page 80
-
ਸਿਰੀਰਾਗ ਕੇ ਛੰਤ ਮਹਲਾ ੫ ੴ ਸਤਿਗੁਰ ਪ੍ਰਸਾਦਿ ॥ ਡਖਣਾ ॥ ਸੰਤ ਸਰਣਾਈ ਲਭਣੇ ਨਾਨਕ ਪ੍ਰਾਣ ਅਧਾਰ ॥੧॥ ਛੰਤੁ ॥ ਚਰਨ ਕਮਲ ਸਿਉ ਪ੍ਰੀਤਿ ਰੀਤਿ ਸੰਤਨ ਮਨਿ ਆਵਏ ਜੀਉ ॥ ਦੁਤੀਆ ਭਾਉ ਬਿਪਰੀਤਿ ਅਨੀਤਿ ਦਾਸਾ ਨਹ ਭਾਵਏ ਜੀਉ ॥ ਦਾਸਾ ਨਹ ਭਾਵਏ ਬਿਨੁ ਦਰਸਾਵਏ ਇਕ ਖਿਨੁ ਧੀਰਜੁ ਕਿਉ ਕਰੈ ॥ ਨਾਮ ਬਿਹੂਨਾ ਤਨੁ ਮਨੁ ਹੀਨਾ ਜਲ ਬਿਨੁ ਮਛੁਲੀ ਜਿਉ ਮਰੈ ॥ ਮਿਲੁ ਮੇਰੇ ਪਿਆਰੇ ਪ੍ਰਾਨ ਅਧਾਰੇ ਗੁਣ ਸਾਧਸੰਗਿ ਮਿਲਿ ਗਾਵਏ ॥ ਨਾਨਕ ਕੇ ਸੁਆਮੀ ਧਾਰਿ ਅਨੁਗ੍ਰਹੁ ਮਨਿ ਤਨਿ ਅੰਕਿ ਸਮਾਵਏ ॥੧॥
-
ਡਖਣਾ ॥ ਸੋਹੰਦੜੋ ਹਭ ਠਾਇ ਕੋਇ ਨ ਦਿਸੈ ਡੂਜੜੋ ॥ ਖੁਲ੍ਹ੍ਹੜੇ ਕਪਾਟ ਨਾਨਕ ਸਤਿਗੁਰ ਭੇਟਤੇ ॥੧॥ ਛੰਤੁ ॥ ਤੇਰੇ ਬਚਨ ਅਨੂਪ ਅਪਾਰ ਸੰਤਨ ਆਧਾਰ ਬਾਣੀ ਬੀਚਾਰੀਐ ਜੀਉ ॥ ਸਿਮਰਤ ਸਾਸ ਗਿਰਾਸ ਪੂਰਨ ਬਿਸੁਆਸ ਕਿਉ ਮਨਹੁ ਬਿਸਾਰੀਐ ਜੀਉ ॥ ਕਿਉ ਮਨਹੁ ਬੇਸਾਰੀਐ ਨਿਮਖ ਨਹੀ ਟਾਰੀਐ ਗੁਣਵੰਤ ਪ੍ਰਾਨ ਹਮਾਰੇ ॥ ਮਨ ਬਾਂਛਤ ਫਲ ਦੇਤ ਹੈ ਸੁਆਮੀ ਜੀਅ ਕੀ ਬਿਰਥਾ ਸਾਰੇ ॥ ਅਨਾਥ ਕੇ ਨਾਥੇ ਸ੍ਰਬ ਕੈ ਸਾਥੇ ਜਪਿ ਜੂਐ ਜਨਮੁ ਨ ਹਾਰੀਐ ॥ ਨਾਨਕ ਕੀ ਬੇਨੰਤੀ ਪ੍ਰਭ ਪਹਿ ਕ੍ਰਿਪਾ ਕਰਿ ਭਵਜਲੁ ਤਾਰੀਐ ॥੨॥
-
ਡਖਣਾ ॥ ਧੂੜੀ ਮਜਨੁ ਸਾਧ ਖੇ ਸਾਈ ਥੀਏ ਕ੍ਰਿਪਾਲ ॥ ਲਧੇ ਹਭੇ ਥੋਕੜੇ ਨਾਨਕ ਹਰਿ ਧਨੁ ਮਾਲ ॥੧॥ ਛੰਤੁ ॥ ਸੁੰਦਰ ਸੁਆਮੀ ਧਾਮ ਭਗਤਹ ਬਿਸ੍ਰਾਮ ਆਸਾ ਲਗਿ ਜੀਵਤੇ ਜੀਉ ॥ ਮਨਿ ਤਨੇ ਗਲਤਾਨ ਸਿਮਰਤ ਪ੍ਰਭ ਨਾਮ ਹਰਿ ਅੰਮ੍ਰਿਤੁ ਪੀਵਤੇ ਜੀਉ ॥ ਅੰਮ੍ਰਿਤੁ ਹਰਿ ਪੀਵਤੇ ਸਦਾ ਥਿਰੁ ਥੀਵਤੇ ਬਿਖੈ ਬਨੁ ਫੀਕਾ ਜਾਨਿਆ ॥ ਭਏ ਕਿਰਪਾਲ ਗੋਪਾਲ ਪ੍ਰਭ ਮੇਰੇ ਸਾਧਸੰਗਤਿ ਨਿਧਿ ਮਾਨਿਆ ॥ ਸਰਬਸੋ ਸੂਖ ਆਨੰਦ ਘਨ ਪਿਆਰੇ ਹਰਿ ਰਤਨੁ ਮਨ ਅੰਤਰਿ ਸੀਵਤੇ ॥ ਇਕੁ ਤਿਲੁ ਨਹੀ ਵਿਸਰੈ ਪ੍ਰਾਨ ਆਧਾਰਾ ਜਪਿ ਜਪਿ ਨਾਨਕ ਜੀਵਤੇ ॥੩॥