page 75
-
ਹਥੋ ਹਥਿ ਨਚਾਈਐ ਵਣਜਾਰਿਆ ਮਿਤ੍ਰਾ ਜਿਉ ਜਸੁਦਾ ਘਰਿ ਕਾਨੁ ॥ ਹਥੋ ਹਥਿ ਨਚਾਈਐ ਪ੍ਰਾਣੀ ਮਾਤ ਕਹੈ ਸੁਤੁ ਮੇਰਾ ॥ ਚੇਤਿ ਅਚੇਤ ਮੂੜ ਮਨ ਮੇਰੇ ਅੰਤਿ ਨਹੀ ਕਛੁ ਤੇਰਾ ॥ ਜਿਨਿ ਰਚਿ ਰਚਿਆ ਤਿਸਹਿ ਨ ਜਾਣੈ ਮਨ ਭੀਤਰਿ ਧਰਿ ਗਿਆਨੁ ॥ ਕਹੁ ਨਾਨਕ ਪ੍ਰਾਣੀ ਦੂਜੈ ਪਹਰੈ ਵਿਸਰਿ ਗਇਆ ਧਿਆਨੁ ॥੨॥
-
ਤੀਜੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਧਨ ਜੋਬਨ ਸਿਉ ਚਿਤੁ ॥ ਹਰਿ ਕਾ ਨਾਮੁ ਨ ਚੇਤਹੀ ਵਣਜਾਰਿਆ ਮਿਤ੍ਰਾ ਬਧਾ ਛੁਟਹਿ ਜਿਤੁ ॥ ਹਰਿ ਕਾ ਨਾਮੁ ਨ ਚੇਤੈ ਪ੍ਰਾਣੀ ਬਿਕਲੁ ਭਇਆ ਸੰਗਿ ਮਾਇਆ ॥ ਧਨ ਸਿਉ ਰਤਾ ਜੋਬਨਿ ਮਤਾ ਅਹਿਲਾ ਜਨਮੁ ਗਵਾਇਆ ॥ ਧਰਮ ਸੇਤੀ ਵਾਪਾਰੁ ਨ ਕੀਤੋ ਕਰਮੁ ਨ ਕੀਤੋ ਮਿਤੁ ॥ ਕਹੁ ਨਾਨਕ ਤੀਜੈ ਪਹਰੈ ਪ੍ਰਾਣੀ ਧਨ ਜੋਬਨ ਸਿਉ ਚਿਤੁ ॥੩॥
-
ਚਉਥੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਲਾਵੀ ਆਇਆ ਖੇਤੁ ॥ ਜਾ ਜਮਿ ਪਕੜਿ ਚਲਾਇਆ ਵਣਜਾਰਿਆ ਮਿਤ੍ਰਾ ਕਿਸੈ ਨ ਮਿਲਿਆ ਭੇਤੁ ॥ ਭੇਤੁ ਚੇਤੁ ਹਰਿ ਕਿਸੈ ਨ ਮਿਲਿਓ ਜਾ ਜਮਿ ਪਕੜਿ ਚਲਾਇਆ ॥ ਝੂਠਾ ਰੁਦਨੁ ਹੋਆ ਦਆਲੈ ਖਿਨ ਮਹਿ ਭਇਆ ਪਰਾਇਆ ॥ ਸਾਈ ਵਸਤੁ ਪਰਾਪਤਿ ਹੋਈ ਜਿਸੁ ਸਿਉ ਲਾਇਆ ਹੇਤੁ ॥ ਕਹੁ ਨਾਨਕ ਪ੍ਰਾਣੀ ਚਉਥੈ ਪਹਰੈ ਲਾਵੀ ਲੁਣਿਆ ਖੇਤੁ ॥੪॥੧॥
-
ਸਿਰੀਰਾਗੁ ਮਹਲਾ ੧ ॥ ਪਹਿਲੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਬਾਲਕ ਬੁਧਿ ਅਚੇਤੁ ॥ ਖੀਰੁ ਪੀਐ ਖੇਲਾਈਐ ਵਣਜਾਰਿਆ ਮਿਤ੍ਰਾ ਮਾਤ ਪਿਤਾ ਸੁਤ ਹੇਤੁ ॥ ਮਾਤ ਪਿਤਾ ਸੁਤ ਨੇਹੁ ਘਨੇਰਾ ਮਾਇਆ ਮੋਹੁ ਸਬਾਈ ॥ ਸੰਜੋਗੀ ਆਇਆ ਕਿਰਤੁ ਕਮਾਇਆ ਕਰਣੀ ਕਾਰ ਕਰਾਈ ॥ ਰਾਮ ਨਾਮ ਬਿਨੁ ਮੁਕਤਿ ਨ ਹੋਈ ਬੂਡੀ ਦੂਜੈ ਹੇਤਿ ॥ ਕਹੁ ਨਾਨਕ ਪ੍ਰਾਣੀ ਪਹਿਲੈ ਪਹਰੈ ਛੂਟਹਿਗਾ ਹਰਿ ਚੇਤਿ ॥੧॥
-
ਦੂਜੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਭਰਿ ਜੋਬਨਿ ਮੈ ਮਤਿ ॥ ਅਹਿਨਿਸਿ ਕਾਮਿ ਵਿਆਪਿਆ ਵਣਜਾਰਿਆ ਮਿਤ੍ਰਾ ਅੰਧੁਲੇ ਨਾਮੁ ਨ ਚਿਤਿ ॥ ਰਾਮ ਨਾਮੁ ਘਟ ਅੰਤਰਿ ਨਾਹੀ ਹੋਰਿ ਜਾਣੈ ਰਸ ਕਸ ਮੀਠੇ ॥ ਗਿਆਨੁ ਧਿਆਨੁ ਗੁਣ ਸੰਜਮੁ ਨਾਹੀ ਜਨਮਿ ਮਰਹੁਗੇ ਝੂਠੇ ॥ ਤੀਰਥ ਵਰਤ ਸੁਚਿ ਸੰਜਮੁ ਨਾਹੀ ਕਰਮੁ ਧਰਮੁ ਨਹੀ ਪੂਜਾ ॥ ਨਾਨਕ ਭਾਇ ਭਗਤਿ ਨਿਸਤਾਰਾ ਦੁਬਿਧਾ ਵਿਆਪੈ ਦੂਜਾ ॥੨॥