page 802
-
ਬਿਲਾਵਲੁ ਮਹਲਾ ੫ ॥ ਸੁਖ ਨਿਧਾਨ ਪ੍ਰੀਤਮ ਪ੍ਰਭ ਮੇਰੇ ॥ ਅਗਨਤ ਗੁਣ ਠਾਕੁਰ ਪ੍ਰਭ ਤੇਰੇ ॥ ਮੋਹਿ ਅਨਾਥ ਤੁਮਰੀ ਸਰਣਾਈ ॥ ਕਰਿ ਕਿਰਪਾ ਹਰਿ ਚਰਨ ਧਿਆਈ ॥੧॥ ਦਇਆ ਕਰਹੁ ਬਸਹੁ ਮਨਿ ਆਇ ॥ ਮੋਹਿ ਨਿਰਗੁਨ ਲੀਜੈ ਲੜਿ ਲਾਇ ॥ ਰਹਾਉ ॥ ਪ੍ਰਭੁ ਚਿਤਿ ਆਵੈ ਤਾ ਕੈਸੀ ਭੀੜ ॥ ਹਰਿ ਸੇਵਕ ਨਾਹੀ ਜਮ ਪੀੜ ॥ ਸਰਬ ਦੂਖ ਹਰਿ ਸਿਮਰਤ ਨਸੇ ॥ ਜਾ ਕੈ ਸੰਗਿ ਸਦਾ ਪ੍ਰਭੁ ਬਸੈ ॥੨॥ ਪ੍ਰਭ ਕਾ ਨਾਮੁ ਮਨਿ ਤਨਿ ਆਧਾਰੁ ॥ ਬਿਸਰਤ ਨਾਮੁ ਹੋਵਤ ਤਨੁ ਛਾਰੁ ॥ ਪ੍ਰਭ ਚਿਤਿ ਆਏ ਪੂਰਨ ਸਭ ਕਾਜ ॥ ਹਰਿ ਬਿਸਰਤ ਸਭ ਕਾ ਮੁਹਤਾਜ ॥੩॥ ਚਰਨ ਕਮਲ ਸੰਗਿ ਲਾਗੀ ਪ੍ਰੀਤਿ ॥ ਬਿਸਰਿ ਗਈ ਸਭ ਦੁਰਮਤਿ ਰੀਤਿ ॥ ਮਨ ਤਨ ਅੰਤਰਿ ਹਰਿ ਹਰਿ ਮੰਤ ॥ ਨਾਨਕ ਭਗਤਨ ਕੈ ਘਰਿ ਸਦਾ ਅਨੰਦ ॥੪॥੩॥
-
ਰਾਗੁ ਬਿਲਾਵਲੁ ਮਹਲਾ ੫ ਘਰੁ ੨ ਯਾਨੜੀਏ ਕੈ ਘਰਿ ਗਾਵਣਾ ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ ॥ ਅਵਰ ਸਿਆਣਪਾ ਬਿਰਥੀਆ ਪਿਆਰੇ ਰਾਖਨ ਕਉ ਤੁਮ ਏਕ ॥੧॥ ਰਹਾਉ ॥ਸਤਿਗੁਰੁ ਪੂਰਾ ਜੇ ਮਿਲੈ ਪਿਆਰੇ ਸੋ ਜਨੁ ਹੋਤ ਨਿਹਾਲਾ ॥ ਗੁਰ ਕੀ ਸੇਵਾ ਸੋ ਕਰੇ ਪਿਆਰੇ ਜਿਸ ਨੋ ਹੋਇ ਦਇਆਲਾ ॥ ਸਫਲ ਮੂਰਤਿ ਗੁਰਦੇਉ ਸੁਆਮੀ ਸਰਬ ਕਲਾ ਭਰਪੂਰੇ ॥ ਨਾਨਕ ਗੁਰੁ ਪਾਰਬ੍ਰਹਮੁ ਪਰਮੇਸਰੁ ਸਦਾ ਸਦਾ ਹਜੂਰੇ ॥੧॥ ਸੁਣਿ ਸੁਣਿ ਜੀਵਾ ਸੋਇ ਤਿਨਾ ਕੀ ਜਿਨ੍ਹ੍ਹ ਅਪੁਨਾ ਪ੍ਰਭੁ ਜਾਤਾ ॥ ਹਰਿ ਨਾਮੁ ਅਰਾਧਹਿ ਨਾਮੁ ਵਖਾਣਹਿ ਹਰਿ ਨਾਮੇ ਹੀ ਮਨੁ ਰਾਤਾ ॥ ਸੇਵਕੁ ਜਨ ਕੀ ਸੇਵਾ ਮਾਗੈ ਪੂਰੈ ਕਰਮਿ ਕਮਾਵਾ ॥ ਨਾਨਕ ਕੀ ਬੇਨੰਤੀ ਸੁਆਮੀ ਤੇਰੇ ਜਨ ਦੇਖਣੁ ਪਾਵਾ ॥੨॥ ਵਡਭਾਗੀ ਸੇ ਕਾਢੀਅਹਿ ਪਿਆਰੇ ਸੰਤਸੰਗਤਿ ਜਿਨਾ ਵਾਸੋ ॥ ਅੰਮ੍ਰਿਤ ਨਾਮੁ ਅਰਾਧੀਐ ਨਿਰਮਲੁ ਮਨੈ ਹੋਵੈ ਪਰਗਾਸੋ ॥ ਜਨਮ ਮਰਣ ਦੁਖੁ ਕਾਟੀਐ ਪਿਆਰੇ ਚੂਕੈ ਜਮ ਕੀ ਕਾਣੇ ॥ ਤਿਨਾ ਪਰਾਪਤਿ ਦਰਸਨੁ ਨਾਨਕ ਜੋ ਪ੍ਰਭ ਅਪਣੇ ਭਾਣੇ ॥੩॥ ਊਚ ਅਪਾਰ ਬੇਅੰਤ ਸੁਆਮੀ ਕਉਣੁ ਜਾਣੈ ਗੁਣ ਤੇਰੇ ॥ ਗਾਵਤੇ ਉਧਰਹਿ ਸੁਣਤੇ ਉਧਰਹਿ ਬਿਨਸਹਿ ਪਾਪ ਘਨੇਰੇ ॥ ਪਸੂ ਪਰੇਤ ਮੁਗਧ ਕਉ ਤਾਰੇ ਪਾਹਨ ਪਾਰਿ ਉਤਾਰੈ ॥ ਨਾਨਕ ਦਾਸ ਤੇਰੀ ਸਰਣਾਈ ਸਦਾ ਸਦਾ ਬਲਿਹਾਰੈ ॥੪॥੧॥੪॥