HOME
RAAG INDEX
Scroll
page 767
ਰਾਗੁ ਸੂਹੀ ਛੰਤ ਮਹਲਾ ੩ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਸੁਖ ਸੋਹਿਲੜਾ ਹਰਿ ਧਿਆਵਹੁ ॥ ਗੁਰਮੁਖਿ ਹਰਿ ਫਲੁ ਪਾਵਹੁ ॥ ਗੁਰਮੁਖਿ ਫਲੁ ਪਾਵਹੁ ਹਰਿ ਨਾਮੁ ਧਿਆਵਹੁ ਜਨਮ ਜਨਮ ਕੇ ਦੂਖ ਨਿਵਾਰੇ ॥ ਬਲਿਹਾਰੀ ਗੁਰ ਅਪਣੇ ਵਿਟਹੁ ਜਿਨਿ ਕਾਰਜ ਸਭਿ ਸਵਾਰੇ ॥ ਹਰਿ ਪ੍ਰਭੁ ਕ੍ਰਿਪਾ ਕਰੇ ਹਰਿ ਜਾਪਹੁ ਸੁਖ ਫਲ ਹਰਿ ਜਨ ਪਾਵਹੁ ॥ ਨਾਨਕੁ ਕਹੈ ਸੁਣਹੁ ਜਨ ਭਾਈ ਸੁਖ ਸੋਹਿਲੜਾ ਹਰਿ ਧਿਆਵਹੁ ॥੧॥ਸੁਣਿ ਹਰਿ ਗੁਣ ਭੀਨੇ ਸਹਜਿ ਸੁਭਾਏ ॥ ਗੁਰਮਤਿ ਸਹਜੇ ਨਾਮੁ ਧਿਆਏ ॥ ਜਿਨ ਕਉ ਧੁਰਿ ਲਿਖਿਆ ਤਿਨ ਗੁਰੁ ਮਿਲਿਆ ਤਿਨ ਜਨਮ ਮਰਣ ਭਉ ਭਾਗਾ ॥ ਅੰਦਰਹੁ ਦੁਰਮਤਿ ਦੂਜੀ ਖੋਈ ਸੋ ਜਨੁ ਹਰਿ ਲਿਵ ਲਾਗਾ ॥ ਜਿਨ ਕਉ ਕ੍ਰਿਪਾ ਕੀਨੀ ਮੇਰੈ ਸੁਆਮੀ ਤਿਨ ਅਨਦਿਨੁ ਹਰਿ ਗੁਣ ਗਾਏ ॥ ਸੁਣਿ ਮਨ ਭੀਨੇ ਸਹਜਿ ਸੁਭਾਏ ॥੨॥ਜੁਗ ਮਹਿ ਰਾਮ ਨਾਮੁ ਨਿਸਤਾਰਾ ॥ ਗੁਰ ਤੇ ਉਪਜੈ ਸਬਦੁ ਵੀਚਾਰਾ ॥ ਗੁਰ ਸਬਦੁ ਵੀਚਾਰਾ ਰਾਮ ਨਾਮੁ ਪਿਆਰਾ ਜਿਸੁ ਕਿਰਪਾ ਕਰੇ ਸੁ ਪਾਏ ॥ ਸਹਜੇ ਗੁਣ ਗਾਵੈ ਦਿਨੁ ਰਾਤੀ ਕਿਲਵਿਖ ਸਭਿ ਗਵਾਏ ॥ ਸਭੁ ਕੋ ਤੇਰਾ ਤੂ ਸਭਨਾ ਕਾ ਹਉ ਤੇਰਾ ਤੂ ਹਮਾਰਾ ॥ ਜੁਗ ਮਹਿ ਰਾਮ ਨਾਮੁ ਨਿਸਤਾਰਾ ॥੩॥ਸਾਜਨ ਆਇ ਵੁਠੇ ਘਰ ਮਾਹੀ ॥ ਹਰਿ ਗੁਣ ਗਾਵਹਿ ਤ੍ਰਿਪਤਿ ਅਘਾਹੀ ॥ ਹਰਿ ਗੁਣ ਗਾਇ ਸਦਾ ਤ੍ਰਿਪਤਾਸੀ ਫਿਰਿ ਭੂਖ ਨ ਲਾਗੈ ਆਏ ॥ ਦਹ ਦਿਸਿ ਪੂਜ ਹੋਵੈ ਹਰਿ ਜਨ ਕੀ ਜੋ ਹਰਿ ਹਰਿ ਨਾਮੁ ਧਿਆਏ ॥ ਨਾਨਕ ਹਰਿ ਆਪੇ ਜੋੜਿ ਵਿਛੋੜੇ ਹਰਿ ਬਿਨੁ ਕੋ ਦੂਜਾ ਨਾਹੀ ॥ ਸਾਜਨ ਆਇ ਵੁਠੇ ਘਰ ਮਾਹੀ ॥੪॥੧॥