page 742
-
ਸੂਹੀ ਮਹਲਾ ੫ ॥ ਦਰਸਨੁ ਦੇਖਿ ਜੀਵਾ ਗੁਰ ਤੇਰਾ ॥ ਪੂਰਨ ਕਰਮੁ ਹੋਇ ਪ੍ਰਭ ਮੇਰਾ ॥੧॥ ਇਹ ਬੇਨੰਤੀ ਸੁਣਿ ਪ੍ਰਭ ਮੇਰੇ ॥ ਦੇਹਿ ਨਾਮੁ ਕਰਿ ਅਪਣੇ ਚੇਰੇ ॥੧॥ ਰਹਾਉ ॥ ਅਪਣੀ ਸਰਣਿ ਰਾਖੁ ਪ੍ਰਭ ਦਾਤੇ ॥ ਗੁਰ ਪ੍ਰਸਾਦਿ ਕਿਨੈ ਵਿਰਲੈ ਜਾਤੇ ॥੨॥ ਸੁਨਹੁ ਬਿਨਉ ਪ੍ਰਭ ਮੇਰੇ ਮੀਤਾ ॥ ਚਰਣ ਕਮਲ ਵਸਹਿ ਮੇਰੈ ਚੀਤਾ ॥੩॥ ਨਾਨਕੁ ਏਕ ਕਰੈ ਅਰਦਾਸਿ ॥ ਵਿਸਰੁ ਨਾਹੀ ਪੂਰਨ ਗੁਣਤਾਸਿ ॥੪॥੧੮॥੨੪॥
-
ਸੂਹੀ ਮਹਲਾ ੫ ॥ ਮੀਤੁ ਸਾਜਨੁ ਸੁਤ ਬੰਧਪ ਭਾਈ ॥ ਜਤ ਕਤ ਪੇਖਉ ਹਰਿ ਸੰਗਿ ਸਹਾਈ ॥੧॥ ਜਤਿ ਮੇਰੀ ਪਤਿ ਮੇਰੀ ਧਨੁ ਹਰਿ ਨਾਮੁ ॥ ਸੂਖ ਸਹਜ ਆਨੰਦ ਬਿਸਰਾਮ ॥੧॥ ਰਹਾਉ ॥ ਪਾਰਬ੍ਰਹਮੁ ਜਪਿ ਪਹਿਰਿ ਸਨਾਹ ॥ ਕੋਟਿ ਆਵਧ ਤਿਸੁ ਬੇਧਤ ਨਾਹਿ ॥੨॥ ਹਰਿ ਚਰਨ ਸਰਣ ਗੜ ਕੋਟ ਹਮਾਰੈ ॥ ਕਾਲੁ ਕੰਟਕੁ ਜਮੁ ਤਿਸੁ ਨ ਬਿਦਾਰੈ ॥੩॥ ਨਾਨਕ ਦਾਸ ਸਦਾ ਬਲਿਹਾਰੀ ॥ ਸੇਵਕ ਸੰਤ ਰਾਜਾ ਰਾਮ ਮੁਰਾਰੀ ॥੪॥੧੯॥੨੫॥
-
ਸੂਹੀ ਮਹਲਾ ੫ ॥ ਗੁਣ ਗੋਪਾਲ ਪ੍ਰਭ ਕੇ ਨਿਤ ਗਾਹਾ ॥ ਅਨਦ ਬਿਨੋਦ ਮੰਗਲ ਸੁਖ ਤਾਹਾ ॥੧॥ ਚਲੁ ਸਖੀਏ ਪ੍ਰਭੁ ਰਾਵਣ ਜਾਹਾ ॥ ਸਾਧ ਜਨਾ ਕੀ ਚਰਣੀ ਪਾਹਾ ॥੧॥ ਰਹਾਉ ॥ ਕਰਿ ਬੇਨਤੀ ਜਨ ਧੂਰਿ ਬਾਛਾਹਾ ॥ ਜਨਮ ਜਨਮ ਕੇ ਕਿਲਵਿਖ ਲਾਹਾਂ ॥੨॥ ਮਨੁ ਤਨੁ ਪ੍ਰਾਣ ਜੀਉ ਅਰਪਾਹਾ ॥ ਹਰਿ ਸਿਮਰਿ ਸਿਮਰਿ ਮਾਨੁ ਮੋਹੁ ਕਟਾਹਾਂ ॥੩॥ ਦੀਨ ਦਇਆਲ ਕਰਹੁ ਉਤਸਾਹਾ ॥ ਨਾਨਕ ਦਾਸ ਹਰਿ ਸਰਣਿ ਸਮਾਹਾ ॥੪॥੨੦॥੨੬॥
-
ਸੂਹੀ ਮਹਲਾ ੫ ॥ ਬੈਕੁੰਠ ਨਗਰੁ ਜਹਾ ਸੰਤ ਵਾਸਾ ॥ ਪ੍ਰਭ ਚਰਣ ਕਮਲ ਰਿਦ ਮਾਹਿ ਨਿਵਾਸਾ ॥੧॥ ਸੁਣਿ ਮਨ ਤਨ ਤੁਝੁ ਸੁਖੁ ਦਿਖਲਾਵਉ ॥ ਹਰਿ ਅਨਿਕ ਬਿੰਜਨ ਤੁਝੁ ਭੋਗ ਭੁੰਚਾਵਉ ॥੧॥ ਰਹਾਉ ॥ ਅੰਮ੍ਰਿਤ ਨਾਮੁ ਭੁੰਚੁ ਮਨ ਮਾਹੀ ॥ ਅਚਰਜ ਸਾਦ ਤਾ ਕੇ ਬਰਨੇ ਨ ਜਾਹੀ ॥੨॥ ਲੋਭੁ ਮੂਆ ਤ੍ਰਿਸਨਾ ਬੁਝਿ ਥਾਕੀ ॥ ਪਾਰਬ੍ਰਹਮ ਕੀ ਸਰਣਿ ਜਨ ਤਾਕੀ ॥੩॥ ਜਨਮ ਜਨਮ ਕੇ ਭੈ ਮੋਹ ਨਿਵਾਰੇ ॥ ਨਾਨਕ ਦਾਸ ਪ੍ਰਭ ਕਿਰਪਾ ਧਾਰੇ ॥੪॥੨੧॥੨੭॥
-
ਸੂਹੀ ਮਹਲਾ ੫ ॥ ਅਨਿਕ ਬੀਂਗ ਦਾਸ ਕੇ ਪਰਹਰਿਆ ॥ ਕਰਿ ਕਿਰਪਾ ਪ੍ਰਭਿ ਅਪਨਾ ਕਰਿਆ ॥੧॥ ਤੁਮਹਿ ਛਡਾਇ ਲੀਓ ਜਨੁ ਅਪਨਾ ॥ ਉਰਝਿ ਪਰਿਓ ਜਾਲੁ ਜਗੁ ਸੁਪਨਾ ॥੧॥ ਰਹਾਉ ॥ ਪਰਬਤ ਦੋਖ ਮਹਾ ਬਿਕਰਾਲਾ ॥ ਖਿਨ ਮਹਿ ਦੂਰਿ ਕੀਏ ਦਇਆਲਾ ॥੨॥ ਸੋਗ ਰੋਗ ਬਿਪਤਿ ਅਤਿ ਭਾਰੀ ॥ ਦੂਰਿ ਭਈ ਜਪਿ ਨਾਮੁ ਮੁਰਾਰੀ ॥੩॥ ਦ੍ਰਿਸਟਿ ਧਾਰਿ ਲੀਨੋ ਲੜਿ ਲਾਇ ॥ ਹਰਿ ਚਰਣ ਗਹੇ ਨਾਨਕ ਸਰਣਾਇ ॥੪॥੨੨॥੨੮॥