HOME
RAAG INDEX
Scroll
page 781
ਸੂਹੀ ਮਹਲਾ ੫ ॥ ਹਰਿ ਜਪੇ ਹਰਿ ਮੰਦਰੁ ਸਾਜਿਆ ਸੰਤ ਭਗਤ ਗੁਣ ਗਾਵਹਿ ਰਾਮ ॥ ਸਿਮਰਿ ਸਿਮਰਿ ਸੁਆਮੀ ਪ੍ਰਭੁ ਅਪਨਾ ਸਗਲੇ ਪਾਪ ਤਜਾਵਹਿ ਰਾਮ ॥ ਹਰਿ ਗੁਣ ਗਾਇ ਪਰਮ ਪਦੁ ਪਾਇਆ ਪ੍ਰਭ ਕੀ ਊਤਮ ਬਾਣੀ ॥ ਸਹਜ ਕਥਾ ਪ੍ਰਭ ਕੀ ਅਤਿ ਮੀਠੀ ਕਥੀ ਅਕਥ ਕਹਾਣੀ ॥ ਭਲਾ ਸੰਜੋਗੁ ਮੂਰਤੁ ਪਲੁ ਸਾਚਾ ਅਬਿਚਲ ਨੀਵ ਰਖਾਈ ॥ ਜਨ ਨਾਨਕ ਪ੍ਰਭ ਭਏ ਦਇਆਲਾ ਸਰਬ ਕਲਾ ਬਣਿ ਆਈ ॥੧॥ਆਨੰਦਾ ਵਜਹਿ ਨਿਤ ਵਾਜੇ ਪਾਰਬ੍ਰਹਮੁ ਮਨਿ ਵੂਠਾ ਰਾਮ ॥ ਗੁਰਮੁਖੇ ਸਚੁ ਕਰਣੀ ਸਾਰੀ ਬਿਨਸੇ ਭ੍ਰਮ ਭੈ ਝੂਠਾ ਰਾਮ ॥ ਅਨਹਦ ਬਾਣੀ ਗੁਰਮੁਖਿ ਵਖਾਣੀ ਜਸੁ ਸੁਣਿ ਸੁਣਿ ਮਨੁ ਤਨੁ ਹਰਿਆ ॥ ਸਰਬ ਸੁਖਾ ਤਿਸ ਹੀ ਬਣਿ ਆਏ ਜੋ ਪ੍ਰਭਿ ਅਪਨਾ ਕਰਿਆ ॥ ਘਰ ਮਹਿ ਨਵ ਨਿਧਿ ਭਰੇ ਭੰਡਾਰਾ ਰਾਮ ਨਾਮਿ ਰੰਗੁ ਲਾਗਾ ॥ ਨਾਨਕ ਜਨ ਪ੍ਰਭੁ ਕਦੇ ਨ ਵਿਸਰੈ ਪੂਰਨ ਜਾ ਕੇ ਭਾਗਾ ॥੨॥ਛਾਇਆ ਪ੍ਰਭਿ ਛਤ੍ਰਪਤਿ ਕੀਨ੍ਹ੍ਹੀ ਸਗਲੀ ਤਪਤਿ ਬਿਨਾਸੀ ਰਾਮ ॥ ਦੂਖ ਪਾਪ ਕਾ ਡੇਰਾ ਢਾਠਾ ਕਾਰਜੁ ਆਇਆ ਰਾਸੀ ਰਾਮ ॥ ਹਰਿ ਪ੍ਰਭਿ ਫੁਰਮਾਇਆ ਮਿਟੀ ਬਲਾਇਆ ਸਾਚੁ ਧਰਮੁ ਪੁੰਨੁ ਫਲਿਆ ॥ ਸੋ ਪ੍ਰਭੁ ਅਪੁਨਾ ਸਦਾ ਧਿਆਈਐ ਸੋਵਤ ਬੈਸਤ ਖਲਿਆ ॥ ਗੁਣ ਨਿਧਾਨ ਸੁਖ ਸਾਗਰ ਸੁਆਮੀ ਜਲਿ ਥਲਿ ਮਹੀਅਲਿ ਸੋਈ ॥ ਜਨ ਨਾਨਕ ਪ੍ਰਭ ਕੀ ਸਰਣਾਈ ਤਿਸੁ ਬਿਨੁ ਅਵਰੁ ਨ ਕੋਈ ॥੩॥ਮੇਰਾ ਘਰੁ ਬਨਿਆ ਬਨੁ ਤਾਲੁ ਬਨਿਆ ਪ੍ਰਭ ਪਰਸੇ ਹਰਿ ਰਾਇਆ ਰਾਮ ॥ ਮੇਰਾ ਮਨੁ ਸੋਹਿਆ ਮੀਤ ਸਾਜਨ ਸਰਸੇ ਗੁਣ ਮੰਗਲ ਹਰਿ ਗਾਇਆ ਰਾਮ ॥ ਗੁਣ ਗਾਇ ਪ੍ਰਭੂ ਧਿਆਇ ਸਾਚਾ ਸਗਲ ਇਛਾ ਪਾਈਆ ॥ ਗੁਰ ਚਰਣ ਲਾਗੇ ਸਦਾ ਜਾਗੇ ਮਨਿ ਵਜੀਆ ਵਾਧਾਈਆ ॥ ਕਰੀ ਨਦਰਿ ਸੁਆਮੀ ਸੁਖਹ ਗਾਮੀ ਹਲਤੁ ਪਲਤੁ ਸਵਾਰਿਆ ॥ ਬਿਨਵੰਤਿ ਨਾਨਕ ਨਿਤ ਨਾਮੁ ਜਪੀਐ ਜੀਉ ਪਿੰਡੁ ਜਿਨਿ ਧਾਰਿਆ ॥੪॥੪॥੭॥