page 749
-
ਸੂਹੀ ਮਹਲਾ ੫ ॥ ਭਾਗਠੜੇ ਹਰਿ ਸੰਤ ਤੁਮ੍ਹ੍ਹਾਰੇ ਜਿਨ੍ਹ੍ਹ ਘਰਿ ਧਨੁ ਹਰਿ ਨਾਮਾ ॥ ਪਰਵਾਣੁ ਗਣੀ ਸੇਈ ਇਹ ਆਏ ਸਫਲ ਤਿਨਾ ਕੇ ਕਾਮਾ ॥੧॥ ਮੇਰੇ ਰਾਮ ਹਰਿ ਜਨ ਕੈ ਹਉ ਬਲਿ ਜਾਈ ॥ ਕੇਸਾ ਕਾ ਕਰਿ ਚਵਰੁ ਢੁਲਾਵਾ ਚਰਣ ਧੂੜਿ ਮੁਖਿ ਲਾਈ ॥੧॥ ਰਹਾਉ ॥ ਜਨਮ ਮਰਣ ਦੁਹਹੂ ਮਹਿ ਨਾਹੀ ਜਨ ਪਰਉਪਕਾਰੀ ਆਏ ॥ ਜੀਅ ਦਾਨੁ ਦੇ ਭਗਤੀ ਲਾਇਨਿ ਹਰਿ ਸਿਉ ਲੈਨਿ ਮਿਲਾਏ ॥੨॥ ਸਚਾ ਅਮਰੁ ਸਚੀ ਪਾਤਿਸਾਹੀ ਸਚੇ ਸੇਤੀ ਰਾਤੇ ॥ ਸਚਾ ਸੁਖੁ ਸਚੀ ਵਡਿਆਈ ਜਿਸ ਕੇ ਸੇ ਤਿਨਿ ਜਾਤੇ ॥੩॥ ਪਖਾ ਫੇਰੀ ਪਾਣੀ ਢੋਵਾ ਹਰਿ ਜਨ ਕੈ ਪੀਸਣੁ ਪੀਸਿ ਕਮਾਵਾ ॥ ਨਾਨਕ ਕੀ ਪ੍ਰਭ ਪਾਸਿ ਬੇਨੰਤੀ ਤੇਰੇ ਜਨ ਦੇਖਣੁ ਪਾਵਾ ॥੪॥੭॥੫੪॥
-
ਸੂਹੀ ਮਹਲਾ ੫ ॥ ਪਾਰਬ੍ਰਹਮ ਪਰਮੇਸਰ ਸਤਿਗੁਰ ਆਪੇ ਕਰਣੈਹਾਰਾ ॥ ਚਰਣ ਧੂੜਿ ਤੇਰੀ ਸੇਵਕੁ ਮਾਗੈ ਤੇਰੇ ਦਰਸਨ ਕਉ ਬਲਿਹਾਰਾ ॥੧॥ ਮੇਰੇ ਰਾਮ ਰਾਇ ਜਿਉ ਰਾਖਹਿ ਤਿਉ ਰਹੀਐ ॥ ਤੁਧੁ ਭਾਵੈ ਤਾ ਨਾਮੁ ਜਪਾਵਹਿ ਸੁਖੁ ਤੇਰਾ ਦਿਤਾ ਲਹੀਐ ॥੧॥ ਰਹਾਉ ॥ ਮੁਕਤਿ ਭੁਗਤਿ ਜੁਗਤਿ ਤੇਰੀ ਸੇਵਾ ਜਿਸੁ ਤੂੰ ਆਪਿ ਕਰਾਇਹਿ ॥ ਤਹਾ ਬੈਕੁੰਠੁ ਜਹ ਕੀਰਤਨੁ ਤੇਰਾ ਤੂੰ ਆਪੇ ਸਰਧਾ ਲਾਇਹਿ ॥੨॥ ਸਿਮਰਿ ਸਿਮਰਿ ਸਿਮਰਿ ਨਾਮੁ ਜੀਵਾ ਤਨੁ ਮਨੁ ਹੋਇ ਨਿਹਾਲਾ ॥ ਚਰਣ ਕਮਲ ਤੇਰੇ ਧੋਇ ਧੋਇ ਪੀਵਾ ਮੇਰੇ ਸਤਿਗੁਰ ਦੀਨ ਦਇਆਲਾ ॥੩॥ ਕੁਰਬਾਣੁ ਜਾਈ ਉਸੁ ਵੇਲਾ ਸੁਹਾਵੀ ਜਿਤੁ ਤੁਮਰੈ ਦੁਆਰੈ ਆਇਆ ॥ ਨਾਨਕ ਕਉ ਪ੍ਰਭ ਭਏ ਕ੍ਰਿਪਾਲਾ ਸਤਿਗੁਰੁ ਪੂਰਾ ਪਾਇਆ ॥੪॥੮॥੫੫॥
-
ਸੂਹੀ ਮਹਲਾ ੫ ॥ ਤੁਧੁ ਚਿਤਿ ਆਏ ਮਹਾ ਅਨੰਦਾ ਜਿਸੁ ਵਿਸਰਹਿ ਸੋ ਮਰਿ ਜਾਏ ॥ ਦਇਆਲੁ ਹੋਵਹਿ ਜਿਸੁ ਊਪਰਿ ਕਰਤੇ ਸੋ ਤੁਧੁ ਸਦਾ ਧਿਆਏ ॥੧॥ ਮੇਰੇ ਸਾਹਿਬ ਤੂੰ ਮੈ ਮਾਣੁ ਨਿਮਾਣੀ ॥ ਅਰਦਾਸਿ ਕਰੀ ਪ੍ਰਭ ਅਪਨੇ ਆਗੈ ਸੁਣਿ ਸੁਣਿ ਜੀਵਾ ਤੇਰੀ ਬਾਣੀ ॥੧॥ ਰਹਾਉ ॥ ਚਰਣ ਧੂੜਿ ਤੇਰੇ ਜਨ ਕੀ ਹੋਵਾ ਤੇਰੇ ਦਰਸਨ ਕਉ ਬਲਿ ਜਾਈ ॥ ਅੰਮ੍ਰਿਤ ਬਚਨ ਰਿਦੈ ਉਰਿ ਧਾਰੀ ਤਉ ਕਿਰਪਾ ਤੇ ਸੰਗੁ ਪਾਈ ॥੨॥ ਅੰਤਰ ਕੀ ਗਤਿ ਤੁਧੁ ਪਹਿ ਸਾਰੀ ਤੁਧੁ ਜੇਵਡੁ ਅਵਰੁ ਨ ਕੋਈ ॥ ਜਿਸ ਨੋ ਲਾਇ ਲੈਹਿ ਸੋ ਲਾਗੈ ਭਗਤੁ ਤੁਹਾਰਾ ਸੋਈ ॥੩॥ ਦੁਇ ਕਰ ਜੋੜਿ ਮਾਗਉ ਇਕੁ ਦਾਨਾ ਸਾਹਿਬਿ ਤੁਠੈ ਪਾਵਾ ॥ ਸਾਸਿ ਸਾਸਿ ਨਾਨਕੁ ਆਰਾਧੇ ਆਠ ਪਹਰ ਗੁਣ ਗਾਵਾ ॥੪॥੯॥੫੬॥
-
ਸੂਹੀ ਮਹਲਾ ੫ ॥ ਜਿਸ ਕੇ ਸਿਰ ਊਪਰਿ ਤੂੰ ਸੁਆਮੀ ਸੋ ਦੁਖੁ ਕੈਸਾ ਪਾਵੈ ॥ ਬੋਲਿ ਨ ਜਾਣੈ ਮਾਇਆ ਮਦਿ ਮਾਤਾ ਮਰਣਾ ਚੀਤਿ ਨ ਆਵੈ ॥੧॥ ਮੇਰੇ ਰਾਮ ਰਾਇ ਤੂੰ ਸੰਤਾ ਕਾ ਸੰਤ ਤੇਰੇ ॥ ਤੇਰੇ ਸੇਵਕ ਕਉ ਭਉ ਕਿਛੁ ਨਾਹੀ ਜਮੁ ਨਹੀ ਆਵੈ ਨੇਰੇ ॥੧॥ ਰਹਾਉ ॥ ਜੋ ਤੇਰੈ ਰੰਗਿ ਰਾਤੇ ਸੁਆਮੀ ਤਿਨ੍ਹ੍ਹ ਕਾ ਜਨਮ ਮਰਣ ਦੁਖੁ ਨਾਸਾ ॥ ਤੇਰੀ ਬਖਸ ਨ ਮੇਟੈ ਕੋਈ ਸਤਿਗੁਰ ਕਾ ਦਿਲਾਸਾ ॥੨॥ ਨਾਮੁ ਧਿਆਇਨਿ ਸੁਖ ਫਲ ਪਾਇਨਿ ਆਠ ਪਹਰ ਆਰਾਧਹਿ ॥ ਤੇਰੀ ਸਰਣਿ ਤੇਰੈ ਭਰਵਾਸੈ ਪੰਚ ਦੁਸਟ ਲੈ ਸਾਧਹਿ ॥੩॥ ਗਿਆਨੁ ਧਿਆਨੁ ਕਿਛੁ ਕਰਮੁ ਨ ਜਾਣਾ ਸਾਰ ਨ ਜਾਣਾ ਤੇਰੀ ॥ ਸਭ ਤੇ ਵਡਾ ਸਤਿਗੁਰੁ ਨਾਨਕੁ ਜਿਨਿ ਕਲ ਰਾਖੀ ਮੇਰੀ ॥੪॥੧੦॥੫੭॥