page 807
-
ਬਿਲਾਵਲੁ ਮਹਲਾ ੫ ॥ ਜਿਸੁ ਊਪਰਿ ਹੋਵਤ ਦਇਆਲੁ ॥ ਹਰਿ ਸਿਮਰਤ ਕਾਟੈ ਸੋ ਕਾਲੁ ॥੧॥ ਰਹਾਉ ॥ਸਾਧਸੰਗਿ ਭਜੀਐ ਗੋਪਾਲੁ ॥ ਗੁਨ ਗਾਵਤ ਤੂਟੈ ਜਮ ਜਾਲੁ ॥੧॥ ਆਪੇ ਸਤਿਗੁਰੁ ਆਪੇ ਪ੍ਰਤਿਪਾਲ ॥ ਨਾਨਕੁ ਜਾਚੈ ਸਾਧ ਰਵਾਲ ॥੨॥੬॥੨੪॥
-
ਬਿਲਾਵਲੁ ਮਹਲਾ ੫ ॥ ਮਨ ਮਹਿ ਸਿੰਚਹੁ ਹਰਿ ਹਰਿ ਨਾਮ ॥ ਅਨਦਿਨੁ ਕੀਰਤਨੁ ਹਰਿ ਗੁਣ ਗਾਮ ॥੧॥ ਐਸੀ ਪ੍ਰੀਤਿ ਕਰਹੁ ਮਨ ਮੇਰੇ ॥ ਆਠ ਪਹਰ ਪ੍ਰਭ ਜਾਨਹੁ ਨੇਰੇ ॥੧॥ ਰਹਾਉ ॥ਕਹੁ ਨਾਨਕ ਜਾ ਕੇ ਨਿਰਮਲ ਭਾਗ ॥ ਹਰਿ ਚਰਨੀ ਤਾ ਕਾ ਮਨੁ ਲਾਗ ॥੨॥੭॥੨੫॥
-
ਬਿਲਾਵਲੁ ਮਹਲਾ ੫ ॥ ਰੋਗੁ ਗਇਆ ਪ੍ਰਭਿ ਆਪਿ ਗਵਾਇਆ ॥ ਨੀਦ ਪਈ ਸੁਖ ਸਹਜ ਘਰੁ ਆਇਆ ॥੧॥ ਰਹਾਉ ॥ਰਜਿ ਰਜਿ ਭੋਜਨੁ ਖਾਵਹੁ ਮੇਰੇ ਭਾਈ ॥ ਅੰਮ੍ਰਿਤ ਨਾਮੁ ਰਿਦ ਮਾਹਿ ਧਿਆਈ ॥੧॥ ਨਾਨਕ ਗੁਰ ਪੂਰੇ ਸਰਨਾਈ ॥ ਜਿਨਿ ਅਪਨੇ ਨਾਮ ਕੀ ਪੈਜ ਰਖਾਈ ॥੨॥੮॥੨੬॥
-
ਬਿਲਾਵਲੁ ਮਹਲਾ ੫ ॥ ਸਤਿਗੁਰ ਕਰਿ ਦੀਨੇ ਅਸਥਿਰ ਘਰ ਬਾਰ ॥ ਰਹਾਉ ॥ਜੋ ਜੋ ਨਿੰਦ ਕਰੈ ਇਨ ਗ੍ਰਿਹਨ ਕੀ ਤਿਸੁ ਆਗੈ ਹੀ ਮਾਰੈ ਕਰਤਾਰ ॥੧॥ ਨਾਨਕ ਦਾਸ ਤਾ ਕੀ ਸਰਨਾਈ ਜਾ ਕੋ ਸਬਦੁ ਅਖੰਡ ਅਪਾਰ ॥੨॥੯॥੨੭॥
-
ਬਿਲਾਵਲੁ ਮਹਲਾ ੫ ॥ ਤਾਪ ਸੰਤਾਪ ਸਗਲੇ ਗਏ ਬਿਨਸੇ ਤੇ ਰੋਗ ॥ ਪਾਰਬ੍ਰਹਮਿ ਤੂ ਬਖਸਿਆ ਸੰਤਨ ਰਸ ਭੋਗ ॥ ਰਹਾਉ ॥ਸਰਬ ਸੁਖਾ ਤੇਰੀ ਮੰਡਲੀ ਤੇਰਾ ਮਨੁ ਤਨੁ ਆਰੋਗ ॥ ਗੁਨ ਗਾਵਹੁ ਨਿਤ ਰਾਮ ਕੇ ਇਹ ਅਵਖਦ ਜੋਗ ॥੧॥ ਆਇ ਬਸਹੁ ਘਰ ਦੇਸ ਮਹਿ ਇਹ ਭਲੇ ਸੰਜੋਗ ॥ ਨਾਨਕ ਪ੍ਰਭ ਸੁਪ੍ਰਸੰਨ ਭਏ ਲਹਿ ਗਏ ਬਿਓਗ ॥੨॥੧੦॥੨੮॥
-
ਬਿਲਾਵਲੁ ਮਹਲਾ ੫ ॥ ਕਾਹੂ ਸੰਗਿ ਨ ਚਾਲਹੀ ਮਾਇਆ ਜੰਜਾਲ ॥ ਊਠਿ ਸਿਧਾਰੇ ਛਤ੍ਰਪਤਿ ਸੰਤਨ ਕੈ ਖਿਆਲ ॥ ਰਹਾਉ ॥ਅਹੰਬੁਧਿ ਕਉ ਬਿਨਸਨਾ ਇਹ ਧੁਰ ਕੀ ਢਾਲ ॥ ਬਹੁ ਜੋਨੀ ਜਨਮਹਿ ਮਰਹਿ ਬਿਖਿਆ ਬਿਕਰਾਲ ॥੧॥ ਸਤਿ ਬਚਨ ਸਾਧੂ ਕਹਹਿ ਨਿਤ ਜਪਹਿ ਗੁਪਾਲ ॥ ਸਿਮਰਿ ਸਿਮਰਿ ਨਾਨਕ ਤਰੇ ਹਰਿ ਕੇ ਰੰਗ ਲਾਲ ॥੨॥੧੧॥੨੯॥
-
ਬਿਲਾਵਲੁ ਮਹਲਾ ੫ ॥ ਸਹਜ ਸਮਾਧਿ ਅਨੰਦ ਸੂਖ ਪੂਰੇ ਗੁਰਿ ਦੀਨ ॥ ਸਦਾ ਸਹਾਈ ਸੰਗਿ ਪ੍ਰਭ ਅੰਮ੍ਰਿਤ ਗੁਣ ਚੀਨ ॥ ਰਹਾਉ ॥ਜੈ ਜੈ ਕਾਰੁ ਜਗਤ੍ਰ ਮਹਿ ਲੋਚਹਿ ਸਭਿ ਜੀਆ ॥ ਸੁਪ੍ਰਸੰਨ ਭਏ ਸਤਿਗੁਰ ਪ੍ਰਭੂ ਕਛੁ ਬਿਘਨੁ ਨ ਥੀਆ ॥੧॥ ਜਾ ਕਾ ਅੰਗੁ ਦਇਆਲ ਪ੍ਰਭ ਤਾ ਕੇ ਸਭ ਦਾਸ ॥ ਸਦਾ ਸਦਾ ਵਡਿਆਈਆ ਨਾਨਕ ਗੁਰ ਪਾਸਿ ॥੨॥੧੨॥੩੦॥