page 789
-
ਪਉੜੀ ॥ ਹਰਿ ਸਾਲਾਹੀ ਸਦਾ ਸਦਾ ਤਨੁ ਮਨੁ ਸਉਪਿ ਸਰੀਰੁ ॥ ਗੁਰ ਸਬਦੀ ਸਚੁ ਪਾਇਆ ਸਚਾ ਗਹਿਰ ਗੰਭੀਰੁ ॥ ਮਨਿ ਤਨਿ ਹਿਰਦੈ ਰਵਿ ਰਹਿਆ ਹਰਿ ਹੀਰਾ ਹੀਰੁ ॥ ਜਨਮ ਮਰਣ ਕਾ ਦੁਖੁ ਗਇਆ ਫਿਰਿ ਪਵੈ ਨ ਫੀਰੁ ॥ ਨਾਨਕ ਨਾਮੁ ਸਲਾਹਿ ਤੂ ਹਰਿ ਗੁਣੀ ਗਹੀਰੁ ॥੧੦॥
-
ਸਲੋਕ ਮਃ ੧ ॥ ਨਾਨਕ ਇਹੁ ਤਨੁ ਜਾਲਿ ਜਿਨਿ ਜਲਿਐ ਨਾਮੁ ਵਿਸਾਰਿਆ ॥ ਪਉਦੀ ਜਾਇ ਪਰਾਲਿ ਪਿਛੈ ਹਥੁ ਨ ਅੰਬੜੈ ਤਿਤੁ ਨਿਵੰਧੈ ਤਾਲਿ ॥੧॥
-
ਮਃ ੧ ॥ ਨਾਨਕ ਮਨ ਕੇ ਕੰਮ ਫਿਟਿਆ ਗਣਤ ਨ ਆਵਹੀ ॥ ਕਿਤੀ ਲਹਾ ਸਹੰਮ ਜਾ ਬਖਸੇ ਤਾ ਧਕਾ ਨਹੀ ॥੨॥
-
ਪਉੜੀ ॥ ਸਚਾ ਅਮਰੁ ਚਲਾਇਓਨੁ ਕਰਿ ਸਚੁ ਫੁਰਮਾਣੁ ॥ ਸਦਾ ਨਿਹਚਲੁ ਰਵਿ ਰਹਿਆ ਸੋ ਪੁਰਖੁ ਸੁਜਾਣੁ ॥ ਗੁਰ ਪਰਸਾਦੀ ਸੇਵੀਐ ਸਚੁ ਸਬਦਿ ਨੀਸਾਣੁ ॥ ਪੂਰਾ ਥਾਟੁ ਬਣਾਇਆ ਰੰਗੁ ਗੁਰਮਤਿ ਮਾਣੁ ॥ ਅਗਮ ਅਗੋਚਰੁ ਅਲਖੁ ਹੈ ਗੁਰਮੁਖਿ ਹਰਿ ਜਾਣੁ ॥੧੧॥
-
ਸਲੋਕ ਮਃ ੧ ॥ ਨਾਨਕ ਬਦਰਾ ਮਾਲ ਕਾ ਭੀਤਰਿ ਧਰਿਆ ਆਣਿ ॥ ਖੋਟੇ ਖਰੇ ਪਰਖੀਅਨਿ ਸਾਹਿਬ ਕੈ ਦੀਬਾਣਿ ॥੧॥
-
ਮਃ ੧ ॥ ਨਾਵਣ ਚਲੇ ਤੀਰਥੀ ਮਨਿ ਖੋਟੈ ਤਨਿ ਚੋਰ ॥ ਇਕੁ ਭਾਉ ਲਥੀ ਨਾਤਿਆ ਦੁਇ ਭਾ ਚੜੀਅਸੁ ਹੋਰ ॥ ਬਾਹਰਿ ਧੋਤੀ ਤੂਮੜੀ ਅੰਦਰਿ ਵਿਸੁ ਨਿਕੋਰ ॥ ਸਾਧ ਭਲੇ ਅਣਨਾਤਿਆ ਚੋਰ ਸਿ ਚੋਰਾ ਚੋਰ ॥੨॥
-
ਪਉੜੀ ॥ ਆਪੇ ਹੁਕਮੁ ਚਲਾਇਦਾ ਜਗੁ ਧੰਧੈ ਲਾਇਆ ॥ ਇਕਿ ਆਪੇ ਹੀ ਆਪਿ ਲਾਇਅਨੁ ਗੁਰ ਤੇ ਸੁਖੁ ਪਾਇਆ ॥ ਦਹ ਦਿਸ ਇਹੁ ਮਨੁ ਧਾਵਦਾ ਗੁਰਿ ਠਾਕਿ ਰਹਾਇਆ ॥ ਨਾਵੈ ਨੋ ਸਭ ਲੋਚਦੀ ਗੁਰਮਤੀ ਪਾਇਆ ॥ ਧੁਰਿ ਲਿਖਿਆ ਮੇਟਿ ਨ ਸਕੀਐ ਜੋ ਹਰਿ ਲਿਖਿ ਪਾਇਆ ॥੧੨॥
-
ਸਲੋਕ ਮਃ ੧ ॥ ਦੁਇ ਦੀਵੇ ਚਉਦਹ ਹਟਨਾਲੇ ॥ ਜੇਤੇ ਜੀਅ ਤੇਤੇ ਵਣਜਾਰੇ ॥ ਖੁਲ੍ਹ੍ਹੇ ਹਟ ਹੋਆ ਵਾਪਾਰੁ ॥ ਜੋ ਪਹੁਚੈ ਸੋ ਚਲਣਹਾਰੁ ॥ ਧਰਮੁ ਦਲਾਲੁ ਪਾਏ ਨੀਸਾਣੁ ॥ ਨਾਨਕ ਨਾਮੁ ਲਾਹਾ ਪਰਵਾਣੁ ॥ ਘਰਿ ਆਏ ਵਜੀ ਵਾਧਾਈ ॥ ਸਚ ਨਾਮ ਕੀ ਮਿਲੀ ਵਡਿਆਈ ॥੧॥
-
ਮਃ ੧ ॥ ਰਾਤੀ ਹੋਵਨਿ ਕਾਲੀਆ ਸੁਪੇਦਾ ਸੇ ਵੰਨ ॥ ਦਿਹੁ ਬਗਾ ਤਪੈ ਘਣਾ ਕਾਲਿਆ ਕਾਲੇ ਵੰਨ ॥ ਅੰਧੇ ਅਕਲੀ ਬਾਹਰੇ ਮੂਰਖ ਅੰਧ ਗਿਆਨੁ ॥ ਨਾਨਕ ਨਦਰੀ ਬਾਹਰੇ ਕਬਹਿ ਨ ਪਾਵਹਿ ਮਾਨੁ ॥੨॥
-
ਪਉੜੀ ॥ ਕਾਇਆ ਕੋਟੁ ਰਚਾਇਆ ਹਰਿ ਸਚੈ ਆਪੇ ॥ ਇਕਿ ਦੂਜੈ ਭਾਇ ਖੁਆਇਅਨੁ ਹਉਮੈ ਵਿਚਿ ਵਿਆਪੇ ॥ ਇਹੁ ਮਾਨਸ ਜਨਮੁ ਦੁਲੰਭੁ ਸਾ ਮਨਮੁਖ ਸੰਤਾਪੇ ॥ ਜਿਸੁ ਆਪਿ ਬੁਝਾਏ ਸੋ ਬੁਝਸੀ ਜਿਸੁ ਸਤਿਗੁਰੁ ਥਾਪੇ ॥ ਸਭੁ ਜਗੁ ਖੇਲੁ ਰਚਾਇਓਨੁ ਸਭ ਵਰਤੈ ਆਪੇ ॥੧੩॥