page 788
-
ਸਲੋਕ ਮਹਲਾ ੨ ॥ ਜਿਨਾ ਭਉ ਤਿਨ੍ਹ੍ਹ ਨਾਹਿ ਭਉ ਮੁਚੁ ਭਉ ਨਿਭਵਿਆਹ ॥ ਨਾਨਕ ਏਹੁ ਪਟੰਤਰਾ ਤਿਤੁ ਦੀਬਾਣਿ ਗਇਆਹ ॥੧॥
-
ਮਃ ੨ ॥ ਤੁਰਦੇ ਕਉ ਤੁਰਦਾ ਮਿਲੈ ਉਡਤੇ ਕਉ ਉਡਤਾ ॥ ਜੀਵਤੇ ਕਉ ਜੀਵਤਾ ਮਿਲੈ ਮੂਏ ਕਉ ਮੂਆ ॥ ਨਾਨਕ ਸੋ ਸਾਲਾਹੀਐ ਜਿਨਿ ਕਾਰਣੁ ਕੀਆ ॥੨॥
-
ਪਉੜੀ ॥ ਸਚੁ ਧਿਆਇਨਿ ਸੇ ਸਚੇ ਗੁਰ ਸਬਦਿ ਵੀਚਾਰੀ ॥ ਹਉਮੈ ਮਾਰਿ ਮਨੁ ਨਿਰਮਲਾ ਹਰਿ ਨਾਮੁ ਉਰਿ ਧਾਰੀ ॥ ਕੋਠੇ ਮੰਡਪ ਮਾੜੀਆ ਲਗਿ ਪਏ ਗਾਵਾਰੀ ॥ ਜਿਨ੍ਹ੍ਹਿ ਕੀਏ ਤਿਸਹਿ ਨ ਜਾਣਨੀ ਮਨਮੁਖਿ ਗੁਬਾਰੀ ॥ ਜਿਸੁ ਬੁਝਾਇਹਿ ਸੋ ਬੁਝਸੀ ਸਚਿਆ ਕਿਆ ਜੰਤ ਵਿਚਾਰੀ ॥੮॥
-
ਸਲੋਕ ਮਃ ੩ ॥ ਕਾਮਣਿ ਤਉ ਸੀਗਾਰੁ ਕਰਿ ਜਾ ਪਹਿਲਾਂ ਕੰਤੁ ਮਨਾਇ ॥ ਮਤੁ ਸੇਜੈ ਕੰਤੁ ਨ ਆਵਈ ਏਵੈ ਬਿਰਥਾ ਜਾਇ ॥ ਕਾਮਣਿ ਪਿਰ ਮਨੁ ਮਾਨਿਆ ਤਉ ਬਣਿਆ ਸੀਗਾਰੁ ॥ ਕੀਆ ਤਉ ਪਰਵਾਣੁ ਹੈ ਜਾ ਸਹੁ ਧਰੇ ਪਿਆਰੁ ॥ ਭਉ ਸੀਗਾਰੁ ਤਬੋਲ ਰਸੁ ਭੋਜਨੁ ਭਾਉ ਕਰੇਇ ॥ ਤਨੁ ਮਨੁ ਸਉਪੇ ਕੰਤ ਕਉ ਤਉ ਨਾਨਕ ਭੋਗੁ ਕਰੇਇ ॥੧॥
-
ਮਃ ੩ ॥ ਕਾਜਲ ਫੂਲ ਤੰਬੋਲ ਰਸੁ ਲੇ ਧਨ ਕੀਆ ਸੀਗਾਰੁ ॥ ਸੇਜੈ ਕੰਤੁ ਨ ਆਇਓ ਏਵੈ ਭਇਆ ਵਿਕਾਰੁ ॥੨॥
-
ਮਃ ੩ ॥ ਧਨ ਪਿਰੁ ਏਹਿ ਨ ਆਖੀਅਨਿ ਬਹਨਿ ਇਕਠੇ ਹੋਇ ॥ ਏਕ ਜੋਤਿ ਦੁਇ ਮੂਰਤੀ ਧਨ ਪਿਰੁ ਕਹੀਐ ਸੋਇ ॥੩॥
-
ਪਉੜੀ ॥ ਭੈ ਬਿਨੁ ਭਗਤਿ ਨ ਹੋਵਈ ਨਾਮਿ ਨ ਲਗੈ ਪਿਆਰੁ ॥ ਸਤਿਗੁਰਿ ਮਿਲਿਐ ਭਉ ਊਪਜੈ ਭੈ ਭਾਇ ਰੰਗੁ ਸਵਾਰਿ ॥ ਤਨੁ ਮਨੁ ਰਤਾ ਰੰਗ ਸਿਉ ਹਉਮੈ ਤ੍ਰਿਸਨਾ ਮਾਰਿ ॥ ਮਨੁ ਤਨੁ ਨਿਰਮਲੁ ਅਤਿ ਸੋਹਣਾ ਭੇਟਿਆ ਕ੍ਰਿਸਨ ਮੁਰਾਰਿ ॥ ਭਉ ਭਾਉ ਸਭੁ ਤਿਸ ਦਾ ਸੋ ਸਚੁ ਵਰਤੈ ਸੰਸਾਰਿ ॥੯॥
-
ਸਲੋਕ ਮਃ ੧ ॥ ਵਾਹੁ ਖਸਮ ਤੂ ਵਾਹੁ ਜਿਨਿ ਰਚਿ ਰਚਨਾ ਹਮ ਕੀਏ ॥ ਸਾਗਰ ਲਹਰਿ ਸਮੁੰਦ ਸਰ ਵੇਲਿ ਵਰਸ ਵਰਾਹੁ ॥ ਆਪਿ ਖੜੋਵਹਿ ਆਪਿ ਕਰਿ ਆਪੀਣੈ ਆਪਾਹੁ ॥ ਗੁਰਮੁਖਿ ਸੇਵਾ ਥਾਇ ਪਵੈ ਉਨਮਨਿ ਤਤੁ ਕਮਾਹੁ ॥ ਮਸਕਤਿ ਲਹਹੁ ਮਜੂਰੀਆ ਮੰਗਿ ਮੰਗਿ ਖਸਮ ਦਰਾਹੁ ॥ ਨਾਨਕ ਪੁਰ ਦਰ ਵੇਪਰਵਾਹ ਤਉ ਦਰਿ ਊਣਾ ਨਾਹਿ ਕੋ ਸਚਾ ਵੇਪਰਵਾਹੁ ॥੧॥
-
ਮਹਲਾ ੧ ॥ ਉਜਲ ਮੋਤੀ ਸੋਹਣੇ ਰਤਨਾ ਨਾਲਿ ਜੁੜੰਨਿ ॥ ਤਿਨ ਜਰੁ ਵੈਰੀ ਨਾਨਕਾ ਜਿ ਬੁਢੇ ਥੀਇ ਮਰੰਨਿ ॥੨॥