page 786
-
ਪਉੜੀ ॥ ਹੁਕਮੀ ਸ੍ਰਿਸਟਿ ਸਾਜੀਅਨੁ ਬਹੁ ਭਿਤਿ ਸੰਸਾਰਾ ॥ ਤੇਰਾ ਹੁਕਮੁ ਨ ਜਾਪੀ ਕੇਤੜਾ ਸਚੇ ਅਲਖ ਅਪਾਰਾ ॥ ਇਕਨਾ ਨੋ ਤੂ ਮੇਲਿ ਲੈਹਿ ਗੁਰ ਸਬਦਿ ਬੀਚਾਰਾ ॥ ਸਚਿ ਰਤੇ ਸੇ ਨਿਰਮਲੇ ਹਉਮੈ ਤਜਿ ਵਿਕਾਰਾ ॥ ਜਿਸੁ ਤੂ ਮੇਲਹਿ ਸੋ ਤੁਧੁ ਮਿਲੈ ਸੋਈ ਸਚਿਆਰਾ ॥੨॥
-
ਸਲੋਕੁ ਮਃ ੩ ॥ ਸੂਹਵੀਏ ਸੂਹਾ ਸਭੁ ਸੰਸਾਰੁ ਹੈ ਜਿਨ ਦੁਰਮਤਿ ਦੂਜਾ ਭਾਉ ॥ ਖਿਨ ਮਹਿ ਝੂਠੁ ਸਭੁ ਬਿਨਸਿ ਜਾਇ ਜਿਉ ਟਿਕੈ ਨ ਬਿਰਖ ਕੀ ਛਾਉ ॥ ਗੁਰਮੁਖਿ ਲਾਲੋ ਲਾਲੁ ਹੈ ਜਿਉ ਰੰਗਿ ਮਜੀਠ ਸਚੜਾਉ ॥ ਉਲਟੀ ਸਕਤਿ ਸਿਵੈ ਘਰਿ ਆਈ ਮਨਿ ਵਸਿਆ ਹਰਿ ਅੰਮ੍ਰਿਤ ਨਾਉ ॥ ਨਾਨਕ ਬਲਿਹਾਰੀ ਗੁਰ ਆਪਣੇ ਜਿਤੁ ਮਿਲਿਐ ਹਰਿ ਗੁਣ ਗਾਉ ॥੧॥
-
ਮਃ ੩ ॥ ਸੂਹਾ ਰੰਗੁ ਵਿਕਾਰੁ ਹੈ ਕੰਤੁ ਨ ਪਾਇਆ ਜਾਇ ॥ ਇਸੁ ਲਹਦੇ ਬਿਲਮ ਨ ਹੋਵਈ ਰੰਡ ਬੈਠੀ ਦੂਜੈ ਭਾਇ ॥ ਮੁੰਧ ਇਆਣੀ ਦੁੰਮਣੀ ਸੂਹੈ ਵੇਸਿ ਲਭਾਇ ॥ ਸਬਦਿ ਸਚੈ ਰੰਗੁ ਲਾਲੁ ਕਰਿ ਭੈ ਭਾਇ ਸੀਗਾਰੁ ਬਣਾਇ ॥ ਨਾਨਕ ਸਦਾ ਸੋਹਾਗਣੀ ਜਿ ਚਲਨਿ ਸਤਿਗੁਰ ਭਾਇ ॥੨॥
-
ਪਉੜੀ ॥ ਆਪੇ ਆਪਿ ਉਪਾਇਅਨੁ ਆਪਿ ਕੀਮਤਿ ਪਾਈ ॥ ਤਿਸ ਦਾ ਅੰਤੁ ਨ ਜਾਪਈ ਗੁਰ ਸਬਦਿ ਬੁਝਾਈ ॥ ਮਾਇਆ ਮੋਹੁ ਗੁਬਾਰੁ ਹੈ ਦੂਜੈ ਭਰਮਾਈ ॥ ਮਨਮੁਖ ਠਉਰ ਨ ਪਾਇਨ੍ਹ੍ਹੀ ਫਿਰਿ ਆਵੈ ਜਾਈ ॥ ਜੋ ਤਿਸੁ ਭਾਵੈ ਸੋ ਥੀਐ ਸਭ ਚਲੈ ਰਜਾਈ ॥੩॥
-
ਸਲੋਕੁ ਮਃ ੩ ॥ ਸੂਹੈ ਵੇਸਿ ਕਾਮਣਿ ਕੁਲਖਣੀ ਜੋ ਪ੍ਰਭ ਛੋਡਿ ਪਰ ਪੁਰਖ ਧਰੇ ਪਿਆਰੁ ॥ ਓਸੁ ਸੀਲੁ ਨ ਸੰਜਮੁ ਸਦਾ ਝੂਠੁ ਬੋਲੈ ਮਨਮੁਖਿ ਕਰਮ ਖੁਆਰੁ ॥ ਜਿਸੁ ਪੂਰਬਿ ਹੋਵੈ ਲਿਖਿਆ ਤਿਸੁ ਸਤਿਗੁਰੁ ਮਿਲੈ ਭਤਾਰੁ ॥ ਸੂਹਾ ਵੇਸੁ ਸਭੁ ਉਤਾਰਿ ਧਰੇ ਗਲਿ ਪਹਿਰੈ ਖਿਮਾ ਸੀਗਾਰੁ ॥ ਪੇਈਐ ਸਾਹੁਰੈ ਬਹੁ ਸੋਭਾ ਪਾਏ ਤਿਸੁ ਪੂਜ ਕਰੇ ਸਭੁ ਸੈਸਾਰੁ ॥ ਓਹ ਰਲਾਈ ਕਿਸੈ ਦੀ ਨਾ ਰਲੈ ਜਿਸੁ ਰਾਵੇ ਸਿਰਜਨਹਾਰੁ ॥ ਨਾਨਕ ਗੁਰਮੁਖਿ ਸਦਾ ਸੁਹਾਗਣੀ ਜਿਸੁ ਅਵਿਨਾਸੀ ਪੁਰਖੁ ਭਰਤਾਰੁ ॥੧॥
-
ਮਃ ੧ ॥ ਸੂਹਾ ਰੰਗੁ ਸੁਪਨੈ ਨਿਸੀ ਬਿਨੁ ਤਾਗੇ ਗਲਿ ਹਾਰੁ ॥ ਸਚਾ ਰੰਗੁ ਮਜੀਠ ਕਾ ਗੁਰਮੁਖਿ ਬ੍ਰਹਮ ਬੀਚਾਰੁ ॥ ਨਾਨਕ ਪ੍ਰੇਮ ਮਹਾ ਰਸੀ ਸਭਿ ਬੁਰਿਆਈਆ ਛਾਰੁ ॥੨॥
-
ਪਉੜੀ ॥ ਇਹੁ ਜਗੁ ਆਪਿ ਉਪਾਇਓਨੁ ਕਰਿ ਚੋਜ ਵਿਡਾਨੁ ॥ ਪੰਚ ਧਾਤੁ ਵਿਚਿ ਪਾਈਅਨੁ ਮੋਹੁ ਝੂਠੁ ਗੁਮਾਨੁ ॥ ਆਵੈ ਜਾਇ ਭਵਾਈਐ ਮਨਮੁਖੁ ਅਗਿਆਨੁ ॥ ਇਕਨਾ ਆਪਿ ਬੁਝਾਇਓਨੁ ਗੁਰਮੁਖਿ ਹਰਿ ਗਿਆਨੁ ॥ ਭਗਤਿ ਖਜਾਨਾ ਬਖਸਿਓਨੁ ਹਰਿ ਨਾਮੁ ਨਿਧਾਨੁ ॥੪॥