page 810
-
ਬਿਲਾਵਲੁ ਮਹਲਾ ੫ ॥ ਅਹੰਬੁਧਿ ਪਰਬਾਦ ਨੀਤ ਲੋਭ ਰਸਨਾ ਸਾਦਿ ॥ ਲਪਟਿ ਕਪਟਿ ਗ੍ਰਿਹਿ ਬੇਧਿਆ ਮਿਥਿਆ ਬਿਖਿਆਦਿ ॥੧॥ ਐਸੀ ਪੇਖੀ ਨੇਤ੍ਰ ਮਹਿ ਪੂਰੇ ਗੁਰ ਪਰਸਾਦਿ ॥ ਰਾਜ ਮਿਲਖ ਧਨ ਜੋਬਨਾ ਨਾਮੈ ਬਿਨੁ ਬਾਦਿ ॥੧॥ ਰਹਾਉ ॥ ਰੂਪ ਧੂਪ ਸੋਗੰਧਤਾ ਕਾਪਰ ਭੋਗਾਦਿ ॥ ਮਿਲਤ ਸੰਗਿ ਪਾਪਿਸਟ ਤਨ ਹੋਏ ਦੁਰਗਾਦਿ ॥੨॥ ਫਿਰਤ ਫਿਰਤ ਮਾਨੁਖੁ ਭਇਆ ਖਿਨ ਭੰਗਨ ਦੇਹਾਦਿ ॥ ਇਹ ਅਉਸਰ ਤੇ ਚੂਕਿਆ ਬਹੁ ਜੋਨਿ ਭ੍ਰਮਾਦਿ ॥੩॥ ਪ੍ਰਭ ਕਿਰਪਾ ਤੇ ਗੁਰ ਮਿਲੇ ਹਰਿ ਹਰਿ ਬਿਸਮਾਦ ॥ ਸੂਖ ਸਹਜ ਨਾਨਕ ਅਨੰਦ ਤਾ ਕੈ ਪੂਰਨ ਨਾਦ ॥੪॥੮॥੩੮॥
-
ਬਿਲਾਵਲੁ ਮਹਲਾ ੫ ॥ ਚਰਨ ਭਏ ਸੰਤ ਬੋਹਿਥਾ ਤਰੇ ਸਾਗਰੁ ਜੇਤ ॥ ਮਾਰਗ ਪਾਏ ਉਦਿਆਨ ਮਹਿ ਗੁਰਿ ਦਸੇ ਭੇਤ ॥੧॥ ਹਰਿ ਹਰਿ ਹਰਿ ਹਰਿ ਹਰਿ ਹਰੇ ਹਰਿ ਹਰਿ ਹਰਿ ਹੇਤ ॥ ਊਠਤ ਬੈਠਤ ਸੋਵਤੇ ਹਰਿ ਹਰਿ ਹਰਿ ਚੇਤ ॥੧॥ ਰਹਾਉ ॥ ਪੰਚ ਚੋਰ ਆਗੈ ਭਗੇ ਜਬ ਸਾਧਸੰਗੇਤ ॥ ਪੂੰਜੀ ਸਾਬਤੁ ਘਣੋ ਲਾਭੁ ਗ੍ਰਿਹਿ ਸੋਭਾ ਸੇਤ ॥੨॥ ਨਿਹਚਲ ਆਸਣੁ ਮਿਟੀ ਚਿੰਤ ਨਾਹੀ ਡੋਲੇਤ ॥ ਭਰਮੁ ਭੁਲਾਵਾ ਮਿਟਿ ਗਇਆ ਪ੍ਰਭ ਪੇਖਤ ਨੇਤ ॥੩॥ ਗੁਣ ਗਭੀਰ ਗੁਨ ਨਾਇਕਾ ਗੁਣ ਕਹੀਅਹਿ ਕੇਤ ॥ ਨਾਨਕ ਪਾਇਆ ਸਾਧਸੰਗਿ ਹਰਿ ਹਰਿ ਅੰਮ੍ਰੇਤ ॥੪॥੯॥੩੯॥
-
ਬਿਲਾਵਲੁ ਮਹਲਾ ੫ ॥ ਬਿਨੁ ਸਾਧੂ ਜੋ ਜੀਵਨਾ ਤੇਤੋ ਬਿਰਥਾਰੀ ॥ ਮਿਲਤ ਸੰਗਿ ਸਭਿ ਭ੍ਰਮ ਮਿਟੇ ਗਤਿ ਭਈ ਹਮਾਰੀ ॥੧॥ ਜਾ ਦਿਨ ਭੇਟੇ ਸਾਧ ਮੋਹਿ ਉਆ ਦਿਨ ਬਲਿਹਾਰੀ ॥ ਤਨੁ ਮਨੁ ਅਪਨੋ ਜੀਅਰਾ ਫਿਰਿ ਫਿਰਿ ਹਉ ਵਾਰੀ ॥੧॥ ਰਹਾਉ ॥ ਏਤ ਛਡਾਈ ਮੋਹਿ ਤੇ ਇਤਨੀ ਦ੍ਰਿੜਤਾਰੀ ॥ ਸਗਲ ਰੇਨ ਇਹੁ ਮਨੁ ਭਇਆ ਬਿਨਸੀ ਅਪਧਾਰੀ ॥੨॥ ਨਿੰਦ ਚਿੰਦ ਪਰ ਦੂਖਨਾ ਏ ਖਿਨ ਮਹਿ ਜਾਰੀ ॥ ਦਇਆ ਮਇਆ ਅਰੁ ਨਿਕਟਿ ਪੇਖੁ ਨਾਹੀ ਦੂਰਾਰੀ ॥੩॥ ਤਨ ਮਨ ਸੀਤਲ ਭਏ ਅਬ ਮੁਕਤੇ ਸੰਸਾਰੀ ॥ ਹੀਤ ਚੀਤ ਸਭ ਪ੍ਰਾਨ ਧਨ ਨਾਨਕ ਦਰਸਾਰੀ ॥੪॥੧੦॥੪੦॥
-
ਬਿਲਾਵਲੁ ਮਹਲਾ ੫ ॥ ਟਹਲ ਕਰਉ ਤੇਰੇ ਦਾਸ ਕੀ ਪਗ ਝਾਰਉ ਬਾਲ ॥ ਮਸਤਕੁ ਅਪਨਾ ਭੇਟ ਦੇਉ ਗੁਨ ਸੁਨਉ ਰਸਾਲ ॥੧॥ ਤੁਮ੍ਹ੍ਹ ਮਿਲਤੇ ਮੇਰਾ ਮਨੁ ਜੀਓ ਤੁਮ੍ਹ੍ਹ ਮਿਲਹੁ ਦਇਆਲ ॥ ਨਿਸਿ ਬਾਸੁਰ ਮਨਿ ਅਨਦੁ ਹੋਤ ਚਿਤਵਤ ਕਿਰਪਾਲ ॥੧॥ ਰਹਾਉ ॥ਜਗਤ ਉਧਾਰਨ ਸਾਧ ਪ੍ਰਭ ਤਿਨ੍ਹ੍ਹ ਲਾਗਹੁ ਪਾਲ ॥ ਮੋ ਕਉ ਦੀਜੈ ਦਾਨੁ ਪ੍ਰਭ ਸੰਤਨ ਪਗ ਰਾਲ ॥੨॥ ਉਕਤਿ ਸਿਆਨਪ ਕਛੁ ਨਹੀ ਨਾਹੀ ਕਛੁ ਘਾਲ ॥ ਭ੍ਰਮ ਭੈ ਰਾਖਹੁ ਮੋਹ ਤੇ ਕਾਟਹੁ ਜਮ ਜਾਲ ॥੩॥ ਬਿਨਉ ਕਰਉ ਕਰੁਣਾਪਤੇ ਪਿਤਾ ਪ੍ਰਤਿਪਾਲ ॥ ਗੁਣ ਗਾਵਉ ਤੇਰੇ ਸਾਧਸੰਗਿ ਨਾਨਕ ਸੁਖ ਸਾਲ ॥੪॥੧੧॥੪੧॥