page 819
-
ਬਿਲਾਵਲੁ ਮਹਲਾ ੫ ॥ ਗੁਰੁ ਪੂਰਾ ਆਰਾਧਿਆ ਹੋਏ ਕਿਰਪਾਲ ॥ ਮਾਰਗੁ ਸੰਤਿ ਬਤਾਇਆ ਤੂਟੇ ਜਮ ਜਾਲ ॥੧॥ ਦੂਖ ਭੂਖ ਸੰਸਾ ਮਿਟਿਆ ਗਾਵਤ ਪ੍ਰਭ ਨਾਮ ॥ ਸਹਜ ਸੂਖ ਆਨੰਦ ਰਸ ਪੂਰਨ ਸਭਿ ਕਾਮ ॥੧॥ ਰਹਾਉ ॥ ਜਲਨਿ ਬੁਝੀ ਸੀਤਲ ਭਏ ਰਾਖੇ ਪ੍ਰਭਿ ਆਪ ॥ ਨਾਨਕ ਪ੍ਰਭ ਸਰਣਾਗਤੀ ਜਾ ਕਾ ਵਡ ਪਰਤਾਪ ॥੨॥੧੧॥੭੫॥
-
ਬਿਲਾਵਲੁ ਮਹਲਾ ੫ ॥ ਧਰਤਿ ਸੁਹਾਵੀ ਸਫਲ ਥਾਨੁ ਪੂਰਨ ਭਏ ਕਾਮ ॥ ਭਉ ਨਾਠਾ ਭ੍ਰਮੁ ਮਿਟਿ ਗਇਆ ਰਵਿਆ ਨਿਤ ਰਾਮ ॥੧॥ ਸਾਧ ਜਨਾ ਕੈ ਸੰਗਿ ਬਸਤ ਸੁਖ ਸਹਜ ਬਿਸ੍ਰਾਮ ॥ ਸਾਈ ਘੜੀ ਸੁਲਖਣੀ ਸਿਮਰਤ ਹਰਿ ਨਾਮ ॥੧॥ ਰਹਾਉ ॥ਪ੍ਰਗਟ ਭਏ ਸੰਸਾਰ ਮਹਿ ਫਿਰਤੇ ਪਹਨਾਮ ॥ ਨਾਨਕ ਤਿਸੁ ਸਰਣਾਗਤੀ ਘਟ ਘਟ ਸਭ ਜਾਨ ॥੨॥੧੨॥੭੬॥
-
ਬਿਲਾਵਲੁ ਮਹਲਾ ੫ ॥ ਰੋਗੁ ਮਿਟਾਇਆ ਆਪਿ ਪ੍ਰਭਿ ਉਪਜਿਆ ਸੁਖੁ ਸਾਂਤਿ ॥ ਵਡ ਪਰਤਾਪੁ ਅਚਰਜ ਰੂਪੁ ਹਰਿ ਕੀਨ੍ਹ੍ਹੀ ਦਾਤਿ ॥੧॥ ਗੁਰਿ ਗੋਵਿੰਦਿ ਕ੍ਰਿਪਾ ਕਰੀ ਰਾਖਿਆ ਮੇਰਾ ਭਾਈ ॥ ਹਮ ਤਿਸ ਕੀ ਸਰਣਾਗਤੀ ਜੋ ਸਦਾ ਸਹਾਈ ॥੧॥ ਰਹਾਉ ॥ ਬਿਰਥੀ ਕਦੇ ਨ ਹੋਵਈ ਜਨ ਕੀ ਅਰਦਾਸਿ ॥ ਨਾਨਕ ਜੋਰੁ ਗੋਵਿੰਦ ਕਾ ਪੂਰਨ ਗੁਣਤਾਸਿ ॥੨॥੧੩॥੭੭॥
-
ਬਿਲਾਵਲੁ ਮਹਲਾ ੫ ॥ ਮਰਿ ਮਰਿ ਜਨਮੇ ਜਿਨ ਬਿਸਰਿਆ ਜੀਵਨ ਕਾ ਦਾਤਾ ॥ ਪਾਰਬ੍ਰਹਮੁ ਜਨਿ ਸੇਵਿਆ ਅਨਦਿਨੁ ਰੰਗਿ ਰਾਤਾ ॥੧॥ ਸਾਂਤਿ ਸਹਜੁ ਆਨਦੁ ਘਨਾ ਪੂਰਨ ਭਈ ਆਸ ॥ ਸੁਖੁ ਪਾਇਆ ਹਰਿ ਸਾਧਸੰਗਿ ਸਿਮਰਤ ਗੁਣਤਾਸ ॥੧॥ ਰਹਾਉ ॥ ਸੁਣਿ ਸੁਆਮੀ ਅਰਦਾਸਿ ਜਨ ਤੁਮ੍ਹ੍ਹ ਅੰਤਰਜਾਮੀ ॥ ਥਾਨ ਥਨੰਤਰਿ ਰਵਿ ਰਹੇ ਨਾਨਕ ਕੇ ਸੁਆਮੀ ॥੨॥੧੪॥੭੮॥
-
ਬਿਲਾਵਲੁ ਮਹਲਾ ੫ ॥ ਤਾਤੀ ਵਾਉ ਨ ਲਗਈ ਪਾਰਬ੍ਰਹਮ ਸਰਣਾਈ ॥ ਚਉਗਿਰਦ ਹਮਾਰੈ ਰਾਮ ਕਾਰ ਦੁਖੁ ਲਗੈ ਨ ਭਾਈ ॥੧॥ ਸਤਿਗੁਰੁ ਪੂਰਾ ਭੇਟਿਆ ਜਿਨਿ ਬਣਤ ਬਣਾਈ ॥ ਰਾਮ ਨਾਮੁ ਅਉਖਧੁ ਦੀਆ ਏਕਾ ਲਿਵ ਲਾਈ ॥੧॥ ਰਹਾਉ ॥ਰਾਖਿ ਲੀਏ ਤਿਨਿ ਰਖਨਹਾਰਿ ਸਭ ਬਿਆਧਿ ਮਿਟਾਈ ॥ ਕਹੁ ਨਾਨਕ ਕਿਰਪਾ ਭਈ ਪ੍ਰਭ ਭਏ ਸਹਾਈ ॥੨॥੧੫॥੭੯॥
-
ਬਿਲਾਵਲੁ ਮਹਲਾ ੫ ॥ ਅਪਣੇ ਬਾਲਕ ਆਪਿ ਰਖਿਅਨੁ ਪਾਰਬ੍ਰਹਮ ਗੁਰਦੇਵ ॥ ਸੁਖ ਸਾਂਤਿ ਸਹਜ ਆਨਦ ਭਏ ਪੂਰਨ ਭਈ ਸੇਵ ॥੧॥ ਰਹਾਉ ॥ ਭਗਤ ਜਨਾ ਕੀ ਬੇਨਤੀ ਸੁਣੀ ਪ੍ਰਭਿ ਆਪਿ ॥ ਰੋਗ ਮਿਟਾਇ ਜੀਵਾਲਿਅਨੁ ਜਾ ਕਾ ਵਡ ਪਰਤਾਪੁ ॥੧॥ ਦੋਖ ਹਮਾਰੇ ਬਖਸਿਅਨੁ ਅਪਣੀ ਕਲ ਧਾਰੀ ॥ ਮਨ ਬਾਂਛਤ ਫਲ ਦਿਤਿਅਨੁ ਨਾਨਕ ਬਲਿਹਾਰੀ ॥੨॥੧੬॥੮੦॥