page 773
-
ਰਾਗੁ ਸੂਹੀ ਮਹਲਾ ੪ ਛੰਤ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸਤਿਗੁਰੁ ਪੁਰਖੁ ਮਿਲਾਇ ਅਵਗਣ ਵਿਕਣਾ ਗੁਣ ਰਵਾ ਬਲਿ ਰਾਮ ਜੀਉ ॥ ਹਰਿ ਹਰਿ ਨਾਮੁ ਧਿਆਇ ਗੁਰਬਾਣੀ ਨਿਤ ਨਿਤ ਚਵਾ ਬਲਿ ਰਾਮ ਜੀਉ ॥ ਗੁਰਬਾਣੀ ਸਦ ਮੀਠੀ ਲਾਗੀ ਪਾਪ ਵਿਕਾਰ ਗਵਾਇਆ ॥ ਹਉਮੈ ਰੋਗੁ ਗਇਆ ਭਉ ਭਾਗਾ ਸਹਜੇ ਸਹਜਿ ਮਿਲਾਇਆ ॥ ਕਾਇਆ ਸੇਜ ਗੁਰ ਸਬਦਿ ਸੁਖਾਲੀ ਗਿਆਨ ਤਤਿ ਕਰਿ ਭੋਗੋ ॥ ਅਨਦਿਨੁ ਸੁਖਿ ਮਾਣੇ ਨਿਤ ਰਲੀਆ ਨਾਨਕ ਧੁਰਿ ਸੰਜੋਗੋ ॥੧॥ਸਤੁ ਸੰਤੋਖੁ ਕਰਿ ਭਾਉ ਕੁੜਮੁ ਕੁੜਮਾਈ ਆਇਆ ਬਲਿ ਰਾਮ ਜੀਉ ॥ ਸੰਤ ਜਨਾ ਕਰਿ ਮੇਲੁ ਗੁਰਬਾਣੀ ਗਾਵਾਈਆ ਬਲਿ ਰਾਮ ਜੀਉ ॥ ਬਾਣੀ ਗੁਰ ਗਾਈ ਪਰਮ ਗਤਿ ਪਾਈ ਪੰਚ ਮਿਲੇ ਸੋਹਾਇਆ ॥ ਗਇਆ ਕਰੋਧੁ ਮਮਤਾ ਤਨਿ ਨਾਠੀ ਪਾਖੰਡੁ ਭਰਮੁ ਗਵਾਇਆ ॥ ਹਉਮੈ ਪੀਰ ਗਈ ਸੁਖੁ ਪਾਇਆ ਆਰੋਗਤ ਭਏ ਸਰੀਰਾ ॥ ਗੁਰ ਪਰਸਾਦੀ ਬ੍ਰਹਮੁ ਪਛਾਤਾ ਨਾਨਕ ਗੁਣੀ ਗਹੀਰਾ ॥੨॥ ਮਨਮੁਖਿ ਵਿਛੁੜੀ ਦੂਰਿ ਮਹਲੁ ਨ ਪਾਏ ਬਲਿ ਗਈ ਬਲਿ ਰਾਮ ਜੀਉ ॥ ਅੰਤਰਿ ਮਮਤਾ ਕੂਰਿ ਕੂੜੁ ਵਿਹਾਝੇ ਕੂੜਿ ਲਈ ਬਲਿ ਰਾਮ ਜੀਉ ॥ ਕੂੜੁ ਕਪਟੁ ਕਮਾਵੈ ਮਹਾ ਦੁਖੁ ਪਾਵੈ ਵਿਣੁ ਸਤਿਗੁਰ ਮਗੁ ਨ ਪਾਇਆ ॥ ਉਝੜ ਪੰਥਿ ਭ੍ਰਮੈ ਗਾਵਾਰੀ ਖਿਨੁ ਖਿਨੁ ਧਕੇ ਖਾਇਆ ॥ ਆਪੇ ਦਇਆ ਕਰੇ ਪ੍ਰਭੁ ਦਾਤਾ ਸਤਿਗੁਰੁ ਪੁਰਖੁ ਮਿਲਾਏ ॥ ਜਨਮ ਜਨਮ ਕੇ ਵਿਛੁੜੇ ਜਨ ਮੇਲੇ ਨਾਨਕ ਸਹਜਿ ਸੁਭਾਏ ॥੩॥ਆਇਆ ਲਗਨੁ ਗਣਾਇ ਹਿਰਦੈ ਧਨ ਓਮਾਹੀਆ ਬਲਿ ਰਾਮ ਜੀਉ ॥ ਪੰਡਿਤ ਪਾਧੇ ਆਣਿ ਪਤੀ ਬਹਿ ਵਾਚਾਈਆ ਬਲਿ ਰਾਮ ਜੀਉ ॥ ਪਤੀ ਵਾਚਾਈ ਮਨਿ ਵਜੀ ਵਧਾਈ ਜਬ ਸਾਜਨ ਸੁਣੇ ਘਰਿ ਆਏ ॥ ਗੁਣੀ ਗਿਆਨੀ ਬਹਿ ਮਤਾ ਪਕਾਇਆ ਫੇਰੇ ਤਤੁ ਦਿਵਾਏ ॥ ਵਰੁ ਪਾਇਆ ਪੁਰਖੁ ਅਗੰਮੁ ਅਗੋਚਰੁ ਸਦ ਨਵਤਨੁ ਬਾਲ ਸਖਾਈ ॥ ਨਾਨਕ ਕਿਰਪਾ ਕਰਿ ਕੈ ਮੇਲੇ ਵਿਛੁੜਿ ਕਦੇ ਨ ਜਾਈ ॥੪॥੧॥
-
ਸੂਹੀ ਮਹਲਾ ੪ ॥ ਹਰਿ ਪਹਿਲੜੀ ਲਾਵ ਪਰਵਿਰਤੀ ਕਰਮ ਦ੍ਰਿੜਾਇਆ ਬਲਿ ਰਾਮ ਜੀਉ ॥ ਬਾਣੀ ਬ੍ਰਹਮਾ ਵੇਦੁ ਧਰਮੁ ਦ੍ਰਿੜਹੁ ਪਾਪ ਤਜਾਇਆ ਬਲਿ ਰਾਮ ਜੀਉ ॥ ਧਰਮੁ ਦ੍ਰਿੜਹੁ ਹਰਿ ਨਾਮੁ ਧਿਆਵਹੁ ਸਿਮ੍ਰਿਤਿ ਨਾਮੁ ਦ੍ਰਿੜਾਇਆ ॥ ਸਤਿਗੁਰੁ ਗੁਰੁ ਪੂਰਾ ਆਰਾਧਹੁ ਸਭਿ ਕਿਲਵਿਖ ਪਾਪ ਗਵਾਇਆ ॥ ਸਹਜ ਅਨੰਦੁ ਹੋਆ ਵਡਭਾਗੀ ਮਨਿ ਹਰਿ ਹਰਿ ਮੀਠਾ ਲਾਇਆ ॥ ਜਨੁ ਕਹੈ ਨਾਨਕੁ ਲਾਵ ਪਹਿਲੀ ਆਰੰਭੁ ਕਾਜੁ ਰਚਾਇਆ ॥੧॥ਹਰਿ ਦੂਜੜੀ ਲਾਵ ਸਤਿਗੁਰੁ ਪੁਰਖੁ ਮਿਲਾਇਆ ਬਲਿ ਰਾਮ ਜੀਉ ॥ ਨਿਰਭਉ ਭੈ ਮਨੁ ਹੋਇ ਹਉਮੈ ਮੈਲੁ ਗਵਾਇਆ ਬਲਿ ਰਾਮ ਜੀਉ ॥ ਨਿਰਮਲੁ ਭਉ ਪਾਇਆ ਹਰਿ ਗੁਣ ਗਾਇਆ ਹਰਿ ਵੇਖੈ ਰਾਮੁ ਹਦੂਰੇ ॥ ਹਰਿ ਆਤਮ ਰਾਮੁ ਪਸਾਰਿਆ ਸੁਆਮੀ ਸਰਬ ਰਹਿਆ ਭਰਪੂਰੇ ॥ ਅੰਤਰਿ ਬਾਹਰਿ ਹਰਿ ਪ੍ਰਭੁ ਏਕੋ ਮਿਲਿ ਹਰਿ ਜਨ ਮੰਗਲ ਗਾਏ ॥ ਜਨ ਨਾਨਕ ਦੂਜੀ ਲਾਵ ਚਲਾਈ ਅਨਹਦ ਸਬਦ ਵਜਾਏ ॥੨॥ਹਰਿ ਤੀਜੜੀ ਲਾਵ ਮਨਿ ਚਾਉ ਭਇਆ ਬੈਰਾਗੀਆ ਬਲਿ ਰਾਮ ਜੀਉ ॥ ਸੰਤ ਜਨਾ ਹਰਿ ਮੇਲੁ ਹਰਿ ਪਾਇਆ ਵਡਭਾਗੀਆ ਬਲਿ ਰਾਮ ਜੀਉ ॥ ਨਿਰਮਲੁ ਹਰਿ ਪਾਇਆ ਹਰਿ ਗੁਣ ਗਾਇਆ ਮੁਖਿ ਬੋਲੀ ਹਰਿ ਬਾਣੀ ॥ ਸੰਤ ਜਨਾ ਵਡਭਾਗੀ ਪਾਇਆ ਹਰਿ ਕਥੀਐ ਅਕਥ ਕਹਾਣੀ ॥ ਹਿਰਦੈ ਹਰਿ ਹਰਿ ਹਰਿ ਧੁਨਿ ਉਪਜੀ ਹਰਿ ਜਪੀਐ ਮਸਤਕਿ ਭਾਗੁ ਜੀਉ ॥ ਜਨੁ ਨਾਨਕੁ ਬੋਲੇ ਤੀਜੀ ਲਾਵੈ ਹਰਿ ਉਪਜੈ ਮਨਿ ਬੈਰਾਗੁ ਜੀਉ ॥੩॥ਹਰਿ ਚਉਥੜੀ ਲਾਵ ਮਨਿ ਸਹਜੁ ਭਇਆ ਹਰਿ ਪਾਇਆ ਬਲਿ ਰਾਮ ਜੀਉ ॥ ਗੁਰਮੁਖਿ ਮਿਲਿਆ ਸੁਭਾਇ ਹਰਿ ਮਨਿ ਤਨਿ ਮੀਠਾ ਲਾਇਆ ਬਲਿ ਰਾਮ ਜੀਉ ॥ ਹਰਿ ਮੀਠਾ ਲਾਇਆ ਮੇਰੇ ਪ੍ਰਭ ਭਾਇਆ ਅਨਦਿਨੁ ਹਰਿ ਲਿਵ ਲਾਈ ॥ ਮਨ ਚਿੰਦਿਆ ਫਲੁ ਪਾਇਆ ਸੁਆਮੀ ਹਰਿ ਨਾਮਿ ਵਜੀ ਵਾਧਾਈ ॥ ਹਰਿ ਪ੍ਰਭਿ ਠਾਕੁਰਿ ਕਾਜੁ ਰਚਾਇਆ ਧਨ ਹਿਰਦੈ ਨਾਮਿ ਵਿਗਾਸੀ ॥ ਜਨੁ ਨਾਨਕੁ ਬੋਲੇ ਚਉਥੀ ਲਾਵੈ ਹਰਿ ਪਾਇਆ ਪ੍ਰਭੁ ਅਵਿਨਾਸੀ ॥੪॥੨॥