page 82
-
ਸੰਤ ਜਨਾ ਵਿਣੁ ਭਾਈਆ ਹਰਿ ਕਿਨੈ ਨ ਪਾਇਆ ਨਾਉ ॥ ਵਿਚਿ ਹਉਮੈ ਕਰਮ ਕਮਾਵਦੇ ਜਿਉ ਵੇਸੁਆ ਪੁਤੁ ਨਿਨਾਉ ॥ ਪਿਤਾ ਜਾਤਿ ਤਾ ਹੋਈਐ ਗੁਰੁ ਤੁਠਾ ਕਰੇ ਪਸਾਉ ॥ ਵਡਭਾਗੀ ਗੁਰੁ ਪਾਇਆ ਹਰਿ ਅਹਿਨਿਸਿ ਲਗਾ ਭਾਉ ॥ ਜਨ ਨਾਨਕਿ ਬ੍ਰਹਮੁ ਪਛਾਣਿਆ ਹਰਿ ਕੀਰਤਿ ਕਰਮ ਕਮਾਉ ॥੨॥ ਮਨਿ ਹਰਿ ਹਰਿ ਲਗਾ ਚਾਉ ॥ ਗੁਰਿ ਪੂਰੈ ਨਾਮੁ ਦ੍ਰਿੜਾਇਆ ਹਰਿ ਮਿਲਿਆ ਹਰਿ ਪ੍ਰਭ ਨਾਉ ॥੧॥ ਰਹਾਉ ॥
-
ਜਬ ਲਗੁ ਜੋਬਨਿ ਸਾਸੁ ਹੈ ਤਬ ਲਗੁ ਨਾਮੁ ਧਿਆਇ ॥ ਚਲਦਿਆ ਨਾਲਿ ਹਰਿ ਚਲਸੀ ਹਰਿ ਅੰਤੇ ਲਏ ਛਡਾਇ ॥ ਹਉ ਬਲਿਹਾਰੀ ਤਿਨ ਕਉ ਜਿਨ ਹਰਿ ਮਨਿ ਵੁਠਾ ਆਇ ॥ ਜਿਨੀ ਹਰਿ ਹਰਿ ਨਾਮੁ ਨ ਚੇਤਿਓ ਸੇ ਅੰਤਿ ਗਏ ਪਛੁਤਾਇ ॥ ਧੁਰਿ ਮਸਤਕਿ ਹਰਿ ਪ੍ਰਭਿ ਲਿਖਿਆ ਜਨ ਨਾਨਕ ਨਾਮੁ ਧਿਆਇ ॥੩॥ ਮਨ ਹਰਿ ਹਰਿ ਪ੍ਰੀਤਿ ਲਗਾਇ ॥ ਵਡਭਾਗੀ ਗੁਰੁ ਪਾਇਆ ਗੁਰ ਸਬਦੀ ਪਾਰਿ ਲਘਾਇ ॥੧॥ ਰਹਾਉ ॥
-
ਹਰਿ ਆਪੇ ਆਪੁ ਉਪਾਇਦਾ ਹਰਿ ਆਪੇ ਦੇਵੈ ਲੇਇ ॥ ਹਰਿ ਆਪੇ ਭਰਮਿ ਭੁਲਾਇਦਾ ਹਰਿ ਆਪੇ ਹੀ ਮਤਿ ਦੇਇ ॥ ਗੁਰਮੁਖਾ ਮਨਿ ਪਰਗਾਸੁ ਹੈ ਸੇ ਵਿਰਲੇ ਕੇਈ ਕੇਇ ॥ ਹਉ ਬਲਿਹਾਰੀ ਤਿਨ ਕਉ ਜਿਨ ਹਰਿ ਪਾਇਆ ਗੁਰਮਤੇ ॥ ਜਨ ਨਾਨਕਿ ਕਮਲੁ ਪਰਗਾਸਿਆ ਮਨਿ ਹਰਿ ਹਰਿ ਵੁਠੜਾ ਹੇ ॥੪॥ ਮਨਿ ਹਰਿ ਹਰਿ ਜਪਨੁ ਕਰੇ ॥ ਹਰਿ ਗੁਰ ਸਰਣਾਈ ਭਜਿ ਪਉ ਜਿੰਦੂ ਸਭ ਕਿਲਵਿਖ ਦੁਖ ਪਰਹਰੇ ॥੧॥ ਰਹਾਉ ॥
-
ਗੁਰੁ ਪੂਰਾ ਸਤਿਗੁਰੁ ਭੇਟੀਐ ਹਰਿ ਆਇ ਵਸੈ ਮਨਿ ਚਿਤਿ ॥ ਮੈ ਧਰ ਨਾਮੁ ਅਧਾਰੁ ਹੈ ਹਰਿ ਨਾਮੈ ਤੇ ਗਤਿ ਮਤਿ ॥ ਮੈ ਹਰਿ ਹਰਿ ਨਾਮੁ ਵਿਸਾਹੁ ਹੈ ਹਰਿ ਨਾਮੇ ਹੀ ਜਤਿ ਪਤਿ ॥ ਜਨ ਨਾਨਕ ਨਾਮੁ ਧਿਆਇਆ ਰੰਗਿ ਰਤੜਾ ਹਰਿ ਰੰਗਿ ਰਤਿ ॥੫॥ ਹਰਿ ਧਿਆਵਹੁ ਹਰਿ ਪ੍ਰਭੁ ਸਤਿ ॥ ਗੁਰ ਬਚਨੀ ਹਰਿ ਪ੍ਰਭੁ ਜਾਣਿਆ ਸਭ ਹਰਿ ਪ੍ਰਭੁ ਤੇ ਉਤਪਤਿ ॥੧॥ ਰਹਾਉ ॥
-
ਸੇਵਕ ਭਾਇ ਵਣਜਾਰਿਆ ਮਿਤ੍ਰਾ ਗੁਰੁ ਹਰਿ ਹਰਿ ਨਾਮੁ ਪ੍ਰਗਾਸਿ ॥ ਧਨੁ ਧਨੁ ਵਣਜੁ ਵਾਪਾਰੀਆ ਜਿਨ ਵਖਰੁ ਲਦਿਅੜਾ ਹਰਿ ਰਾਸਿ ॥ ਗੁਰਮੁਖਾ ਦਰਿ ਮੁਖ ਉਜਲੇ ਸੇ ਆਇ ਮਿਲੇ ਹਰਿ ਪਾਸਿ ॥ ਜਨ ਨਾਨਕ ਗੁਰੁ ਤਿਨ ਪਾਇਆ ਜਿਨਾ ਆਪਿ ਤੁਠਾ ਗੁਣਤਾਸਿ ॥੬॥ ਹਰਿ ਧਿਆਵਹੁ ਸਾਸਿ ਗਿਰਾਸਿ ॥ ਮਨਿ ਪ੍ਰੀਤਿ ਲਗੀ ਤਿਨਾ ਗੁਰਮੁਖਾ ਹਰਿ ਨਾਮੁ ਜਿਨਾ ਰਹਰਾਸਿ ॥੧॥ ਰਹਾਉ ॥੧॥