page 818
-
ਬਿਲਾਵਲੁ ਮਹਲਾ ੫ ॥ ਜੀਅ ਜੁਗਤਿ ਵਸਿ ਪ੍ਰਭੂ ਕੈ ਜੋ ਕਹੈ ਸੁ ਕਰਨਾ ॥ ਭਏ ਪ੍ਰਸੰਨ ਗੋਪਾਲ ਰਾਇ ਭਉ ਕਿਛੁ ਨਹੀ ਕਰਨਾ ॥੧॥ ਦੂਖੁ ਨ ਲਾਗੈ ਕਦੇ ਤੁਧੁ ਪਾਰਬ੍ਰਹਮੁ ਚਿਤਾਰੇ ॥ ਜਮਕੰਕਰੁ ਨੇੜਿ ਨ ਆਵਈ ਗੁਰਸਿਖ ਪਿਆਰੇ ॥੧॥ ਰਹਾਉ ॥ ਕਰਣ ਕਾਰਣ ਸਮਰਥੁ ਹੈ ਤਿਸੁ ਬਿਨੁ ਨਹੀ ਹੋਰੁ ॥ ਨਾਨਕ ਪ੍ਰਭ ਸਰਣਾਗਤੀ ਸਾਚਾ ਮਨਿ ਜੋਰੁ ॥੨॥੫॥੬੯॥
-
ਬਿਲਾਵਲੁ ਮਹਲਾ ੫ ॥ ਸਿਮਰਿ ਸਿਮਰਿ ਪ੍ਰਭੁ ਆਪਨਾ ਨਾਠਾ ਦੁਖ ਠਾਉ ॥ ਬਿਸ੍ਰਾਮ ਪਾਏ ਮਿਲਿ ਸਾਧਸੰਗਿ ਤਾ ਤੇ ਬਹੁੜਿ ਨ ਧਾਉ ॥੧॥ ਬਲਿਹਾਰੀ ਗੁਰ ਆਪਨੇ ਚਰਨਨ੍ਹ੍ਹ ਬਲਿ ਜਾਉ ॥ ਅਨਦ ਸੂਖ ਮੰਗਲ ਬਨੇ ਪੇਖਤ ਗੁਨ ਗਾਉ ॥੧॥ ਰਹਾਉ ॥ ਕਥਾ ਕੀਰਤਨੁ ਰਾਗ ਨਾਦ ਧੁਨਿ ਇਹੁ ਬਨਿਓ ਸੁਆਉ ॥ ਨਾਨਕ ਪ੍ਰਭ ਸੁਪ੍ਰਸੰਨ ਭਏ ਬਾਂਛਤ ਫਲ ਪਾਉ ॥੨॥੬॥੭੦॥
-
ਬਿਲਾਵਲੁ ਮਹਲਾ ੫ ॥ ਦਾਸ ਤੇਰੇ ਕੀ ਬੇਨਤੀ ਰਿਦ ਕਰਿ ਪਰਗਾਸੁ ॥ ਤੁਮ੍ਹ੍ਹਰੀ ਕ੍ਰਿਪਾ ਤੇ ਪਾਰਬ੍ਰਹਮ ਦੋਖਨ ਕੋ ਨਾਸੁ ॥੧॥ ਚਰਨ ਕਮਲ ਕਾ ਆਸਰਾ ਪ੍ਰਭ ਪੁਰਖ ਗੁਣਤਾਸੁ ॥ ਕੀਰਤਨ ਨਾਮੁ ਸਿਮਰਤ ਰਹਉ ਜਬ ਲਗੁ ਘਟਿ ਸਾਸੁ ॥੧॥ ਰਹਾਉ ॥ ਮਾਤ ਪਿਤਾ ਬੰਧਪ ਤੂਹੈ ਤੂ ਸਰਬ ਨਿਵਾਸੁ ॥ ਨਾਨਕ ਪ੍ਰਭ ਸਰਣਾਗਤੀ ਜਾ ਕੋ ਨਿਰਮਲ ਜਾਸੁ ॥੨॥੭॥੭੧॥
-
ਬਿਲਾਵਲੁ ਮਹਲਾ ੫ ॥ ਸਰਬ ਸਿਧਿ ਹਰਿ ਗਾਈਐ ਸਭਿ ਭਲਾ ਮਨਾਵਹਿ ॥ ਸਾਧੁ ਸਾਧੁ ਮੁਖ ਤੇ ਕਹਹਿ ਸੁਣਿ ਦਾਸ ਮਿਲਾਵਹਿ ॥੧॥ ਸੂਖ ਸਹਜ ਕਲਿਆਣ ਰਸ ਪੂਰੈ ਗੁਰਿ ਕੀਨ੍ਹ੍ਹ ॥ ਜੀਅ ਸਗਲ ਦਇਆਲ ਭਏ ਹਰਿ ਹਰਿ ਨਾਮੁ ਚੀਨ੍ਹ੍ਹ ॥੧॥ ਰਹਾਉ ॥ ਪੂਰਿ ਰਹਿਓ ਸਰਬਤ੍ਰ ਮਹਿ ਪ੍ਰਭ ਗੁਣੀ ਗਹੀਰ ॥ ਨਾਨਕ ਭਗਤ ਆਨੰਦ ਮੈ ਪੇਖਿ ਪ੍ਰਭ ਕੀ ਧੀਰ ॥੨॥੮॥੭੨॥
-
ਬਿਲਾਵਲੁ ਮਹਲਾ ੫ ॥ ਅਰਦਾਸਿ ਸੁਣੀ ਦਾਤਾਰਿ ਪ੍ਰਭਿ ਹੋਏ ਕਿਰਪਾਲ ॥ ਰਾਖਿ ਲੀਆ ਅਪਨਾ ਸੇਵਕੋ ਮੁਖਿ ਨਿੰਦਕ ਛਾਰੁ ॥੧॥ ਤੁਝਹਿ ਨ ਜੋਹੈ ਕੋ ਮੀਤ ਜਨ ਤੂੰ ਗੁਰ ਕਾ ਦਾਸ ॥ ਪਾਰਬ੍ਰਹਮਿ ਤੂ ਰਾਖਿਆ ਦੇ ਅਪਨੇ ਹਾਥ ॥੧॥ ਰਹਾਉ ॥ ਜੀਅਨ ਕਾ ਦਾਤਾ ਏਕੁ ਹੈ ਬੀਆ ਨਹੀ ਹੋਰੁ ॥ ਨਾਨਕ ਕੀ ਬੇਨੰਤੀਆ ਮੈ ਤੇਰਾ ਜੋਰੁ ॥੨॥੯॥੭੩॥
-
ਬਿਲਾਵਲੁ ਮਹਲਾ ੫ ॥ ਮੀਤ ਹਮਾਰੇ ਸਾਜਨਾ ਰਾਖੇ ਗੋਵਿੰਦ ॥ ਨਿੰਦਕ ਮਿਰਤਕ ਹੋਇ ਗਏ ਤੁਮ੍ਹ੍ਹ ਹੋਹੁ ਨਿਚਿੰਦ ॥੧॥ ਰਹਾਉ ॥ਸਗਲ ਮਨੋਰਥ ਪ੍ਰਭਿ ਕੀਏ ਭੇਟੇ ਗੁਰਦੇਵ ॥ ਜੈ ਜੈ ਕਾਰੁ ਜਗਤ ਮਹਿ ਸਫਲ ਜਾ ਕੀ ਸੇਵ ॥੧॥ ਊਚ ਅਪਾਰ ਅਗਨਤ ਹਰਿ ਸਭਿ ਜੀਅ ਜਿਸੁ ਹਾਥਿ ॥ ਨਾਨਕ ਪ੍ਰਭ ਸਰਣਾਗਤੀ ਜਤ ਕਤ ਮੇਰੈ ਸਾਥਿ ॥੨॥੧੦॥੭੪॥