page 780
-
ਸੂਹੀ ਮਹਲਾ ੫ ॥ ਸਾਜਨੁ ਪੁਰਖੁ ਸਤਿਗੁਰੁ ਮੇਰਾ ਪੂਰਾ ਤਿਸੁ ਬਿਨੁ ਅਵਰੁ ਨ ਜਾਣਾ ਰਾਮ ॥ ਮਾਤ ਪਿਤਾ ਭਾਈ ਸੁਤ ਬੰਧਪ ਜੀਅ ਪ੍ਰਾਣ ਮਨਿ ਭਾਣਾ ਰਾਮ ॥ ਜੀਉ ਪਿੰਡੁ ਸਭੁ ਤਿਸ ਕਾ ਦੀਆ ਸਰਬ ਗੁਣਾ ਭਰਪੂਰੇ ॥ ਅੰਤਰਜਾਮੀ ਸੋ ਪ੍ਰਭੁ ਮੇਰਾ ਸਰਬ ਰਹਿਆ ਭਰਪੂਰੇ ॥ ਤਾ ਕੀ ਸਰਣਿ ਸਰਬ ਸੁਖ ਪਾਏ ਹੋਏ ਸਰਬ ਕਲਿਆਣਾ ॥ ਸਦਾ ਸਦਾ ਪ੍ਰਭ ਕਉ ਬਲਿਹਾਰੈ ਨਾਨਕ ਸਦ ਕੁਰਬਾਣਾ ॥੧॥ਐਸਾ ਗੁਰੁ ਵਡਭਾਗੀ ਪਾਈਐ ਜਿਤੁ ਮਿਲਿਐ ਪ੍ਰਭੁ ਜਾਪੈ ਰਾਮ ॥ ਜਨਮ ਜਨਮ ਕੇ ਕਿਲਵਿਖ ਉਤਰਹਿ ਹਰਿ ਸੰਤ ਧੂੜੀ ਨਿਤ ਨਾਪੈ ਰਾਮ ॥ ਹਰਿ ਧੂੜੀ ਨਾਈਐ ਪ੍ਰਭੂ ਧਿਆਈਐ ਬਾਹੁੜਿ ਜੋਨਿ ਨ ਆਈਐ ॥ ਗੁਰ ਚਰਣੀ ਲਾਗੇ ਭ੍ਰਮ ਭਉ ਭਾਗੇ ਮਨਿ ਚਿੰਦਿਆ ਫਲੁ ਪਾਈਐ ॥ ਹਰਿ ਗੁਣ ਨਿਤ ਗਾਏ ਨਾਮੁ ਧਿਆਏ ਫਿਰਿ ਸੋਗੁ ਨਾਹੀ ਸੰਤਾਪੈ ॥ ਨਾਨਕ ਸੋ ਪ੍ਰਭੁ ਜੀਅ ਕਾ ਦਾਤਾ ਪੂਰਾ ਜਿਸੁ ਪਰਤਾਪੈ ॥੨॥ਹਰਿ ਹਰੇ ਹਰਿ ਗੁਣ ਨਿਧੇ ਹਰਿ ਸੰਤਨ ਕੈ ਵਸਿ ਆਏ ਰਾਮ ॥ ਸੰਤ ਚਰਣ ਗੁਰ ਸੇਵਾ ਲਾਗੇ ਤਿਨੀ ਪਰਮ ਪਦ ਪਾਏ ਰਾਮ ॥ ਪਰਮ ਪਦੁ ਪਾਇਆ ਆਪੁ ਮਿਟਾਇਆ ਹਰਿ ਪੂਰਨ ਕਿਰਪਾ ਧਾਰੀ ॥ ਸਫਲ ਜਨਮੁ ਹੋਆ ਭਉ ਭਾਗਾ ਹਰਿ ਭੇਟਿਆ ਏਕੁ ਮੁਰਾਰੀ ॥ ਜਿਸ ਕਾ ਸਾ ਤਿਨ ਹੀ ਮੇਲਿ ਲੀਆ ਜੋਤੀ ਜੋਤਿ ਸਮਾਇਆ ॥ ਨਾਨਕ ਨਾਮੁ ਨਿਰੰਜਨ ਜਪੀਐ ਮਿਲਿ ਸਤਿਗੁਰ ਸੁਖੁ ਪਾਇਆ ॥੩॥ਗਾਉ ਮੰਗਲੋ ਨਿਤ ਹਰਿ ਜਨਹੁ ਪੁੰਨੀ ਇਛ ਸਬਾਈ ਰਾਮ ॥ ਰੰਗਿ ਰਤੇ ਅਪੁਨੇ ਸੁਆਮੀ ਸੇਤੀ ਮਰੈ ਨ ਆਵੈ ਜਾਈ ਰਾਮ ॥ ਅਬਿਨਾਸੀ ਪਾਇਆ ਨਾਮੁ ਧਿਆਇਆ ਸਗਲ ਮਨੋਰਥ ਪਾਏ ॥ ਸਾਂਤਿ ਸਹਜ ਆਨੰਦ ਘਨੇਰੇ ਗੁਰ ਚਰਣੀ ਮਨੁ ਲਾਏ ॥ ਪੂਰਿ ਰਹਿਆ ਘਟਿ ਘਟਿ ਅਬਿਨਾਸੀ ਥਾਨ ਥਨੰਤਰਿ ਸਾਈ ॥ ਕਹੁ ਨਾਨਕ ਕਾਰਜ ਸਗਲੇ ਪੂਰੇ ਗੁਰ ਚਰਣੀ ਮਨੁ ਲਾਈ ॥੪॥੨॥੫॥
-
ਸੂਹੀ ਮਹਲਾ ੫ ॥ ਕਰਿ ਕਿਰਪਾ ਮੇਰੇ ਪ੍ਰੀਤਮ ਸੁਆਮੀ ਨੇਤ੍ਰ ਦੇਖਹਿ ਦਰਸੁ ਤੇਰਾ ਰਾਮ ॥ ਲਾਖ ਜਿਹਵਾ ਦੇਹੁ ਮੇਰੇ ਪਿਆਰੇ ਮੁਖੁ ਹਰਿ ਆਰਾਧੇ ਮੇਰਾ ਰਾਮ ॥ ਹਰਿ ਆਰਾਧੇ ਜਮ ਪੰਥੁ ਸਾਧੇ ਦੂਖੁ ਨ ਵਿਆਪੈ ਕੋਈ ॥ ਜਲਿ ਥਲਿ ਮਹੀਅਲਿ ਪੂਰਨ ਸੁਆਮੀ ਜਤ ਦੇਖਾ ਤਤ ਸੋਈ ॥ ਭਰਮ ਮੋਹ ਬਿਕਾਰ ਨਾਠੇ ਪ੍ਰਭੁ ਨੇਰ ਹੂ ਤੇ ਨੇਰਾ ॥ ਨਾਨਕ ਕਉ ਪ੍ਰਭ ਕਿਰਪਾ ਕੀਜੈ ਨੇਤ੍ਰ ਦੇਖਹਿ ਦਰਸੁ ਤੇਰਾ ॥੧॥ਕੋਟਿ ਕਰਨ ਦੀਜਹਿ ਪ੍ਰਭ ਪ੍ਰੀਤਮ ਹਰਿ ਗੁਣ ਸੁਣੀਅਹਿ ਅਬਿਨਾਸੀ ਰਾਮ ॥ ਸੁਣਿ ਸੁਣਿ ਇਹੁ ਮਨੁ ਨਿਰਮਲੁ ਹੋਵੈ ਕਟੀਐ ਕਾਲ ਕੀ ਫਾਸੀ ਰਾਮ ॥ ਕਟੀਐ ਜਮ ਫਾਸੀ ਸਿਮਰਿ ਅਬਿਨਾਸੀ ਸਗਲ ਮੰਗਲ ਸੁਗਿਆਨਾ ॥ ਹਰਿ ਹਰਿ ਜਪੁ ਜਪੀਐ ਦਿਨੁ ਰਾਤੀ ਲਾਗੈ ਸਹਜਿ ਧਿਆਨਾ ॥ ਕਲਮਲ ਦੁਖ ਜਾਰੇ ਪ੍ਰਭੂ ਚਿਤਾਰੇ ਮਨ ਕੀ ਦੁਰਮਤਿ ਨਾਸੀ ॥ ਕਹੁ ਨਾਨਕ ਪ੍ਰਭ ਕਿਰਪਾ ਕੀਜੈ ਹਰਿ ਗੁਣ ਸੁਣੀਅਹਿ ਅਵਿਨਾਸੀ ॥੨॥ ਕਰੋੜਿ ਹਸਤ ਤੇਰੀ ਟਹਲ ਕਮਾਵਹਿ ਚਰਣ ਚਲਹਿ ਪ੍ਰਭ ਮਾਰਗਿ ਰਾਮ ॥ ਭਵ ਸਾਗਰ ਨਾਵ ਹਰਿ ਸੇਵਾ ਜੋ ਚੜੈ ਤਿਸੁ ਤਾਰਗਿ ਰਾਮ ॥ ਭਵਜਲੁ ਤਰਿਆ ਹਰਿ ਹਰਿ ਸਿਮਰਿਆ ਸਗਲ ਮਨੋਰਥ ਪੂਰੇ ॥ ਮਹਾ ਬਿਕਾਰ ਗਏ ਸੁਖ ਉਪਜੇ ਬਾਜੇ ਅਨਹਦ ਤੂਰੇ ॥ ਮਨ ਬਾਂਛਤ ਫਲ ਪਾਏ ਸਗਲੇ ਕੁਦਰਤਿ ਕੀਮ ਅਪਾਰਗਿ ॥ ਕਹੁ ਨਾਨਕ ਪ੍ਰਭ ਕਿਰਪਾ ਕੀਜੈ ਮਨੁ ਸਦਾ ਚਲੈ ਤੇਰੈ ਮਾਰਗਿ ॥੩॥ਏਹੋ ਵਰੁ ਏਹਾ ਵਡਿਆਈ ਇਹੁ ਧਨੁ ਹੋਇ ਵਡਭਾਗਾ ਰਾਮ ॥ ਏਹੋ ਰੰਗੁ ਏਹੋ ਰਸ ਭੋਗਾ ਹਰਿ ਚਰਣੀ ਮਨੁ ਲਾਗਾ ਰਾਮ ॥ ਮਨੁ ਲਾਗਾ ਚਰਣੇ ਪ੍ਰਭ ਕੀ ਸਰਣੇ ਕਰਣ ਕਾਰਣ ਗੋਪਾਲਾ ॥ ਸਭੁ ਕਿਛੁ ਤੇਰਾ ਤੂ ਪ੍ਰਭੁ ਮੇਰਾ ਮੇਰੇ ਠਾਕੁਰ ਦੀਨ ਦਇਆਲਾ ॥ ਮੋਹਿ ਨਿਰਗੁਣ ਪ੍ਰੀਤਮ ਸੁਖ ਸਾਗਰ ਸੰਤਸੰਗਿ ਮਨੁ ਜਾਗਾ ॥ ਕਹੁ ਨਾਨਕ ਪ੍ਰਭਿ ਕਿਰਪਾ ਕੀਨ੍ਹ੍ਹੀ ਚਰਣ ਕਮਲ ਮਨੁ ਲਾਗਾ ॥੪॥੩॥੬॥