page 77
-
ਚਉਥੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਹਰਿ ਚਲਣ ਵੇਲਾ ਆਦੀ ॥ ਕਰਿ ਸੇਵਹੁ ਪੂਰਾ ਸਤਿਗੁਰੂ ਵਣਜਾਰਿਆ ਮਿਤ੍ਰਾ ਸਭ ਚਲੀ ਰੈਣਿ ਵਿਹਾਦੀ ॥ ਹਰਿ ਸੇਵਹੁ ਖਿਨੁ ਖਿਨੁ ਢਿਲ ਮੂਲਿ ਨ ਕਰਿਹੁ ਜਿਤੁ ਅਸਥਿਰੁ ਜੁਗੁ ਜੁਗੁ ਹੋਵਹੁ ॥ ਹਰਿ ਸੇਤੀ ਸਦ ਮਾਣਹੁ ਰਲੀਆ ਜਨਮ ਮਰਣ ਦੁਖ ਖੋਵਹੁ ॥ ਗੁਰ ਸਤਿਗੁਰ ਸੁਆਮੀ ਭੇਦੁ ਨ ਜਾਣਹੁ ਜਿਤੁ ਮਿਲਿ ਹਰਿ ਭਗਤਿ ਸੁਖਾਂਦੀ ॥ ਕਹੁ ਨਾਨਕ ਪ੍ਰਾਣੀ ਚਉਥੈ ਪਹਰੈ ਸਫਲਿਓੁ ਰੈਣਿ ਭਗਤਾ ਦੀ ॥੪॥੧॥੩॥
-
ਸਿਰੀਰਾਗੁ ਮਹਲਾ ੫ ॥ ਪਹਿਲੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਧਰਿ ਪਾਇਤਾ ਉਦਰੈ ਮਾਹਿ ॥ ਦਸੀ ਮਾਸੀ ਮਾਨਸੁ ਕੀਆ ਵਣਜਾਰਿਆ ਮਿਤ੍ਰਾ ਕਰਿ ਮੁਹਲਤਿ ਕਰਮ ਕਮਾਹਿ ॥ ਮੁਹਲਤਿ ਕਰਿ ਦੀਨੀ ਕਰਮ ਕਮਾਣੇ ਜੈਸਾ ਲਿਖਤੁ ਧੁਰਿ ਪਾਇਆ ॥ ਮਾਤ ਪਿਤਾ ਭਾਈ ਸੁਤ ਬਨਿਤਾ ਤਿਨ ਭੀਤਰਿ ਪ੍ਰਭੂ ਸੰਜੋਇਆ ॥ ਕਰਮ ਸੁਕਰਮ ਕਰਾਏ ਆਪੇ ਇਸੁ ਜੰਤੈ ਵਸਿ ਕਿਛੁ ਨਾਹਿ ॥ ਕਹੁ ਨਾਨਕ ਪ੍ਰਾਣੀ ਪਹਿਲੈ ਪਹਰੈ ਧਰਿ ਪਾਇਤਾ ਉਦਰੈ ਮਾਹਿ ॥੧॥
-
ਦੂਜੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਭਰਿ ਜੁਆਨੀ ਲਹਰੀ ਦੇਇ ॥ ਬੁਰਾ ਭਲਾ ਨ ਪਛਾਣਈ ਵਣਜਾਰਿਆ ਮਿਤ੍ਰਾ ਮਨੁ ਮਤਾ ਅਹੰਮੇਇ ॥ ਬੁਰਾ ਭਲਾ ਨ ਪਛਾਣੈ ਪ੍ਰਾਣੀ ਆਗੈ ਪੰਥੁ ਕਰਾਰਾ ॥ ਪੂਰਾ ਸਤਿਗੁਰੁ ਕਬਹੂੰ ਨ ਸੇਵਿਆ ਸਿਰਿ ਠਾਢੇ ਜਮ ਜੰਦਾਰਾ ॥ ਧਰਮ ਰਾਇ ਜਬ ਪਕਰਸਿ ਬਵਰੇ ਤਬ ਕਿਆ ਜਬਾਬੁ ਕਰੇਇ ॥ ਕਹੁ ਨਾਨਕ ਦੂਜੈ ਪਹਰੈ ਪ੍ਰਾਣੀ ਭਰਿ ਜੋਬਨੁ ਲਹਰੀ ਦੇਇ ॥੨॥
-
ਤੀਜੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਬਿਖੁ ਸੰਚੈ ਅੰਧੁ ਅਗਿਆਨੁ ॥ ਪੁਤ੍ਰਿ ਕਲਤ੍ਰਿ ਮੋਹਿ ਲਪਟਿਆ ਵਣਜਾਰਿਆ ਮਿਤ੍ਰਾ ਅੰਤਰਿ ਲਹਰਿ ਲੋਭਾਨੁ ॥ ਅੰਤਰਿ ਲਹਰਿ ਲੋਭਾਨੁ ਪਰਾਨੀ ਸੋ ਪ੍ਰਭੁ ਚਿਤਿ ਨ ਆਵੈ ॥ ਸਾਧਸੰਗਤਿ ਸਿਉ ਸੰਗੁ ਨ ਕੀਆ ਬਹੁ ਜੋਨੀ ਦੁਖੁ ਪਾਵੈ ॥ ਸਿਰਜਨਹਾਰੁ ਵਿਸਾਰਿਆ ਸੁਆਮੀ ਇਕ ਨਿਮਖ ਨ ਲਗੋ ਧਿਆਨੁ ॥ ਕਹੁ ਨਾਨਕ ਪ੍ਰਾਣੀ ਤੀਜੈ ਪਹਰੈ ਬਿਖੁ ਸੰਚੇ ਅੰਧੁ ਅਗਿਆਨੁ ॥੩॥
-
ਚਉਥੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਦਿਨੁ ਨੇੜੈ ਆਇਆ ਸੋਇ ॥ ਗੁਰਮੁਖਿ ਨਾਮੁ ਸਮਾਲਿ ਤੂੰ ਵਣਜਾਰਿਆ ਮਿਤ੍ਰਾ ਤੇਰਾ ਦਰਗਹ ਬੇਲੀ ਹੋਇ ॥ ਗੁਰਮੁਖਿ ਨਾਮੁ ਸਮਾਲਿ ਪਰਾਣੀ ਅੰਤੇ ਹੋਇ ਸਖਾਈ ॥ ਇਹੁ ਮੋਹੁ ਮਾਇਆ ਤੇਰੈ ਸੰਗਿ ਨ ਚਾਲੈ ਝੂਠੀ ਪ੍ਰੀਤਿ ਲਗਾਈ ॥ ਸਗਲੀ ਰੈਣਿ ਗੁਦਰੀ ਅੰਧਿਆਰੀ ਸੇਵਿ ਸਤਿਗੁਰੁ ਚਾਨਣੁ ਹੋਇ ॥ ਕਹੁ ਨਾਨਕ ਪ੍ਰਾਣੀ ਚਉਥੈ ਪਹਰੈ ਦਿਨੁ ਨੇੜੈ ਆਇਆ ਸੋਇ ॥੪॥