰੀ ॥ ਜਾ ਕੈ ਹਿਰਦੈ ਵਸਹਿ ਮੁਰਾਰੀ ॥੪॥੧੫॥੨੧॥
-
ਸੂਹੀ ਮਹਲਾ ੫ ॥ ਗੁਰੁ ਪਰਮੇਸਰੁ ਕਰਣੈਹਾਰੁ ॥ ਸਗਲ ਸ੍ਰਿਸਟਿ ਕਉ ਦੇ ਆਧਾਰੁ ॥੧॥ ਗੁਰ ਕੇ ਚਰਣ ਕਮਲ ਮਨ ਧਿਆਇ ॥ ਦੂਖੁ ਦਰਦੁ ਇਸੁ ਤਨ ਤੇ ਜਾਇ ॥੧॥ ਰਹਾਉ ॥ ਭਵਜਲਿ ਡੂਬਤ ਸਤਿਗੁਰੁ ਕਾਢੈ ॥ ਜਨਮ ਜਨਮ ਕਾ ਟੂਟਾ ਗਾਢੈ ॥੨॥ ਗੁਰ ਕੀ ਸੇਵਾ ਕਰਹੁ ਦਿਨੁ ਰਾਤਿ ॥ ਸੂਖ ਸਹਜ ਮਨਿ ਆਵੈ ਸਾਂਤਿ ॥੩॥ ਸਤਿਗੁਰ ਕੀ ਰੇਣੁ ਵਡਭਾਗੀ ਪਾਵੈ ॥ ਨਾਨਕ ਗੁਰ ਕਉ ਸਦ ਬਲਿ ਜਾਵੈ ॥੪॥੧੬॥੨੨॥
-
ਸੂਹੀ ਮਹਲਾ ੫ ॥ ਗੁਰ ਅਪੁਨੇ ਊਪਰਿ ਬਲਿ ਜਾਈਐ ॥ ਆਠ ਪਹਰ ਹਰਿ ਹਰਿ ਜਸੁ ਗਾਈਐ ॥੧॥ ਸਿਮਰਉ ਸੋ ਪ੍ਰਭੁ ਅਪਨਾ ਸੁਆਮੀ ॥ ਸਗਲ ਘਟਾ ਕਾ ਅੰਤਰਜਾਮੀ ॥੧॥ ਰਹਾਉ ॥ ਚਰਣ ਕਮਲ ਸਿਉ ਲਾਗੀ ਪ੍ਰੀਤਿ ॥ ਸਾਚੀ ਪੂਰਨ ਨਿਰਮਲ ਰੀਤਿ ॥੨॥ ਸੰਤ ਪ੍ਰਸਾਦਿ ਵਸੈ ਮਨ ਮਾਹੀ ॥ ਜਨਮ ਜਨਮ ਕੇ ਕਿਲਵਿਖ ਜਾਹੀ ॥੩॥ ਕਰਿ ਕਿਰਪਾ ਪ੍ਰਭ ਦੀਨ ਦਇਆਲਾ ॥ ਨਾਨਕੁ ਮਾਗੈ ਸੰਤ ਰਵਾਲਾ ॥੪॥੧੭॥੨੩॥