page 744
-
ਸੂਹੀ ਮਹਲਾ ੫ ॥ ਸਾਧਸੰਗਿ ਤਰੈ ਭੈ ਸਾਗਰੁ ॥ ਹਰਿ ਹਰਿ ਨਾਮੁ ਸਿਮਰਿ ਰਤਨਾਗਰੁ ॥੧॥ ਸਿਮਰਿ ਸਿਮਰਿ ਜੀਵਾ ਨਾਰਾਇਣ ॥ ਦੂਖ ਰੋਗ ਸੋਗ ਸਭਿ ਬਿਨਸੇ ਗੁਰ ਪੂਰੇ ਮਿਲਿ ਪਾਪ ਤਜਾਇਣ ॥੧॥ ਰਹਾਉ ॥ ਜੀਵਨ ਪਦਵੀ ਹਰਿ ਕਾ ਨਾਉ ॥ ਮਨੁ ਤਨੁ ਨਿਰਮਲੁ ਸਾਚੁ ਸੁਆਉ ॥੨॥ ਆਠ ਪਹਰ ਪਾਰਬ੍ਰਹਮੁ ਧਿਆਈਐ ॥ ਪੂਰਬਿ ਲਿਖਤੁ ਹੋਇ ਤਾ ਪਾਈਐ ॥੩॥ ਸਰਣਿ ਪਏ ਜਪਿ ਦੀਨ ਦਇਆਲਾ ॥ ਨਾਨਕੁ ਜਾਚੈ ਸੰਤ ਰਵਾਲਾ ॥੪॥੨੮॥੩੪॥
-
ਸੂਹੀ ਮਹਲਾ ੫ ॥ ਘਰ ਕਾ ਕਾਜੁ ਨ ਜਾਣੀ ਰੂੜਾ ॥ ਝੂਠੈ ਧੰਧੈ ਰਚਿਓ ਮੂੜਾ ॥੧॥ ਜਿਤੁ ਤੂੰ ਲਾਵਹਿ ਤਿਤੁ ਤਿਤੁ ਲਗਨਾ ॥ ਜਾ ਤੂੰ ਦੇਹਿ ਤੇਰਾ ਨਾਉ ਜਪਨਾ ॥੧॥ ਰਹਾਉ ॥ ਹਰਿ ਕੇ ਦਾਸ ਹਰਿ ਸੇਤੀ ਰਾਤੇ ॥ ਰਾਮ ਰਸਾਇਣਿ ਅਨਦਿਨੁ ਮਾਤੇ ॥੨॥ ਬਾਹ ਪਕਰਿ ਪ੍ਰਭਿ ਆਪੇ ਕਾਢੇ ॥ ਜਨਮ ਜਨਮ ਕੇ ਟੂਟੇ ਗਾਢੇ ॥੩॥ ਉਧਰੁ ਸੁਆਮੀ ਪ੍ਰਭ ਕਿਰਪਾ ਧਾਰੇ ॥ ਨਾਨਕ ਦਾਸ ਹਰਿ ਸਰਣਿ ਦੁਆਰੇ ॥੪॥੨੯॥੩੫॥
-
ਸੂਹੀ ਮਹਲਾ ੫ ॥ ਸੰਤ ਪ੍ਰਸਾਦਿ ਨਿਹਚਲੁ ਘਰੁ ਪਾਇਆ ॥ ਸਰਬ ਸੂਖ ਫਿਰਿ ਨਹੀ ਡਲਾਇਆ ॥੧॥ ਗੁਰੂ ਧਿਆਇ ਹਰਿ ਚਰਨ ਮਨਿ ਚੀਨ੍ਹ੍ਹੇ ॥ ਤਾ ਤੇ ਕਰਤੈ ਅਸਥਿਰੁ ਕੀਨ੍ਹ੍ਹੇ ॥੧॥ ਰਹਾਉ ॥ ਗੁਣ ਗਾਵਤ ਅਚੁਤ ਅਬਿਨਾਸੀ ॥ ਤਾ ਤੇ ਕਾਟੀ ਜਮ ਕੀ ਫਾਸੀ ॥੨॥ ਕਰਿ ਕਿਰਪਾ ਲੀਨੇ ਲੜਿ ਲਾਏ ॥ ਸਦਾ ਅਨਦੁ ਨਾਨਕ ਗੁਣ ਗਾਏ ॥੩॥੩੦॥੩੬॥
-
ਸੂਹੀ ਮਹਲਾ ੫ ॥ ਅੰਮ੍ਰਿਤ ਬਚਨ ਸਾਧ ਕੀ ਬਾਣੀ ॥ ਜੋ ਜੋ ਜਪੈ ਤਿਸ ਕੀ ਗਤਿ ਹੋਵੈ ਹਰਿ ਹਰਿ ਨਾਮੁ ਨਿਤ ਰਸਨ ਬਖਾਨੀ ॥੧॥ ਰਹਾਉ ॥ ਕਲੀ ਕਾਲ ਕੇ ਮਿਟੇ ਕਲੇਸਾ ॥ ਏਕੋ ਨਾਮੁ ਮਨ ਮਹਿ ਪਰਵੇਸਾ ॥੧॥ ਸਾਧੂ ਧੂਰਿ ਮੁਖਿ ਮਸਤਕਿ ਲਾਈ ॥ ਨਾਨਕ ਉਧਰੇ ਹਰਿ ਗੁਰ ਸਰਣਾਈ ॥੨॥੩੧॥੩੭॥
-
ਸੂਹੀ ਮਹਲਾ ੫ ਘਰੁ ੩ ॥ ਗੋਬਿੰਦਾ ਗੁਣ ਗਾਉ ਦਇਆਲਾ ॥ ਦਰਸਨੁ ਦੇਹੁ ਪੂਰਨ ਕਿਰਪਾਲਾ ॥ ਰਹਾਉ ॥ ਕਰਿ ਕਿਰਪਾ ਤੁਮ ਹੀ ਪ੍ਰਤਿਪਾਲਾ ॥ ਜੀਉ ਪਿੰਡੁ ਸਭੁ ਤੁਮਰਾ ਮਾਲਾ ॥੧॥ ਅੰਮ੍ਰਿਤ ਨਾਮੁ ਚਲੈ ਜਪਿ ਨਾਲਾ ॥ ਨਾਨਕੁ ਜਾਚੈ ਸੰਤ ਰਵਾਲਾ ॥੨॥੩੨॥੩੮॥
-
ਸੂਹੀ ਮਹਲਾ ੫ ॥ ਤਿਸੁ ਬਿਨੁ ਦੂਜਾ ਅਵਰੁ ਨ ਕੋਈ ॥ ਆਪੇ ਥੰਮੈ ਸਚਾ ਸੋਈ ॥੧॥ ਹਰਿ ਹਰਿ ਨਾਮੁ ਮੇਰਾ ਆਧਾਰੁ ॥ ਕਰਣ ਕਾਰਣ ਸਮਰਥੁ ਅਪਾਰੁ ॥੧॥ ਰਹਾਉ ॥ ਸਭ ਰੋਗ ਮਿਟਾਵੇ ਨਵਾ ਨਿਰੋਆ ॥ ਨਾਨਕ ਰਖਾ ਆਪੇ ਹੋਆ ॥੨॥੩੩॥੩੯॥