page 814
-
ਬਿਲਾਵਲੁ ਮਹਲਾ ੫ ॥ ਬੰਧਨ ਕਾਟੇ ਆਪਿ ਪ੍ਰਭਿ ਹੋਆ ਕਿਰਪਾਲ ॥ ਦੀਨ ਦਇਆਲ ਪ੍ਰਭ ਪਾਰਬ੍ਰਹਮ ਤਾ ਕੀ ਨਦਰਿ ਨਿਹਾਲ ॥੧॥ ਗੁਰਿ ਪੂਰੈ ਕਿਰਪਾ ਕਰੀ ਕਾਟਿਆ ਦੁਖੁ ਰੋਗੁ ॥ ਮਨੁ ਤਨੁ ਸੀਤਲੁ ਸੁਖੀ ਭਇਆ ਪ੍ਰਭ ਧਿਆਵਨ ਜੋਗੁ ॥੧॥ ਰਹਾਉ ॥ ਅਉਖਧੁ ਹਰਿ ਕਾ ਨਾਮੁ ਹੈ ਜਿਤੁ ਰੋਗੁ ਨ ਵਿਆਪੈ ॥ ਸਾਧਸੰਗਿ ਮਨਿ ਤਨਿ ਹਿਤੈ ਫਿਰਿ ਦੂਖੁ ਨ ਜਾਪੈ ॥੨॥ ਹਰਿ ਹਰਿ ਹਰਿ ਹਰਿ ਜਾਪੀਐ ਅੰਤਰਿ ਲਿਵ ਲਾਈ ॥ ਕਿਲਵਿਖ ਉਤਰਹਿ ਸੁਧੁ ਹੋਇ ਸਾਧੂ ਸਰਣਾਈ ॥੩॥ ਸੁਨਤ ਜਪਤ ਹਰਿ ਨਾਮ ਜਸੁ ਤਾ ਕੀ ਦੂਰਿ ਬਲਾਈ ॥ ਮਹਾ ਮੰਤ੍ਰੁ ਨਾਨਕੁ ਕਥੈ ਹਰਿ ਕੇ ਗੁਣ ਗਾਈ ॥੪॥੨੩॥੫੩॥
-
ਬਿਲਾਵਲੁ ਮਹਲਾ ੫ ॥ ਭੈ ਤੇ ਉਪਜੈ ਭਗਤਿ ਪ੍ਰਭ ਅੰਤਰਿ ਹੋਇ ਸਾਂਤਿ ॥ ਨਾਮੁ ਜਪਤ ਗੋਵਿੰਦ ਕਾ ਬਿਨਸੈ ਭ੍ਰਮ ਭ੍ਰਾਂਤਿ ॥੧॥ ਗੁਰੁ ਪੂਰਾ ਜਿਸੁ ਭੇਟਿਆ ਤਾ ਕੈ ਸੁਖਿ ਪਰਵੇਸੁ ॥ ਮਨ ਕੀ ਮਤਿ ਤਿਆਗੀਐ ਸੁਣੀਐ ਉਪਦੇਸੁ ॥੧॥ ਰਹਾਉ ॥ ਸਿਮਰਤ ਸਿਮਰਤ ਸਿਮਰੀਐ ਸੋ ਪੁਰਖੁ ਦਾਤਾਰੁ ॥ ਮਨ ਤੇ ਕਬਹੁ ਨ ਵੀਸਰੈ ਸੋ ਪੁਰਖੁ ਅਪਾਰੁ ॥੨॥ ਚਰਨ ਕਮਲ ਸਿਉ ਰੰਗੁ ਲਗਾ ਅਚਰਜ ਗੁਰਦੇਵ ॥ ਜਾ ਕਉ ਕਿਰਪਾ ਕਰਹੁ ਪ੍ਰਭ ਤਾ ਕਉ ਲਾਵਹੁ ਸੇਵ ॥੩॥ ਨਿਧਿ ਨਿਧਾਨ ਅੰਮ੍ਰਿਤੁ ਪੀਆ ਮਨਿ ਤਨਿ ਆਨੰਦ ॥ ਨਾਨਕ ਕਬਹੁ ਨ ਵੀਸਰੈ ਪ੍ਰਭ ਪਰਮਾਨੰਦ ॥੪॥੨੪॥੫੪॥
-
ਬਿਲਾਵਲੁ ਮਹਲਾ ੫ ॥ ਤ੍ਰਿਸਨ ਬੁਝੀ ਮਮਤਾ ਗਈ ਨਾਠੇ ਭੈ ਭਰਮਾ ॥ ਥਿਤਿ ਪਾਈ ਆਨਦੁ ਭਇਆ ਗੁਰਿ ਕੀਨੇ ਧਰਮਾ ॥੧॥ ਗੁਰੁ ਪੂਰਾ ਆਰਾਧਿਆ ਬਿਨਸੀ ਮੇਰੀ ਪੀਰ ॥ ਤਨੁ ਮਨੁ ਸਭੁ ਸੀਤਲੁ ਭਇਆ ਪਾਇਆ ਸੁਖੁ ਬੀਰ ॥੧॥ ਰਹਾਉ ॥ ਸੋਵਤ ਹਰਿ ਜਪਿ ਜਾਗਿਆ ਪੇਖਿਆ ਬਿਸਮਾਦੁ ॥ ਪੀ ਅੰਮ੍ਰਿਤੁ ਤ੍ਰਿਪਤਾਸਿਆ ਤਾ ਕਾ ਅਚਰਜ ਸੁਆਦੁ ॥੨॥ ਆਪਿ ਮੁਕਤੁ ਸੰਗੀ ਤਰੇ ਕੁਲ ਕੁਟੰਬ ਉਧਾਰੇ ॥ ਸਫਲ ਸੇਵਾ ਗੁਰਦੇਵ ਕੀ ਨਿਰਮਲ ਦਰਬਾਰੇ ॥੩॥ ਨੀਚੁ ਅਨਾਥੁ ਅਜਾਨੁ ਮੈ ਨਿਰਗੁਨੁ ਗੁਣਹੀਨੁ ॥ ਨਾਨਕ ਕਉ ਕਿਰਪਾ ਭਈ ਦਾਸੁ ਅਪਨਾ ਕੀਨੁ ॥੪॥੨੫॥੫੫॥