page 81
-
ਡਖਣਾ ॥ ਜੋ ਤਉ ਕੀਨੇ ਆਪਣੇ ਤਿਨਾ ਕੂੰ ਮਿਲਿਓਹਿ ॥ ਆਪੇ ਹੀ ਆਪਿ ਮੋਹਿਓਹੁ ਜਸੁ ਨਾਨਕ ਆਪਿ ਸੁਣਿਓਹਿ ॥੧॥ ਛੰਤੁ ॥ ਪ੍ਰੇਮ ਠਗਉਰੀ ਪਾਇ ਰੀਝਾਇ ਗੋਬਿੰਦ ਮਨੁ ਮੋਹਿਆ ਜੀਉ ॥ ਸੰਤਨ ਕੈ ਪਰਸਾਦਿ ਅਗਾਧਿ ਕੰਠੇ ਲਗਿ ਸੋਹਿਆ ਜੀਉ ॥ ਹਰਿ ਕੰਠਿ ਲਗਿ ਸੋਹਿਆ ਦੋਖ ਸਭਿ ਜੋਹਿਆ ਭਗਤਿ ਲਖ੍ਯ੍ਯਣ ਕਰਿ ਵਸਿ ਭਏ ॥ ਮਨਿ ਸਰਬ ਸੁਖ ਵੁਠੇ ਗੋਵਿਦ ਤੁਠੇ ਜਨਮ ਮਰਣਾ ਸਭਿ ਮਿਟਿ ਗਏ ॥ ਸਖੀ ਮੰਗਲੋ ਗਾਇਆ ਇਛ ਪੁਜਾਇਆ ਬਹੁੜਿ ਨ ਮਾਇਆ ਹੋਹਿਆ ॥ ਕਰੁ ਗਹਿ ਲੀਨੇ ਨਾਨਕ ਪ੍ਰਭ ਪਿਆਰੇ ਸੰਸਾਰੁ ਸਾਗਰੁ ਨਹੀ ਪੋਹਿਆ ॥੪॥
-
ਡਖਣਾ ॥ ਸਾਈ ਨਾਮੁ ਅਮੋਲੁ ਕੀਮ ਨ ਕੋਈ ਜਾਣਦੋ ॥ ਜਿਨਾ ਭਾਗ ਮਥਾਹਿ ਸੇ ਨਾਨਕ ਹਰਿ ਰੰਗੁ ਮਾਣਦੋ ॥੧॥ ਛੰਤੁ ॥ ਕਹਤੇ ਪਵਿਤ੍ਰ ਸੁਣਤੇ ਸਭਿ ਧੰਨੁ ਲਿਖਤੀ ਕੁਲੁ ਤਾਰਿਆ ਜੀਉ ॥ ਜਿਨ ਕਉ ਸਾਧੂ ਸੰਗੁ ਨਾਮ ਹਰਿ ਰੰਗੁ ਤਿਨੀ ਬ੍ਰਹਮੁ ਬੀਚਾਰਿਆ ਜੀਉ ॥ ਬ੍ਰਹਮੁ ਬੀਚਾਰਿਆ ਜਨਮੁ ਸਵਾਰਿਆ ਪੂਰਨ ਕਿਰਪਾ ਪ੍ਰਭਿ ਕਰੀ ॥ ਕਰੁ ਗਹਿ ਲੀਨੇ ਹਰਿ ਜਸੋ ਦੀਨੇ ਜੋਨਿ ਨਾ ਧਾਵੈ ਨਹ ਮਰੀ ॥ ਸਤਿਗੁਰ ਦਇਆਲ ਕਿਰਪਾਲ ਭੇਟਤ ਹਰੇ ਕਾਮੁ ਕ੍ਰੋਧੁ ਲੋਭੁ ਮਾਰਿਆ ॥ ਕਥਨੁ ਨ ਜਾਇ ਅਕਥੁ ਸੁਆਮੀ ਸਦਕੈ ਜਾਇ ਨਾਨਕੁ ਵਾਰਿਆ ॥੫॥੧॥੩॥
-
ਸਿਰੀਰਾਗੁ ਮਹਲਾ ੪ ਵਣਜਾਰਾ ੴ ਸਤਿ ਨਾਮੁ ਗੁਰ ਪ੍ਰਸਾਦਿ ॥ ਹਰਿ ਹਰਿ ਉਤਮੁ ਨਾਮੁ ਹੈ ਜਿਨਿ ਸਿਰਿਆ ਸਭੁ ਕੋਇ ਜੀਉ ॥ ਹਰਿ ਜੀਅ ਸਭੇ ਪ੍ਰਤਿਪਾਲਦਾ ਘਟਿ ਘਟਿ ਰਮਈਆ ਸੋਇ ॥ ਸੋ ਹਰਿ ਸਦਾ ਧਿਆਈਐ ਤਿਸੁ ਬਿਨੁ ਅਵਰੁ ਨ ਕੋਇ ॥ ਜੋ ਮੋਹਿ ਮਾਇਆ ਚਿਤੁ ਲਾਇਦੇ ਸੇ ਛੋਡਿ ਚਲੇ ਦੁਖੁ ਰੋਇ ॥ ਜਨ ਨਾਨਕ ਨਾਮੁ ਧਿਆਇਆ ਹਰਿ ਅੰਤਿ ਸਖਾਈ ਹੋਇ ॥੧॥ ਮੈ ਹਰਿ ਬਿਨੁ ਅਵਰੁ ਨ ਕੋਇ ॥ ਹਰਿ ਗੁਰ ਸਰਣਾਈ ਪਾਈਐ ਵਣਜਾਰਿਆ ਮਿਤ੍ਰਾ ਵਡਭਾਗਿ ਪਰਾਪਤਿ ਹੋਇ ॥੧॥ ਰਹਾਉ ॥