page 817
-
ਬਿਲਾਵਲੁ ਮਹਲਾ ੫ ॥ ਹਰਿ ਹਰਿ ਹਰਿ ਆਰਾਧੀਐ ਹੋਈਐ ਆਰੋਗ ॥ ਰਾਮਚੰਦ ਕੀ ਲਸਟਿਕਾ ਜਿਨਿ ਮਾਰਿਆ ਰੋਗੁ ॥੧॥ ਰਹਾਉ ॥ ਗੁਰੁ ਪੂਰਾ ਹਰਿ ਜਾਪੀਐ ਨਿਤ ਕੀਚੈ ਭੋਗੁ ॥ ਸਾਧਸੰਗਤਿ ਕੈ ਵਾਰਣੈ ਮਿਲਿਆ ਸੰਜੋਗੁ ॥੧॥ ਜਿਸੁ ਸਿਮਰਤ ਸੁਖੁ ਪਾਈਐ ਬਿਨਸੈ ਬਿਓਗੁ ॥ ਨਾਨਕ ਪ੍ਰਭ ਸਰਣਾਗਤੀ ਕਰਣ ਕਾਰਣ ਜੋਗੁ ॥੨॥੩੪॥੬੪॥
-
ਰਾਗੁ ਬਿਲਾਵਲੁ ਮਹਲਾ ੫ ਦੁਪਦੇ ਘਰੁ ੫ ੴ ਸਤਿਗੁਰ ਪ੍ਰਸਾਦਿ ॥ ਅਵਰਿ ਉਪਾਵ ਸਭਿ ਤਿਆਗਿਆ ਦਾਰੂ ਨਾਮੁ ਲਇਆ ॥ ਤਾਪ ਪਾਪ ਸਭਿ ਮਿਟੇ ਰੋਗ ਸੀਤਲ ਮਨੁ ਭਇਆ ॥੧॥ ਗੁਰੁ ਪੂਰਾ ਆਰਾਧਿਆ ਸਗਲਾ ਦੁਖੁ ਗਇਆ ॥ ਰਾਖਨਹਾਰੈ ਰਾਖਿਆ ਅਪਨੀ ਕਰਿ ਮਇਆ ॥੧॥ ਰਹਾਉ ॥ਬਾਹ ਪਕੜਿ ਪ੍ਰਭਿ ਕਾਢਿਆ ਕੀਨਾ ਅਪਨਇਆ ॥ ਸਿਮਰਿ ਸਿਮਰਿ ਮਨ ਤਨ ਸੁਖੀ ਨਾਨਕ ਨਿਰਭਇਆ ॥੨॥੧॥੬੫॥
-
ਬਿਲਾਵਲੁ ਮਹਲਾ ੫ ॥ ਕਰੁ ਧਰਿ ਮਸਤਕਿ ਥਾਪਿਆ ਨਾਮੁ ਦੀਨੋ ਦਾਨਿ ॥ ਸਫਲ ਸੇਵਾ ਪਾਰਬ੍ਰਹਮ ਕੀ ਤਾ ਕੀ ਨਹੀ ਹਾਨਿ ॥੧॥ ਆਪੇ ਹੀ ਪ੍ਰਭੁ ਰਾਖਤਾ ਭਗਤਨ ਕੀ ਆਨਿ ॥ ਜੋ ਜੋ ਚਿਤਵਹਿ ਸਾਧ ਜਨ ਸੋ ਲੇਤਾ ਮਾਨਿ ॥੧॥ ਰਹਾਉ ॥ਸਰਣਿ ਪਰੇ ਚਰਣਾਰਬਿੰਦ ਜਨ ਪ੍ਰਭ ਕੇ ਪ੍ਰਾਨ ॥ ਸਹਜਿ ਸੁਭਾਇ ਨਾਨਕ ਮਿਲੇ ਜੋਤੀ ਜੋਤਿ ਸਮਾਨ ॥੨॥੨॥੬੬॥
-
ਬਿਲਾਵਲੁ ਮਹਲਾ ੫ ॥ ਚਰਣ ਕਮਲ ਕਾ ਆਸਰਾ ਦੀਨੋ ਪ੍ਰਭਿ ਆਪਿ ॥ ਪ੍ਰਭ ਸਰਣਾਗਤਿ ਜਨ ਪਰੇ ਤਾ ਕਾ ਸਦ ਪਰਤਾਪੁ ॥੧॥ ਰਾਖਨਹਾਰ ਅਪਾਰ ਪ੍ਰਭ ਤਾ ਕੀ ਨਿਰਮਲ ਸੇਵ ॥ ਰਾਮ ਰਾਜ ਰਾਮਦਾਸ ਪੁਰਿ ਕੀਨ੍ਹ੍ਹੇ ਗੁਰਦੇਵ ॥੧॥ ਰਹਾਉ ॥ਸਦਾ ਸਦਾ ਹਰਿ ਧਿਆਈਐ ਕਿਛੁ ਬਿਘਨੁ ਨ ਲਾਗੈ ॥ ਨਾਨਕ ਨਾਮੁ ਸਲਾਹੀਐ ਭਇ ਦੁਸਮਨ ਭਾਗੈ ॥੨॥੩॥੬੭॥
-
ਬਿਲਾਵਲੁ ਮਹਲਾ ੫ ॥ ਮਨਿ ਤਨਿ ਪ੍ਰਭੁ ਆਰਾਧੀਐ ਮਿਲਿ ਸਾਧ ਸਮਾਗੈ ॥ ਉਚਰਤ ਗੁਨ ਗੋਪਾਲ ਜਸੁ ਦੂਰ ਤੇ ਜਮੁ ਭਾਗੈ ॥੧॥ ਰਾਮ ਨਾਮੁ ਜੋ ਜਨੁ ਜਪੈ ਅਨਦਿਨੁ ਸਦ ਜਾਗੈ ॥ ਤੰਤੁ ਮੰਤੁ ਨਹ ਜੋਹਈ ਤਿਤੁ ਚਾਖੁ ਨ ਲਾਗੈ ॥੧॥ ਰਹਾਉ ॥ ਕਾਮ ਕ੍ਰੋਧ ਮਦ ਮਾਨ ਮੋਹ ਬਿਨਸੇ ਅਨਰਾਗੈ ॥ ਆਨੰਦ ਮਗਨ ਰਸਿ ਰਾਮ ਰੰਗਿ ਨਾਨਕ ਸਰਨਾਗੈ ॥੨॥੪॥੬੮॥