HOME
RAAG INDEX
Scroll
page 764
ਰਾਗੁ ਸੂਹੀ ਮਹਲਾ ੧ ਛੰਤੁ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਹਮ ਘਰਿ ਸਾਜਨ ਆਏ ॥ਸਾਚੈ ਮੇਲਿ ਮਿਲਾਏ ॥ ਸਹਜਿ ਮਿਲਾਏ ਹਰਿ ਮਨਿ ਭਾਏ ਪੰਚ ਮਿਲੇ ਸੁਖੁ ਪਾਇਆ ॥ ਸਾਈ ਵਸਤੁ ਪਰਾਪਤਿ ਹੋਈ ਜਿਸੁ ਸੇਤੀ ਮਨੁ ਲਾਇਆ ॥ ਅਨਦਿਨੁ ਮੇਲੁ ਭਇਆ ਮਨੁ ਮਾਨਿਆ ਘਰ ਮੰਦਰ ਸੋਹਾਏ ॥ ਪੰਚ ਸਬਦ ਧੁਨਿ ਅਨਹਦ ਵਾਜੇ ਹਮ ਘਰਿ ਸਾਜਨ ਆਏ ॥੧॥ ਆਵਹੁ ਮੀਤ ਪਿਆਰੇ ॥ ਮੰਗਲ ਗਾਵਹੁ ਨਾਰੇ ॥ ਸਚੁ ਮੰਗਲੁ ਗਾਵਹੁ ਤਾ ਪ੍ਰਭ ਭਾਵਹੁ ਸੋਹਿਲੜਾ ਜੁਗ ਚਾਰੇ ॥ ਅਪਨੈ ਘਰਿ ਆਇਆ ਥਾਨਿ ਸੁਹਾਇਆ ਕਾਰਜ ਸਬਦਿ ਸਵਾਰੇ ॥ ਗਿਆਨ ਮਹਾ ਰਸੁ ਨੇਤ੍ਰੀ ਅੰਜਨੁ ਤ੍ਰਿਭਵਣ ਰੂਪੁ ਦਿਖਾਇਆ ॥ ਸਖੀ ਮਿਲਹੁ ਰਸਿ ਮੰਗਲੁ ਗਾਵਹੁ ਹਮ ਘਰਿ ਸਾਜਨੁ ਆਇਆ ॥੨॥ ਮਨੁ ਤਨੁ ਅੰਮ੍ਰਿਤਿ ਭਿੰਨਾ ॥ ਅੰਤਰਿ ਪ੍ਰੇਮੁ ਰਤੰਨਾ ॥ ਅੰਤਰਿ ਰਤਨੁ ਪਦਾਰਥੁ ਮੇਰੈ ਪਰਮ ਤਤੁ ਵੀਚਾਰੋ ॥ ਜੰਤ ਭੇਖ ਤੂ ਸਫਲਿਓ ਦਾਤਾ ਸਿਰਿ ਸਿਰਿ ਦੇਵਣਹਾਰੋ ॥ ਤੂ ਜਾਨੁ ਗਿਆਨੀ ਅੰਤਰਜਾਮੀ ਆਪੇ ਕਾਰਣੁ ਕੀਨਾ ॥ ਸੁਨਹੁ ਸਖੀ ਮਨੁ ਮੋਹਨਿ ਮੋਹਿਆ ਤਨੁ ਮਨੁ ਅੰਮ੍ਰਿਤਿ ਭੀਨਾ ॥੩॥ ਆਤਮ ਰਾਮੁ ਸੰਸਾਰਾ ॥ ਸਾਚਾ ਖੇਲੁ ਤੁਮ੍ਹ੍ਹਾਰਾ ॥ ਸਚੁ ਖੇਲੁ ਤੁਮ੍ਹ੍ਹਾਰਾ ਅਗਮ ਅਪਾਰਾ ਤੁਧੁ ਬਿਨੁ ਕਉਣੁ ਬੁਝਾਏ ॥ ਸਿਧ ਸਾਧਿਕ ਸਿਆਣੇ ਕੇਤੇ ਤੁਝ ਬਿਨੁ ਕਵਣੁ ਕਹਾਏ ॥ ਕਾਲੁ ਬਿਕਾਲੁ ਭਏ ਦੇਵਾਨੇ ਮਨੁ ਰਾਖਿਆ ਗੁਰਿ ਠਾਏ ॥ ਨਾਨਕ ਅਵਗਣ ਸਬਦਿ ਜਲਾਏ ਗੁਣ ਸੰਗਮਿ ਪ੍ਰਭੁ ਪਾਏ ॥੪॥੧॥੨॥