page 806
-
ਬਿਲਾਵਲੁ ਮਹਲਾ ੫ ॥ ਸ੍ਰਬ ਨਿਧਾਨ ਪੂਰਨ ਗੁਰਦੇਵ ॥੧॥ ਰਹਾਉ ॥ ਹਰਿ ਹਰਿ ਨਾਮੁ ਜਪਤ ਨਰ ਜੀਵੇ ॥ ਮਰਿ ਖੁਆਰੁ ਸਾਕਤ ਨਰ ਥੀਵੇ ॥੧॥ ਰਾਮ ਨਾਮੁ ਹੋਆ ਰਖਵਾਰਾ ॥ ਝਖ ਮਾਰਉ ਸਾਕਤੁ ਵੇਚਾਰਾ ॥੨॥ ਨਿੰਦਾ ਕਰਿ ਕਰਿ ਪਚਹਿ ਘਨੇਰੇ ॥ ਮਿਰਤਕ ਫਾਸ ਗਲੈ ਸਿਰਿ ਪੈਰੇ ॥੩॥ ਕਹੁ ਨਾਨਕ ਜਪਹਿ ਜਨ ਨਾਮ ॥ ਤਾ ਕੇ ਨਿਕਟਿ ਨ ਆਵੈ ਜਾਮ ॥੪॥੧੩॥੧੮॥
-
ਰਾਗੁ ਬਿਲਾਵਲੁ ਮਹਲਾ ੫ ਘਰੁ ੪ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਕਵਨ ਸੰਜੋਗ ਮਿਲਉ ਪ੍ਰਭ ਅਪਨੇ ॥ ਪਲੁ ਪਲੁ ਨਿਮਖ ਸਦਾ ਹਰਿ ਜਪਨੇ ॥੧॥ ਚਰਨ ਕਮਲ ਪ੍ਰਭ ਕੇ ਨਿਤ ਧਿਆਵਉ ॥ ਕਵਨ ਸੁ ਮਤਿ ਜਿਤੁ ਪ੍ਰੀਤਮੁ ਪਾਵਉ ॥੧॥ ਰਹਾਉ ॥ਐਸੀ ਕ੍ਰਿਪਾ ਕਰਹੁ ਪ੍ਰਭ ਮੇਰੇ ॥ ਹਰਿ ਨਾਨਕ ਬਿਸਰੁ ਨ ਕਾਹੂ ਬੇਰੇ ॥੨॥੧॥੧੯॥
-
ਬਿਲਾਵਲੁ ਮਹਲਾ ੫ ॥ ਚਰਨ ਕਮਲ ਪ੍ਰਭ ਹਿਰਦੈ ਧਿਆਏ ॥ ਰੋਗ ਗਏ ਸਗਲੇ ਸੁਖ ਪਾਏ ॥੧॥ ਗੁਰਿ ਦੁਖੁ ਕਾਟਿਆ ਦੀਨੋ ਦਾਨੁ ॥ ਸਫਲ ਜਨਮੁ ਜੀਵਨ ਪਰਵਾਨੁ ॥੧॥ ਰਹਾਉ ॥ ਅਕਥ ਕਥਾ ਅੰਮ੍ਰਿਤ ਪ੍ਰਭ ਬਾਨੀ ॥ ਕਹੁ ਨਾਨਕ ਜਪਿ ਜੀਵੇ ਗਿਆਨੀ ॥੨॥੨॥੨੦॥
-
ਬਿਲਾਵਲੁ ਮਹਲਾ ੫ ॥ ਸਾਂਤਿ ਪਾਈ ਗੁਰਿ ਸਤਿਗੁਰਿ ਪੂਰੇ ॥ ਸੁਖ ਉਪਜੇ ਬਾਜੇ ਅਨਹਦ ਤੂਰੇ ॥੧॥ ਰਹਾਉ ॥ ਤਾਪ ਪਾਪ ਸੰਤਾਪ ਬਿਨਾਸੇ ॥ ਹਰਿ ਸਿਮਰਤ ਕਿਲਵਿਖ ਸਭਿ ਨਾਸੇ ॥੧॥ ਅਨਦੁ ਕਰਹੁ ਮਿਲਿ ਸੁੰਦਰ ਨਾਰੀ ॥ ਗੁਰਿ ਨਾਨਕਿ ਮੇਰੀ ਪੈਜ ਸਵਾਰੀ ॥੨॥੩॥੨੧॥
-
ਬਿਲਾਵਲੁ ਮਹਲਾ ੫ ॥ ਮਮਤਾ ਮੋਹ ਧ੍ਰੋਹ ਮਦਿ ਮਾਤਾ ਬੰਧਨਿ ਬਾਧਿਆ ਅਤਿ ਬਿਕਰਾਲ ॥ ਦਿਨੁ ਦਿਨੁ ਛਿਜਤ ਬਿਕਾਰ ਕਰਤ ਅਉਧ ਫਾਹੀ ਫਾਥਾ ਜਮ ਕੈ ਜਾਲ ॥੧॥ ਤੇਰੀ ਸਰਣਿ ਪ੍ਰਭ ਦੀਨ ਦਇਆਲਾ ॥ ਮਹਾ ਬਿਖਮ ਸਾਗਰੁ ਅਤਿ ਭਾਰੀ ਉਧਰਹੁ ਸਾਧੂ ਸੰਗਿ ਰਵਾਲਾ ॥੧॥ ਰਹਾਉ ॥ ਪ੍ਰਭ ਸੁਖਦਾਤੇ ਸਮਰਥ ਸੁਆਮੀ ਜੀਉ ਪਿੰਡੁ ਸਭੁ ਤੁਮਰਾ ਮਾਲ ॥ ਭ੍ਰਮ ਕੇ ਬੰਧਨ ਕਾਟਹੁ ਪਰਮੇਸਰ ਨਾਨਕ ਕੇ ਪ੍ਰਭ ਸਦਾ ਕ੍ਰਿਪਾਲ ॥੨॥੪॥੨੨॥
-
ਬਿਲਾਵਲੁ ਮਹਲਾ ੫ ॥ ਸਗਲ ਅਨੰਦੁ ਕੀਆ ਪਰਮੇਸਰਿ ਅਪਣਾ ਬਿਰਦੁ ਸਮ੍ਹ੍ਹਾਰਿਆ ॥ ਸਾਧ ਜਨਾ ਹੋਏ ਕਿਰਪਾਲਾ ਬਿਗਸੇ ਸਭਿ ਪਰਵਾਰਿਆ ॥੧॥ ਕਾਰਜੁ ਸਤਿਗੁਰਿ ਆਪਿ ਸਵਾਰਿਆ ॥ ਵਡੀ ਆਰਜਾ ਹਰਿ ਗੋਬਿੰਦ ਕੀ ਸੂਖ ਮੰਗਲ ਕਲਿਆਣ ਬੀਚਾਰਿਆ ॥੧॥ ਰਹਾਉ ॥ ਵਣ ਤ੍ਰਿਣ ਤ੍ਰਿਭਵਣ ਹਰਿਆ ਹੋਏ ਸਗਲੇ ਜੀਅ ਸਾਧਾਰਿਆ ॥ ਮਨ ਇਛੇ ਨਾਨਕ ਫਲ ਪਾਏ ਪੂਰਨ ਇਛ ਪੁਜਾਰਿਆ ॥੨॥੫॥੨੩॥