page 794
-
ਸੂਹੀ ॥ ਊਚੇ ਮੰਦਰ ਸਾਲ ਰਸੋਈ ॥ ਏਕ ਘਰੀ ਫੁਨਿ ਰਹਨੁ ਨ ਹੋਈ ॥੧॥ ਇਹੁ ਤਨੁ ਐਸਾ ਜੈਸੇ ਘਾਸ ਕੀ ਟਾਟੀ ॥ ਜਲਿ ਗਇਓ ਘਾਸੁ ਰਲਿ ਗਇਓ ਮਾਟੀ ॥੧॥ ਰਹਾਉ ॥ਭਾਈ ਬੰਧ ਕੁਟੰਬ ਸਹੇਰਾ ॥ ਓਇ ਭੀ ਲਾਗੇ ਕਾਢੁ ਸਵੇਰਾ ॥੨॥ ਘਰ ਕੀ ਨਾਰਿ ਉਰਹਿ ਤਨ ਲਾਗੀ ॥ ਉਹ ਤਉ ਭੂਤੁ ਭੂਤੁ ਕਰਿ ਭਾਗੀ ॥੩॥ ਕਹਿ ਰਵਿਦਾਸ ਸਭੈ ਜਗੁ ਲੂਟਿਆ ॥ ਹਮ ਤਉ ਏਕ ਰਾਮੁ ਕਹਿ ਛੂਟਿਆ ॥੪॥੩॥
-
ੴ ਸਤਿਗੁਰ ਪ੍ਰਸਾਦਿ ॥ ਰਾਗੁ ਸੂਹੀ ਬਾਣੀ ਸੇਖ ਫਰੀਦ ਜੀ ਕੀ ॥ ਤਪਿ ਤਪਿ ਲੁਹਿ ਲੁਹਿ ਹਾਥ ਮਰੋਰਉ ॥ ਬਾਵਲਿ ਹੋਈ ਸੋ ਸਹੁ ਲੋਰਉ ॥ ਤੈ ਸਹਿ ਮਨ ਮਹਿ ਕੀਆ ਰੋਸੁ ॥ ਮੁਝੁ ਅਵਗਨ ਸਹ ਨਾਹੀ ਦੋਸੁ ॥੧॥ ਤੈ ਸਾਹਿਬ ਕੀ ਮੈ ਸਾਰ ਨ ਜਾਨੀ ॥ ਜੋਬਨੁ ਖੋਇ ਪਾਛੈ ਪਛੁਤਾਨੀ ॥੧॥ ਰਹਾਉ ॥ ਕਾਲੀ ਕੋਇਲ ਤੂ ਕਿਤ ਗੁਨ ਕਾਲੀ ॥ ਅਪਨੇ ਪ੍ਰੀਤਮ ਕੇ ਹਉ ਬਿਰਹੈ ਜਾਲੀ ॥ ਪਿਰਹਿ ਬਿਹੂਨ ਕਤਹਿ ਸੁਖੁ ਪਾਏ ॥ ਜਾ ਹੋਇ ਕ੍ਰਿਪਾਲੁ ਤਾ ਪ੍ਰਭੂ ਮਿਲਾਏ ॥੨॥ ਵਿਧਣ ਖੂਹੀ ਮੁੰਧ ਇਕੇਲੀ ॥ ਨਾ ਕੋ ਸਾਥੀ ਨਾ ਕੋ ਬੇਲੀ ॥ ਕਰਿ ਕਿਰਪਾ ਪ੍ਰਭਿ ਸਾਧਸੰਗਿ ਮੇਲੀ ॥ ਜਾ ਫਿਰਿ ਦੇਖਾ ਤਾ ਮੇਰਾ ਅਲਹੁ ਬੇਲੀ ॥੩॥ ਵਾਟ ਹਮਾਰੀ ਖਰੀ ਉਡੀਣੀ ॥ ਖੰਨਿਅਹੁ ਤਿਖੀ ਬਹੁਤੁ ਪਿਈਣੀ ॥ ਉਸੁ ਊਪਰਿ ਹੈ ਮਾਰਗੁ ਮੇਰਾ ॥ ਸੇਖ ਫਰੀਦਾ ਪੰਥੁ ਸਮ੍ਹ੍ਹਾਰਿ ਸਵੇਰਾ ॥੪॥੧॥
-
ਸੂਹੀ ਲਲਿਤ ॥ ਬੇੜਾ ਬੰਧਿ ਨ ਸਕਿਓ ਬੰਧਨ ਕੀ ਵੇਲਾ ॥ ਭਰਿ ਸਰਵਰੁ ਜਬ ਊਛਲੈ ਤਬ ਤਰਣੁ ਦੁਹੇਲਾ ॥੧॥ ਹਥੁ ਨ ਲਾਇ ਕਸੁੰਭੜੈ ਜਲਿ ਜਾਸੀ ਢੋਲਾ ॥੧॥ ਰਹਾਉ ॥ ਇਕ ਆਪੀਨ੍ਹ੍ਹੈ ਪਤਲੀ ਸਹ ਕੇਰੇ ਬੋਲਾ ॥ ਦੁਧਾ ਥਣੀ ਨ ਆਵਈ ਫਿਰਿ ਹੋਇ ਨ ਮੇਲਾ ॥੨॥ ਕਹੈ ਫਰੀਦੁ ਸਹੇਲੀਹੋ ਸਹੁ ਅਲਾਏਸੀ ॥ ਹੰਸੁ ਚਲਸੀ ਡੁੰਮਣਾ ਅਹਿ ਤਨੁ ਢੇਰੀ ਥੀਸੀ ॥੩॥੨॥