page 796
-
ਬਿਲਾਵਲੁ ਮਹਲਾ ੧ ॥ ਆਪੇ ਸਬਦੁ ਆਪੇ ਨੀਸਾਨੁ ॥ ਆਪੇ ਸੁਰਤਾ ਆਪੇ ਜਾਨੁ ॥ ਆਪੇ ਕਰਿ ਕਰਿ ਵੇਖੈ ਤਾਣੁ ॥ ਤੂ ਦਾਤਾ ਨਾਮੁ ਪਰਵਾਣੁ ॥੧॥ ਐਸਾ ਨਾਮੁ ਨਿਰੰਜਨ ਦੇਉ ॥ ਹਉ ਜਾਚਿਕੁ ਤੂ ਅਲਖ ਅਭੇਉ ॥੧॥ ਰਹਾਉ ॥ ਮਾਇਆ ਮੋਹੁ ਧਰਕਟੀ ਨਾਰਿ ॥ ਭੂੰਡੀ ਕਾਮਣਿ ਕਾਮਣਿਆਰਿ ॥ ਰਾਜੁ ਰੂਪੁ ਝੂਠਾ ਦਿਨ ਚਾਰਿ ॥ ਨਾਮੁ ਮਿਲੈ ਚਾਨਣੁ ਅੰਧਿਆਰਿ ॥੨॥ ਚਖਿ ਛੋਡੀ ਸਹਸਾ ਨਹੀ ਕੋਇ ॥ ਬਾਪੁ ਦਿਸੈ ਵੇਜਾਤਿ ਨ ਹੋਇ ॥ ਏਕੇ ਕਉ ਨਾਹੀ ਭਉ ਕੋਇ ॥ ਕਰਤਾ ਕਰੇ ਕਰਾਵੈ ਸੋਇ ॥੩॥ ਸਬਦਿ ਮੁਏ ਮਨੁ ਮਨ ਤੇ ਮਾਰਿਆ ॥ ਠਾਕਿ ਰਹੇ ਮਨੁ ਸਾਚੈ ਧਾਰਿਆ ॥ ਅਵਰੁ ਨ ਸੂਝੈ ਗੁਰ ਕਉ ਵਾਰਿਆ ॥ ਨਾਨਕ ਨਾਮਿ ਰਤੇ ਨਿਸਤਾਰਿਆ ॥੪॥੩॥
-
ਬਿਲਾਵਲੁ ਮਹਲਾ ੧ ॥ ਗੁਰ ਬਚਨੀ ਮਨੁ ਸਹਜ ਧਿਆਨੇ ॥ ਹਰਿ ਕੈ ਰੰਗਿ ਰਤਾ ਮਨੁ ਮਾਨੇ ॥ ਮਨਮੁਖ ਭਰਮਿ ਭੁਲੇ ਬਉਰਾਨੇ ॥ ਹਰਿ ਬਿਨੁ ਕਿਉ ਰਹੀਐ ਗੁਰ ਸਬਦਿ ਪਛਾਨੇ ॥੧॥ ਬਿਨੁ ਦਰਸਨ ਕੈਸੇ ਜੀਵਉ ਮੇਰੀ ਮਾਈ ॥ ਹਰਿ ਬਿਨੁ ਜੀਅਰਾ ਰਹਿ ਨ ਸਕੈ ਖਿਨੁ ਸਤਿਗੁਰਿ ਬੂਝ ਬੁਝਾਈ ॥੧॥ ਰਹਾਉ ॥ਮੇਰਾ ਪ੍ਰਭੁ ਬਿਸਰੈ ਹਉ ਮਰਉ ਦੁਖਾਲੀ ॥ ਸਾਸਿ ਗਿਰਾਸਿ ਜਪਉ ਅਪੁਨੇ ਹਰਿ ਭਾਲੀ ॥ ਸਦ ਬੈਰਾਗਨਿ ਹਰਿ ਨਾਮੁ ਨਿਹਾਲੀ ॥ ਅਬ ਜਾਨੇ ਗੁਰਮੁਖਿ ਹਰਿ ਨਾਲੀ ॥੨॥ ਅਕਥ ਕਥਾ ਕਹੀਐ ਗੁਰ ਭਾਇ ॥ ਪ੍ਰਭੁ ਅਗਮ ਅਗੋਚਰੁ ਦੇਇ ਦਿਖਾਇ ॥ ਬਿਨੁ ਗੁਰ ਕਰਣੀ ਕਿਆ ਕਾਰ ਕਮਾਇ ॥ ਹਉਮੈ ਮੇਟਿ ਚਲੈ ਗੁਰ ਸਬਦਿ ਸਮਾਇ ॥੩॥ ਮਨਮੁਖੁ ਵਿਛੁੜੈ ਖੋਟੀ ਰਾਸਿ ॥ ਗੁਰਮੁਖਿ ਨਾਮਿ ਮਿਲੈ ਸਾਬਾਸਿ ॥ ਹਰਿ ਕਿਰਪਾ ਧਾਰੀ ਦਾਸਨਿ ਦਾਸ ॥ ਜਨ ਨਾਨਕ ਹਰਿ ਨਾਮ ਧਨੁ ਰਾਸਿ ॥੪॥੪॥
-
ਬਿਲਾਵਲੁ ਮਹਲਾ ੩ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਧ੍ਰਿਗੁ ਧ੍ਰਿਗੁ ਖਾਇਆ ਧ੍ਰਿਗੁ ਧ੍ਰਿਗੁ ਸੋਇਆ ਧ੍ਰਿਗੁ ਧ੍ਰਿਗੁ ਕਾਪੜੁ ਅੰਗਿ ਚੜਾਇਆ ॥ ਧ੍ਰਿਗੁ ਸਰੀਰੁ ਕੁਟੰਬ ਸਹਿਤ ਸਿਉ ਜਿਤੁ ਹੁਣਿ ਖਸਮੁ ਨ ਪਾਇਆ ॥ ਪਉੜੀ ਛੁੜਕੀ ਫਿਰਿ ਹਾਥਿ ਨ ਆਵੈ ਅਹਿਲਾ ਜਨਮੁ ਗਵਾਇਆ ॥੧॥ ਦੂਜਾ ਭਾਉ ਨ ਦੇਈ ਲਿਵ ਲਾਗਣਿ ਜਿਨਿ ਹਰਿ ਕੇ ਚਰਣ ਵਿਸਾਰੇ ॥ ਜਗਜੀਵਨ ਦਾਤਾ ਜਨ ਸੇਵਕ ਤੇਰੇ ਤਿਨ ਕੇ ਤੈ ਦੂਖ ਨਿਵਾਰੇ ॥੧॥ ਰਹਾਉ ॥ ਤੂ ਦਇਆਲੁ ਦਇਆਪਤਿ ਦਾਤਾ ਕਿਆ ਏਹਿ ਜੰਤ ਵਿਚਾਰੇ ॥ ਮੁਕਤ ਬੰਧ ਸਭਿ ਤੁਝ ਤੇ ਹੋਏ ਐਸਾ ਆਖਿ ਵਖਾਣੇ ॥ ਗੁਰਮੁਖਿ ਹੋਵੈ ਸੋ ਮੁਕਤੁ ਕਹੀਐ ਮਨਮੁਖ ਬੰਧ ਵਿਚਾਰੇ ॥੨॥ ਸੋ ਜਨੁ ਮੁਕਤੁ ਜਿਸੁ ਏਕ ਲਿਵ ਲਾਗੀ ਸਦਾ ਰਹੈ ਹਰਿ ਨਾਲੇ ॥ ਤਿਨ ਕੀ ਗਹਣ ਗਤਿ ਕਹੀ ਨ ਜਾਈ ਸਚੈ ਆਪਿ ਸਵਾਰੇ ॥ ਭਰਮਿ ਭੁਲਾਣੇ ਸਿ ਮਨਮੁਖ ਕਹੀਅਹਿ ਨਾ ਉਰਵਾਰਿ ਨ ਪਾਰੇ ॥੩॥ ਜਿਸ ਨੋ ਨਦਰਿ ਕਰੇ ਸੋਈ ਜਨੁ ਪਾਏ ਗੁਰ ਕਾ ਸਬਦੁ ਸਮ੍ਹ੍ਹਾਲੇ ॥ ਹਰਿ ਜਨ ਮਾਇਆ ਮਾਹਿ ਨਿਸਤਾਰੇ ॥ ਨਾਨਕ ਭਾਗੁ ਹੋਵੈ ਜਿਸੁ ਮਸਤਕਿ ਕਾਲਹਿ ਮਾਰਿ ਬਿਦਾਰੇ ॥੪॥੧॥