page 795
-
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ਰਾਗੁ ਬਿਲਾਵਲੁ ਮਹਲਾ ੧ ਚਉਪਦੇ ਘਰੁ ੧ ॥ਤੂ ਸੁਲਤਾਨੁ ਕਹਾ ਹਉ ਮੀਆ ਤੇਰੀ ਕਵਨ ਵਡਾਈ ॥ ਜੋ ਤੂ ਦੇਹਿ ਸੁ ਕਹਾ ਸੁਆਮੀ ਮੈ ਮੂਰਖ ਕਹਣੁ ਨ ਜਾਈ ॥੧॥ ਤੇਰੇ ਗੁਣ ਗਾਵਾ ਦੇਹਿ ਬੁਝਾਈ ॥ ਜੈਸੇ ਸਚ ਮਹਿ ਰਹਉ ਰਜਾਈ ॥੧॥ ਰਹਾਉ ॥ਜੋ ਕਿਛੁ ਹੋਆ ਸਭੁ ਕਿਛੁ ਤੁਝ ਤੇ ਤੇਰੀ ਸਭ ਅਸਨਾਈ ॥ ਤੇਰਾ ਅੰਤੁ ਨ ਜਾਣਾ ਮੇਰੇ ਸਾਹਿਬ ਮੈ ਅੰਧੁਲੇ ਕਿਆ ਚਤੁਰਾਈ ॥੨॥ ਕਿਆ ਹਉ ਕਥੀ ਕਥੇ ਕਥਿ ਦੇਖਾ ਮੈ ਅਕਥੁ ਨ ਕਥਨਾ ਜਾਈ ॥ ਜੋ ਤੁਧੁ ਭਾਵੈ ਸੋਈ ਆਖਾ ਤਿਲੁ ਤੇਰੀ ਵਡਿਆਈ ॥੩॥ ਏਤੇ ਕੂਕਰ ਹਉ ਬੇਗਾਨਾ ਭਉਕਾ ਇਸੁ ਤਨ ਤਾਈ ॥ ਭਗਤਿ ਹੀਣੁ ਨਾਨਕੁ ਜੇ ਹੋਇਗਾ ਤਾ ਖਸਮੈ ਨਾਉ ਨ ਜਾਈ ॥੪॥੧॥
-
ਬਿਲਾਵਲੁ ਮਹਲਾ ੧ ॥ ਮਨੁ ਮੰਦਰੁ ਤਨੁ ਵੇਸ ਕਲੰਦਰੁ ਘਟ ਹੀ ਤੀਰਥਿ ਨਾਵਾ ॥ ਏਕੁ ਸਬਦੁ ਮੇਰੈ ਪ੍ਰਾਨਿ ਬਸਤੁ ਹੈ ਬਾਹੁੜਿ ਜਨਮਿ ਨ ਆਵਾ ॥੧॥ ਮਨੁ ਬੇਧਿਆ ਦਇਆਲ ਸੇਤੀ ਮੇਰੀ ਮਾਈ ॥ ਕਉਣੁ ਜਾਣੈ ਪੀਰ ਪਰਾਈ ॥ ਹਮ ਨਾਹੀ ਚਿੰਤ ਪਰਾਈ ॥੧॥ ਰਹਾਉ ॥ਅਗਮ ਅਗੋਚਰ ਅਲਖ ਅਪਾਰਾ ਚਿੰਤਾ ਕਰਹੁ ਹਮਾਰੀ ॥ ਜਲਿ ਥਲਿ ਮਹੀਅਲਿ ਭਰਿਪੁਰਿ ਲੀਣਾ ਘਟਿ ਘਟਿ ਜੋਤਿ ਤੁਮ੍ਹ੍ਹਾਰੀ ॥੨॥ ਸਿਖ ਮਤਿ ਸਭ ਬੁਧਿ ਤੁਮ੍ਹ੍ਹਾਰੀ ਮੰਦਿਰ ਛਾਵਾ ਤੇਰੇ ॥ ਤੁਝ ਬਿਨੁ ਅਵਰੁ ਨ ਜਾਣਾ ਮੇਰੇ ਸਾਹਿਬਾ ਗੁਣ ਗਾਵਾ ਨਿਤ ਤੇਰੇ ॥੩॥ ਜੀਅ ਜੰਤ ਸਭਿ ਸਰਣਿ ਤੁਮ੍ਹ੍ਹਾਰੀ ਸਰਬ ਚਿੰਤ ਤੁਧੁ ਪਾਸੇ ॥ ਜੋ ਤੁਧੁ ਭਾਵੈ ਸੋਈ ਚੰਗਾ ਇਕ ਨਾਨਕ ਕੀ ਅਰਦਾਸੇ ॥੪॥੨॥