page 792
-
ਮਃ ੨ ॥ ਜਾਂ ਸੁਖੁ ਤਾ ਸਹੁ ਰਾਵਿਓ ਦੁਖਿ ਭੀ ਸੰਮ੍ਹ੍ਹਾਲਿਓਇ ॥ ਨਾਨਕੁ ਕਹੈ ਸਿਆਣੀਏ ਇਉ ਕੰਤ ਮਿਲਾਵਾ ਹੋਇ ॥੨॥
-
ਪਉੜੀ ॥ ਹਉ ਕਿਆ ਸਾਲਾਹੀ ਕਿਰਮ ਜੰਤੁ ਵਡੀ ਤੇਰੀ ਵਡਿਆਈ ॥ ਤੂ ਅਗਮ ਦਇਆਲੁ ਅਗੰਮੁ ਹੈ ਆਪਿ ਲੈਹਿ ਮਿਲਾਈ ॥ ਮੈ ਤੁਝ ਬਿਨੁ ਬੇਲੀ ਕੋ ਨਹੀ ਤੂ ਅੰਤਿ ਸਖਾਈ ॥ ਜੋ ਤੇਰੀ ਸਰਣਾਗਤੀ ਤਿਨ ਲੈਹਿ ਛਡਾਈ ॥ ਨਾਨਕ ਵੇਪਰਵਾਹੁ ਹੈ ਤਿਸੁ ਤਿਲੁ ਨ ਤਮਾਈ ॥੨੦॥੧॥
-
ਰਾਗੁ ਸੂਹੀ ਬਾਣੀ ਸ੍ਰੀ ਕਬੀਰ ਜੀਉ ਤਥਾ ਸਭਨਾ ਭਗਤਾ ਕੀ ॥ ਕਬੀਰ ਕੇ ੴ ਸਤਿਗੁਰ ਪ੍ਰਸਾਦਿ ॥ ਅਵਤਰਿ ਆਇ ਕਹਾ ਤੁਮ ਕੀਨਾ ॥ ਰਾਮ ਕੋ ਨਾਮੁ ਨ ਕਬਹੂ ਲੀਨਾ ॥੧॥ ਰਾਮ ਨ ਜਪਹੁ ਕਵਨ ਮਤਿ ਲਾਗੇ ॥ ਮਰਿ ਜਇਬੇ ਕਉ ਕਿਆ ਕਰਹੁ ਅਭਾਗੇ ॥੧॥ ਰਹਾਉ ॥ ਦੁਖ ਸੁਖ ਕਰਿ ਕੈ ਕੁਟੰਬੁ ਜੀਵਾਇਆ ॥ ਮਰਤੀ ਬਾਰ ਇਕਸਰ ਦੁਖੁ ਪਾਇਆ ॥੨॥ ਕੰਠ ਗਹਨ ਤਬ ਕਰਨ ਪੁਕਾਰਾ ॥ ਕਹਿ ਕਬੀਰ ਆਗੇ ਤੇ ਨ ਸੰਮ੍ਹ੍ਹਾਰਾ ॥੩॥੧॥
-
ਸੂਹੀ ਕਬੀਰ ਜੀ ॥ ਥਰਹਰ ਕੰਪੈ ਬਾਲਾ ਜੀਉ ॥ ਨਾ ਜਾਨਉ ਕਿਆ ਕਰਸੀ ਪੀਉ ॥੧॥ ਰੈਨਿ ਗਈ ਮਤ ਦਿਨੁ ਭੀ ਜਾਇ ॥ ਭਵਰ ਗਏ ਬਗ ਬੈਠੇ ਆਇ ॥੧॥ ਰਹਾਉ ॥ ਕਾਚੈ ਕਰਵੈ ਰਹੈ ਨ ਪਾਨੀ ॥ ਹੰਸੁ ਚਲਿਆ ਕਾਇਆ ਕੁਮਲਾਨੀ ॥੨॥ ਕੁਆਰ ਕੰਨਿਆ ਜੈਸੇ ਕਰਤ ਸੀਗਾਰਾ ॥ ਕਿਉ ਰਲੀਆ ਮਾਨੈ ਬਾਝੁ ਭਤਾਰਾ ॥੩॥ ਕਾਗ ਉਡਾਵਤ ਭੁਜਾ ਪਿਰਾਨੀ ॥ ਕਹਿ ਕਬੀਰ ਇਹ ਕਥਾ ਸਿਰਾਨੀ ॥੪॥੨॥
-
ਸੂਹੀ ਕਬੀਰ ਜੀਉ ॥ ਅਮਲੁ ਸਿਰਾਨੋ ਲੇਖਾ ਦੇਨਾ ॥ ਆਏ ਕਠਿਨ ਦੂਤ ਜਮ ਲੇਨਾ ॥ ਕਿਆ ਤੈ ਖਟਿਆ ਕਹਾ ਗਵਾਇਆ ॥ ਚਲਹੁ ਸਿਤਾਬ ਦੀਬਾਨਿ ਬੁਲਾਇਆ ॥੧॥ ਚਲੁ ਦਰਹਾਲੁ ਦੀਵਾਨਿ ਬੁਲਾਇਆ ॥ ਹਰਿ ਫੁਰਮਾਨੁ ਦਰਗਹ ਕਾ ਆਇਆ ॥੧॥ ਰਹਾਉ ॥ਕਰਉ ਅਰਦਾਸਿ ਗਾਵ ਕਿਛੁ ਬਾਕੀ ॥ ਲੇਉ ਨਿਬੇਰਿ ਆਜੁ ਕੀ ਰਾਤੀ ॥ ਕਿਛੁ ਭੀ ਖਰਚੁ ਤੁਮ੍ਹ੍ਹਾਰਾ ਸਾਰਉ ॥ ਸੁਬਹ ਨਿਵਾਜ ਸਰਾਇ ਗੁਜਾਰਉ ॥੨॥ ਸਾਧਸੰਗਿ ਜਾ ਕਉ ਹਰਿ ਰੰਗੁ ਲਾਗਾ ॥ ਧਨੁ ਧਨੁ ਸੋ ਜਨੁ ਪੁਰਖੁ ਸਭਾਗਾ ॥ ਈਤ ਊਤ ਜਨ ਸਦਾ ਸੁਹੇਲੇ ॥ ਜਨਮੁ ਪਦਾਰਥੁ ਜੀਤਿ ਅਮੋਲੇ ॥੩॥ ਜਾਗਤੁ ਸੋਇਆ ਜਨਮੁ ਗਵਾਇਆ ॥ ਮਾਲੁ ਧਨੁ ਜੋਰਿਆ ਭਇਆ ਪਰਾਇਆ ॥ ਕਹੁ ਕਬੀਰ ਤੇਈ ਨਰ ਭੂਲੇ ॥ ਖਸਮੁ ਬਿਸਾਰਿ ਮਾਟੀ ਸੰਗਿ ਰੂਲੇ ॥੪॥੩॥