page 769
-
ਸੂਹੀ ਮਹਲਾ ੩ ॥ ਸਬਦਿ ਸਚੈ ਸਚੁ ਸੋਹਿਲਾ ਜਿਥੈ ਸਚੇ ਕਾ ਹੋਇ ਵੀਚਾਰੋ ਰਾਮ ॥ ਹਉਮੈ ਸਭਿ ਕਿਲਵਿਖ ਕਾਟੇ ਸਾਚੁ ਰਖਿਆ ਉਰਿ ਧਾਰੇ ਰਾਮ ॥ ਸਚੁ ਰਖਿਆ ਉਰ ਧਾਰੇ ਦੁਤਰੁ ਤਾਰੇ ਫਿਰਿ ਭਵਜਲੁ ਤਰਣੁ ਨ ਹੋਈ ॥ ਸਚਾ ਸਤਿਗੁਰੁ ਸਚੀ ਬਾਣੀ ਜਿਨਿ ਸਚੁ ਵਿਖਾਲਿਆ ਸੋਈ ॥ ਸਾਚੇ ਗੁਣ ਗਾਵੈ ਸਚਿ ਸਮਾਵੈ ਸਚੁ ਵੇਖੈ ਸਭੁ ਸੋਈ ॥ ਨਾਨਕ ਸਾਚਾ ਸਾਹਿਬੁ ਸਾਚੀ ਨਾਈ ਸਚੁ ਨਿਸਤਾਰਾ ਹੋਈ ॥੧॥ਸਾਚੈ ਸਤਿਗੁਰਿ ਸਾਚੁ ਬੁਝਾਇਆ ਪਤਿ ਰਾਖੈ ਸਚੁ ਸੋਈ ਰਾਮ ॥ ਸਚਾ ਭੋਜਨੁ ਭਾਉ ਸਚਾ ਹੈ ਸਚੈ ਨਾਮਿ ਸੁਖੁ ਹੋਈ ਰਾਮ ॥ ਸਾਚੈ ਨਾਮਿ ਸੁਖੁ ਹੋਈ ਮਰੈ ਨ ਕੋਈ ਗਰਭਿ ਨ ਜੂਨੀ ਵਾਸਾ ॥ ਜੋਤੀ ਜੋਤਿ ਮਿਲਾਈ ਸਚਿ ਸਮਾਈ ਸਚਿ ਨਾਇ ਪਰਗਾਸਾ ॥ ਜਿਨੀ ਸਚੁ ਜਾਤਾ ਸੇ ਸਚੇ ਹੋਏ ਅਨਦਿਨੁ ਸਚੁ ਧਿਆਇਨਿ ॥ ਨਾਨਕ ਸਚੁ ਨਾਮੁ ਜਿਨ ਹਿਰਦੈ ਵਸਿਆ ਨਾ ਵੀਛੁੜਿ ਦੁਖੁ ਪਾਇਨਿ ॥੨॥ ਸਚੀ ਬਾਣੀ ਸਚੇ ਗੁਣ ਗਾਵਹਿ ਤਿਤੁ ਘਰਿ ਸੋਹਿਲਾ ਹੋਈ ਰਾਮ ॥ ਨਿਰਮਲ ਗੁਣ ਸਾਚੇ ਤਨੁ ਮਨੁ ਸਾਚਾ ਵਿਚਿ ਸਾਚਾ ਪੁਰਖੁ ਪ੍ਰਭੁ ਸੋਈ ਰਾਮ ॥ ਸਭੁ ਸਚੁ ਵਰਤੈ ਸਚੋ ਬੋਲੈ ਜੋ ਸਚੁ ਕਰੈ ਸੁ ਹੋਈ ॥ ਜਹ ਦੇਖਾ ਤਹ ਸਚੁ ਪਸਰਿਆ ਅਵਰੁ ਨ ਦੂਜਾ ਕੋਈ ॥ ਸਚੇ ਉਪਜੈ ਸਚਿ ਸਮਾਵੈ ਮਰਿ ਜਨਮੈ ਦੂਜਾ ਹੋਈ ॥ ਨਾਨਕ ਸਭੁ ਕਿਛੁ ਆਪੇ ਕਰਤਾ ਆਪਿ ਕਰਾਵੈ ਸੋਈ ॥੩॥ਸਚੇ ਭਗਤ ਸੋਹਹਿ ਦਰਵਾਰੇ ਸਚੋ ਸਚੁ ਵਖਾਣੇ ਰਾਮ ॥ ਘਟ ਅੰਤਰੇ ਸਾਚੀ ਬਾਣੀ ਸਾਚੋ ਆਪਿ ਪਛਾਣੇ ਰਾਮ ॥ ਆਪੁ ਪਛਾਣਹਿ ਤਾ ਸਚੁ ਜਾਣਹਿ ਸਾਚੇ ਸੋਝੀ ਹੋਈ ॥ ਸਚਾ ਸਬਦੁ ਸਚੀ ਹੈ ਸੋਭਾ ਸਾਚੇ ਹੀ ਸੁਖੁ ਹੋਈ ॥ ਸਾਚਿ ਰਤੇ ਭਗਤ ਇਕ ਰੰਗੀ ਦੂਜਾ ਰੰਗੁ ਨ ਕੋਈ ॥ ਨਾਨਕ ਜਿਸ ਕਉ ਮਸਤਕਿ ਲਿਖਿਆ ਤਿਸੁ ਸਚੁ ਪਰਾਪਤਿ ਹੋਈ ॥੪॥੨॥੩॥
-
ਸੂਹੀ ਮਹਲਾ ੩ ॥ ਜੁਗ ਚਾਰੇ ਧਨ ਜੇ ਭਵੈ ਬਿਨੁ ਸਤਿਗੁਰ ਸੋਹਾਗੁ ਨ ਹੋਈ ਰਾਮ ॥ ਨਿਹਚਲੁ ਰਾਜੁ ਸਦਾ ਹਰਿ ਕੇਰਾ ਤਿਸੁ ਬਿਨੁ ਅਵਰੁ ਨ ਕੋਈ ਰਾਮ ॥ ਤਿਸੁ ਬਿਨੁ ਅਵਰੁ ਨ ਕੋਈ ਸਦਾ ਸਚੁ ਸੋਈ ਗੁਰਮੁਖਿ ਏਕੋ ਜਾਣਿਆ ॥ ਧਨ ਪਿਰ ਮੇਲਾਵਾ ਹੋਆ ਗੁਰਮਤੀ ਮਨੁ ਮਾਨਿਆ ॥ ਸਤਿਗੁਰੁ ਮਿਲਿਆ ਤਾ ਹਰਿ ਪਾਇਆ ਬਿਨੁ ਹਰਿ ਨਾਵੈ ਮੁਕਤਿ ਨ ਹੋਈ ॥ ਨਾਨਕ ਕਾਮਣਿ ਕੰਤੈ ਰਾਵੇ ਮਨਿ ਮਾਨਿਐ ਸੁਖੁ ਹੋਈ ॥੧॥ਸਤਿਗੁਰੁ ਸੇਵਿ ਧਨ ਬਾਲੜੀਏ ਹਰਿ ਵਰੁ ਪਾਵਹਿ ਸੋਈ ਰਾਮ ॥ ਸਦਾ ਹੋਵਹਿ ਸੋਹਾਗਣੀ ਫਿਰਿ ਮੈਲਾ ਵੇਸੁ ਨ ਹੋਈ ਰਾਮ ॥ ਫਿਰਿ ਮੈਲਾ ਵੇਸੁ ਨ ਹੋਈ ਗੁਰਮੁਖਿ ਬੂਝੈ ਕੋਈ ਹਉਮੈ ਮਾਰਿ ਪਛਾਣਿਆ ॥ ਕਰਣੀ ਕਾਰ ਕਮਾਵੈ ਸਬਦਿ ਸਮਾਵੈ ਅੰਤਰਿ ਏਕੋ ਜਾਣਿਆ ॥ ਗੁਰਮੁਖਿ ਪ੍ਰਭੁ ਰਾਵੇ ਦਿਨੁ ਰਾਤੀ ਆਪਣਾ ਸਾਚੀ ਸੋਭਾ ਹੋਈ ॥ ਨਾਨਕ ਕਾਮਣਿ ਪਿਰੁ ਰਾਵੇ ਆਪਣਾ ਰਵਿ ਰਹਿਆ ਪ੍ਰਭੁ ਸੋਈ ॥੨॥ਗੁਰ ਕੀ ਕਾਰ ਕਰੇ ਧਨ ਬਾਲੜੀਏ ਹਰਿ ਵਰੁ ਦੇਇ ਮਿਲਾਏ ਰਾਮ ॥ ਹਰਿ ਕੈ ਰੰਗਿ ਰਤੀ ਹੈ ਕਾਮਣਿ ਮਿਲਿ ਪ੍ਰੀਤਮ ਸੁਖੁ ਪਾਏ ਰਾਮ ॥ ਮਿਲਿ ਪ੍ਰੀਤਮ ਸੁਖੁ ਪਾਏ ਸਚਿ ਸਮਾਏ ਸਚੁ ਵਰਤੈ ਸਭ ਥਾਈ ॥ ਸਚਾ ਸੀਗਾਰੁ ਕਰੇ ਦਿਨੁ ਰਾਤੀ ਕਾਮਣਿ ਸਚਿ ਸਮਾਈ ॥ ਹਰਿ ਸੁਖਦਾਤਾ ਸਬਦਿ ਪਛਾਤਾ ਕਾਮਣਿ ਲਇਆ ਕੰਠਿ ਲਾਏ ॥ ਨਾਨਕ ਮਹਲੀ ਮਹਲੁ ਪਛਾਣੈ ਗੁਰਮਤੀ ਹਰਿ ਪਾਏ ॥੩॥ਸਾ ਧਨ ਬਾਲੀ ਧੁਰਿ ਮੇਲੀ ਮੇਰੈ ਪ੍ਰਭਿ ਆਪਿ ਮਿਲਾਈ ਰਾਮ ॥ ਗੁਰਮਤੀ ਘਟਿ ਚਾਨਣੁ ਹੋਆ ਪ੍ਰਭੁ ਰਵਿ ਰਹਿਆ ਸਭ ਥਾਈ ਰਾਮ ॥ ਪ੍ਰਭੁ ਰਵਿ ਰਹਿਆ ਸਭ ਥਾਈ ਮੰਨਿ ਵਸਾਈ ਪੂਰਬਿ ਲਿਖਿਆ ਪਾਇਆ ॥ ਸੇਜ ਸੁਖਾਲੀ ਮੇਰੇ ਪ੍ਰਭ ਭਾਣੀ ਸਚੁ ਸੀਗਾਰੁ ਬਣਾਇਆ ॥ ਕਾਮਣਿ ਨਿਰਮਲ ਹਉਮੈ ਮਲੁ ਖੋਈ ਗੁਰਮਤਿ ਸਚਿ ਸਮਾਈ ॥ ਨਾਨਕ ਆਪਿ ਮਿਲਾਈ ਕਰਤੈ ਨਾਮੁ ਨਵੈ ਨਿਧਿ ਪਾਈ ॥੪॥੩॥੪॥