page 76
-
ਤੀਜੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਸਰਿ ਹੰਸ ਉਲਥੜੇ ਆਇ ॥ ਜੋਬਨੁ ਘਟੈ ਜਰੂਆ ਜਿਣੈ ਵਣਜਾਰਿਆ ਮਿਤ੍ਰਾ ਆਵ ਘਟੈ ਦਿਨੁ ਜਾਇ ॥ ਅੰਤਿ ਕਾਲਿ ਪਛੁਤਾਸੀ ਅੰਧੁਲੇ ਜਾ ਜਮਿ ਪਕੜਿ ਚਲਾਇਆ ॥ ਸਭੁ ਕਿਛੁ ਅਪੁਨਾ ਕਰਿ ਕਰਿ ਰਾਖਿਆ ਖਿਨ ਮਹਿ ਭਇਆ ਪਰਾਇਆ ॥ ਬੁਧਿ ਵਿਸਰਜੀ ਗਈ ਸਿਆਣਪ ਕਰਿ ਅਵਗਣ ਪਛੁਤਾਇ ॥ ਕਹੁ ਨਾਨਕ ਪ੍ਰਾਣੀ ਤੀਜੈ ਪਹਰੈ ਪ੍ਰਭੁ ਚੇਤਹੁ ਲਿਵ ਲਾਇ ॥੩॥
-
ਚਉਥੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਬਿਰਧਿ ਭਇਆ ਤਨੁ ਖੀਣੁ ॥ ਅਖੀ ਅੰਧੁ ਨ ਦੀਸਈ ਵਣਜਾਰਿਆ ਮਿਤ੍ਰਾ ਕੰਨੀ ਸੁਣੈ ਨ ਵੈਣ ॥ ਅਖੀ ਅੰਧੁ ਜੀਭ ਰਸੁ ਨਾਹੀ ਰਹੇ ਪਰਾਕਉ ਤਾਣਾ ॥ ਗੁਣ ਅੰਤਰਿ ਨਾਹੀ ਕਿਉ ਸੁਖੁ ਪਾਵੈ ਮਨਮੁਖ ਆਵਣ ਜਾਣਾ ॥ ਖੜੁ ਪਕੀ ਕੁੜਿ ਭਜੈ ਬਿਨਸੈ ਆਇ ਚਲੈ ਕਿਆ ਮਾਣੁ ॥ ਕਹੁ ਨਾਨਕ ਪ੍ਰਾਣੀ ਚਉਥੈ ਪਹਰੈ ਗੁਰਮੁਖਿ ਸਬਦੁ ਪਛਾਣੁ ॥੪॥
-
ਓੜਕੁ ਆਇਆ ਤਿਨ ਸਾਹਿਆ ਵਣਜਾਰਿਆ ਮਿਤ੍ਰਾ ਜਰੁ ਜਰਵਾਣਾ ਕੰਨਿ ॥ ਇਕ ਰਤੀ ਗੁਣ ਨ ਸਮਾਣਿਆ ਵਣਜਾਰਿਆ ਮਿਤ੍ਰਾ ਅਵਗਣ ਖੜਸਨਿ ਬੰਨਿ ॥ ਗੁਣ ਸੰਜਮਿ ਜਾਵੈ ਚੋਟ ਨ ਖਾਵੈ ਨਾ ਤਿਸੁ ਜੰਮਣੁ ਮਰਣਾ ॥ ਕਾਲੁ ਜਾਲੁ ਜਮੁ ਜੋਹਿ ਨ ਸਾਕੈ ਭਾਇ ਭਗਤਿ ਭੈ ਤਰਣਾ ॥ ਪਤਿ ਸੇਤੀ ਜਾਵੈ ਸਹਜਿ ਸਮਾਵੈ ਸਗਲੇ ਦੂਖ ਮਿਟਾਵੈ ॥ ਕਹੁ ਨਾਨਕ ਪ੍ਰਾਣੀ ਗੁਰਮੁਖਿ ਛੂਟੈ ਸਾਚੇ ਤੇ ਪਤਿ ਪਾਵੈ ॥੫॥੨॥
-
ਸਿਰੀਰਾਗੁ ਮਹਲਾ ੪ ॥ ਪਹਿਲੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਹਰਿ ਪਾਇਆ ਉਦਰ ਮੰਝਾਰਿ ॥ ਹਰਿ ਧਿਆਵੈ ਹਰਿ ਉਚਰੈ ਵਣਜਾਰਿਆ ਮਿਤ੍ਰਾ ਹਰਿ ਹਰਿ ਨਾਮੁ ਸਮਾਰਿ ॥ ਹਰਿ ਹਰਿ ਨਾਮੁ ਜਪੇ ਆਰਾਧੇ ਵਿਚਿ ਅਗਨੀ ਹਰਿ ਜਪਿ ਜੀਵਿਆ ॥ ਬਾਹਰਿ ਜਨਮੁ ਭਇਆ ਮੁਖਿ ਲਾਗਾ ਸਰਸੇ ਪਿਤਾ ਮਾਤ ਥੀਵਿਆ ॥ ਜਿਸ ਕੀ ਵਸਤੁ ਤਿਸੁ ਚੇਤਹੁ ਪ੍ਰਾਣੀ ਕਰਿ ਹਿਰਦੈ ਗੁਰਮੁਖਿ ਬੀਚਾਰਿ ॥ ਕਹੁ ਨਾਨਕ ਪ੍ਰਾਣੀ ਪਹਿਲੈ ਪਹਰੈ ਹਰਿ ਜਪੀਐ ਕਿਰਪਾ ਧਾਰਿ ॥੧॥
-
ਦੂਜੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਮਨੁ ਲਾਗਾ ਦੂਜੈ ਭਾਇ ॥ ਮੇਰਾ ਮੇਰਾ ਕਰਿ ਪਾਲੀਐ ਵਣਜਾਰਿਆ ਮਿਤ੍ਰਾ ਲੇ ਮਾਤ ਪਿਤਾ ਗਲਿ ਲਾਇ ॥ ਲਾਵੈ ਮਾਤ ਪਿਤਾ ਸਦਾ ਗਲ ਸੇਤੀ ਮਨਿ ਜਾਣੈ ਖਟਿ ਖਵਾਏ ॥ ਜੋ ਦੇਵੈ ਤਿਸੈ ਨ ਜਾਣੈ ਮੂੜਾ ਦਿਤੇ ਨੋ ਲਪਟਾਏ ॥ ਕੋਈ ਗੁਰਮੁਖਿ ਹੋਵੈ ਸੁ ਕਰੈ ਵੀਚਾਰੁ ਹਰਿ ਧਿਆਵੈ ਮਨਿ ਲਿਵ ਲਾਇ ॥ ਕਹੁ ਨਾਨਕ ਦੂਜੈ ਪਹਰੈ ਪ੍ਰਾਣੀ ਤਿਸੁ ਕਾਲੁ ਨ ਕਬਹੂੰ ਖਾਇ ॥੨॥
-
ਤੀਜੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਮਨੁ ਲਗਾ ਆਲਿ ਜੰਜਾਲਿ ॥ ਧਨੁ ਚਿਤਵੈ ਧਨੁ ਸੰਚਵੈ ਵਣਜਾਰਿਆ ਮਿਤ੍ਰਾ ਹਰਿ ਨਾਮਾ ਹਰਿ ਨ ਸਮਾਲਿ ॥ ਹਰਿ ਨਾਮਾ ਹਰਿ ਹਰਿ ਕਦੇ ਨ ਸਮਾਲੈ ਜਿ ਹੋਵੈ ਅੰਤਿ ਸਖਾਈ ॥ ਇਹੁ ਧਨੁ ਸੰਪੈ ਮਾਇਆ ਝੂਠੀ ਅੰਤਿ ਛੋਡਿ ਚਲਿਆ ਪਛੁਤਾਈ ॥ ਜਿਸ ਨੋ ਕਿਰਪਾ ਕਰੇ ਗੁਰੁ ਮੇਲੇ ਸੋ ਹਰਿ ਹਰਿ ਨਾਮੁ ਸਮਾਲਿ ॥ ਕਹੁ ਨਾਨਕ ਤੀਜੈ ਪਹਰੈ ਪ੍ਰਾਣੀ ਸੇ ਜਾਇ ਮਿਲੇ ਹਰਿ ਨਾਲਿ ॥੩॥