page 808
-
ਰਾਗੁ ਬਿਲਾਵਲੁ ਮਹਲਾ ੫ ਘਰੁ ੫ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮ੍ਰਿਤ ਮੰਡਲ ਜਗੁ ਸਾਜਿਆ ਜਿਉ ਬਾਲੂ ਘਰ ਬਾਰ ॥ ਬਿਨਸਤ ਬਾਰ ਨ ਲਾਗਈ ਜਿਉ ਕਾਗਦ ਬੂੰਦਾਰ ॥੧॥ ਸੁਨਿ ਮੇਰੀ ਮਨਸਾ ਮਨੈ ਮਾਹਿ ਸਤਿ ਦੇਖੁ ਬੀਚਾਰਿ ॥ ਸਿਧ ਸਾਧਿਕ ਗਿਰਹੀ ਜੋਗੀ ਤਜਿ ਗਏ ਘਰ ਬਾਰ ॥੧॥ ਰਹਾਉ ॥ਜੈਸਾ ਸੁਪਨਾ ਰੈਨਿ ਕਾ ਤੈਸਾ ਸੰਸਾਰ ॥ ਦ੍ਰਿਸਟਿਮਾਨ ਸਭੁ ਬਿਨਸੀਐ ਕਿਆ ਲਗਹਿ ਗਵਾਰ ॥੨॥ ਕਹਾ ਸੁ ਭਾਈ ਮੀਤ ਹੈ ਦੇਖੁ ਨੈਨ ਪਸਾਰਿ ॥ ਇਕਿ ਚਾਲੇ ਇਕਿ ਚਾਲਸਹਿ ਸਭਿ ਅਪਨੀ ਵਾਰ ॥੩॥ ਜਿਨ ਪੂਰਾ ਸਤਿਗੁਰੁ ਸੇਵਿਆ ਸੇ ਅਸਥਿਰੁ ਹਰਿ ਦੁਆਰਿ ॥ ਜਨੁ ਨਾਨਕੁ ਹਰਿ ਕਾ ਦਾਸੁ ਹੈ ਰਾਖੁ ਪੈਜ ਮੁਰਾਰਿ ॥੪॥੧॥੩੧॥
-
ਬਿਲਾਵਲੁ ਮਹਲਾ ੫ ॥ ਲੋਕਨ ਕੀਆ ਵਡਿਆਈਆ ਬੈਸੰਤਰਿ ਪਾਗਉ ॥ ਜਿਉ ਮਿਲੈ ਪਿਆਰਾ ਆਪਨਾ ਤੇ ਬੋਲ ਕਰਾਗਉ ॥੧॥ ਜਉ ਪ੍ਰਭ ਜੀਉ ਦਇਆਲ ਹੋਇ ਤਉ ਭਗਤੀ ਲਾਗਉ ॥ ਲਪਟਿ ਰਹਿਓ ਮਨੁ ਬਾਸਨਾ ਗੁਰ ਮਿਲਿ ਇਹ ਤਿਆਗਉ ॥੧॥ ਰਹਾਉ ॥ ਕਰਉ ਬੇਨਤੀ ਅਤਿ ਘਨੀ ਇਹੁ ਜੀਉ ਹੋਮਾਗਉ ॥ ਅਰਥ ਆਨ ਸਭਿ ਵਾਰਿਆ ਪ੍ਰਿਅ ਨਿਮਖ ਸੋਹਾਗਉ ॥੨॥ ਪੰਚ ਸੰਗੁ ਗੁਰ ਤੇ ਛੁਟੇ ਦੋਖ ਅਰੁ ਰਾਗਉ ॥ ਰਿਦੈ ਪ੍ਰਗਾਸੁ ਪ੍ਰਗਟ ਭਇਆ ਨਿਸਿ ਬਾਸੁਰ ਜਾਗਉ ॥੩॥ ਸਰਣਿ ਸੋਹਾਗਨਿ ਆਇਆ ਜਿਸੁ ਮਸਤਕਿ ਭਾਗਉ ॥ ਕਹੁ ਨਾਨਕ ਤਿਨਿ ਪਾਇਆ ਤਨੁ ਮਨੁ ਸੀਤਲਾਗਉ ॥੪॥੨॥੩੨॥
-
ਬਿਲਾਵਲੁ ਮਹਲਾ ੫ ॥ ਲਾਲ ਰੰਗੁ ਤਿਸ ਕਉ ਲਗਾ ਜਿਸ ਕੇ ਵਡਭਾਗਾ ॥ ਮੈਲਾ ਕਦੇ ਨ ਹੋਵਈ ਨਹ ਲਾਗੈ ਦਾਗਾ ॥੧॥ ਪ੍ਰਭੁ ਪਾਇਆ ਸੁਖਦਾਈਆ ਮਿਲਿਆ ਸੁਖ ਭਾਇ ॥ ਸਹਜਿ ਸਮਾਨਾ ਭੀਤਰੇ ਛੋਡਿਆ ਨਹ ਜਾਇ ॥੧॥ ਰਹਾਉ ॥ ਜਰਾ ਮਰਾ ਨਹ ਵਿਆਪਈ ਫਿਰਿ ਦੂਖੁ ਨ ਪਾਇਆ ॥ ਪੀ ਅੰਮ੍ਰਿਤੁ ਆਘਾਨਿਆ ਗੁਰਿ ਅਮਰੁ ਕਰਾਇਆ ॥੨॥ ਸੋ ਜਾਨੈ ਜਿਨਿ ਚਾਖਿਆ ਹਰਿ ਨਾਮੁ ਅਮੋਲਾ ॥ ਕੀਮਤਿ ਕਹੀ ਨ ਜਾਈਐ ਕਿਆ ਕਹਿ ਮੁਖਿ ਬੋਲਾ ॥੩॥ ਸਫਲ ਦਰਸੁ ਤੇਰਾ ਪਾਰਬ੍ਰਹਮ ਗੁਣ ਨਿਧਿ ਤੇਰੀ ਬਾਣੀ ॥ ਪਾਵਉ ਧੂਰਿ ਤੇਰੇ ਦਾਸ ਕੀ ਨਾਨਕ ਕੁਰਬਾਣੀ ॥੪॥੩॥੩੩॥