HOME
RAAG INDEX
Scroll
page 768
ੴ ਸਤਿਗੁਰ ਪ੍ਰਸਾਦਿ ॥ ਰਾਗੁ ਸੂਹੀ ਮਹਲਾ ੩ ਘਰੁ ੩ ॥ ਭਗਤ ਜਨਾ ਕੀ ਹਰਿ ਜੀਉ ਰਾਖੈ ਜੁਗਿ ਜੁਗਿ ਰਖਦਾ ਆਇਆ ਰਾਮ ॥ ਸੋ ਭਗਤੁ ਜੋ ਗੁਰਮੁਖਿ ਹੋਵੈ ਹਉਮੈ ਸਬਦਿ ਜਲਾਇਆ ਰਾਮ ॥ ਹਉਮੈ ਸਬਦਿ ਜਲਾਇਆ ਮੇਰੇ ਹਰਿ ਭਾਇਆ ਜਿਸ ਦੀ ਸਾਚੀ ਬਾਣੀ ॥ ਸਚੀ ਭਗਤਿ ਕਰਹਿ ਦਿਨੁ ਰਾਤੀ ਗੁਰਮੁਖਿ ਆਖਿ ਵਖਾਣੀ ॥ ਭਗਤਾ ਕੀ ਚਾਲ ਸਚੀ ਅਤਿ ਨਿਰਮਲ ਨਾਮੁ ਸਚਾ ਮਨਿ ਭਾਇਆ ॥ ਨਾਨਕ ਭਗਤ ਸੋਹਹਿ ਦਰਿ ਸਾਚੈ ਜਿਨੀ ਸਚੋ ਸਚੁ ਕਮਾਇਆ ॥੧॥ਹਰਿ ਭਗਤਾ ਕੀ ਜਾਤਿ ਪਤਿ ਹੈ ਭਗਤ ਹਰਿ ਕੈ ਨਾਮਿ ਸਮਾਣੇ ਰਾਮ ॥ ਹਰਿ ਭਗਤਿ ਕਰਹਿ ਵਿਚਹੁ ਆਪੁ ਗਵਾਵਹਿ ਜਿਨ ਗੁਣ ਅਵਗਣ ਪਛਾਣੇ ਰਾਮ ॥ ਗੁਣ ਅਉਗਣ ਪਛਾਣੈ ਹਰਿ ਨਾਮੁ ਵਖਾਣੈ ਭੈ ਭਗਤਿ ਮੀਠੀ ਲਾਗੀ ॥ ਅਨਦਿਨੁ ਭਗਤਿ ਕਰਹਿ ਦਿਨੁ ਰਾਤੀ ਘਰ ਹੀ ਮਹਿ ਬੈਰਾਗੀ ॥ ਭਗਤੀ ਰਾਤੇ ਸਦਾ ਮਨੁ ਨਿਰਮਲੁ ਹਰਿ ਜੀਉ ਵੇਖਹਿ ਸਦਾ ਨਾਲੇ ॥ ਨਾਨਕ ਸੇ ਭਗਤ ਹਰਿ ਕੈ ਦਰਿ ਸਾਚੇ ਅਨਦਿਨੁ ਨਾਮੁ ਸਮ੍ਹ੍ਹਾਲੇ ॥੨॥ ਮਨਮੁਖ ਭਗਤਿ ਕਰਹਿ ਬਿਨੁ ਸਤਿਗੁਰ ਵਿਣੁ ਸਤਿਗੁਰ ਭਗਤਿ ਨ ਹੋਈ ਰਾਮ ॥ ਹਉਮੈ ਮਾਇਆ ਰੋਗਿ ਵਿਆਪੇ ਮਰਿ ਜਨਮਹਿ ਦੁਖੁ ਹੋਈ ਰਾਮ ॥ ਮਰਿ ਜਨਮਹਿ ਦੁਖੁ ਹੋਈ ਦੂਜੈ ਭਾਇ ਪਰਜ ਵਿਗੋਈ ਵਿਣੁ ਗੁਰ ਤਤੁ ਨ ਜਾਨਿਆ ॥ ਭਗਤਿ ਵਿਹੂਣਾ ਸਭੁ ਜਗੁ ਭਰਮਿਆ ਅੰਤਿ ਗਇਆ ਪਛੁਤਾਨਿਆ ॥ ਕੋਟਿ ਮਧੇ ਕਿਨੈ ਪਛਾਣਿਆ ਹਰਿ ਨਾਮਾ ਸਚੁ ਸੋਈ ॥ ਨਾਨਕ ਨਾਮਿ ਮਿਲੈ ਵਡਿਆਈ ਦੂਜੈ ਭਾਇ ਪਤਿ ਖੋਈ ॥੩॥ ਭਗਤਾ ਕੈ ਘਰਿ ਕਾਰਜੁ ਸਾਚਾ ਹਰਿ ਗੁਣ ਸਦਾ ਵਖਾਣੇ ਰਾਮ ॥ ਭਗਤਿ ਖਜਾਨਾ ਆਪੇ ਦੀਆ ਕਾਲੁ ਕੰਟਕੁ ਮਾਰਿ ਸਮਾਣੇ ਰਾਮ ॥ ਕਾਲੁ ਕੰਟਕੁ ਮਾਰਿ ਸਮਾਣੇ ਹਰਿ ਮਨਿ ਭਾਣੇ ਨਾਮੁ ਨਿਧਾਨੁ ਸਚੁ ਪਾਇਆ ॥ ਸਦਾ ਅਖੁਟੁ ਕਦੇ ਨ ਨਿਖੁਟੈ ਹਰਿ ਦੀਆ ਸਹਜਿ ਸੁਭਾਇਆ ॥ ਹਰਿ ਜਨ ਊਚੇ ਸਦ ਹੀ ਊਚੇ ਗੁਰ ਕੈ ਸਬਦਿ ਸੁਹਾਇਆ ॥ ਨਾਨਕ ਆਪੇ ਬਖਸਿ ਮਿਲਾਏ ਜੁਗਿ ਜੁਗਿ ਸੋਭਾ ਪਾਇਆ ॥੪॥੧॥੨॥