page 825
-
ਬਿਲਾਵਲੁ ਮਹਲਾ ੫ ॥ ਸੁਲਹੀ ਤੇ ਨਾਰਾਇਣ ਰਾਖੁ ॥ ਸੁਲਹੀ ਕਾ ਹਾਥੁ ਕਹੀ ਨ ਪਹੁਚੈ ਸੁਲਹੀ ਹੋਇ ਮੂਆ ਨਾਪਾਕੁ ॥੧॥ ਰਹਾਉ ॥ ਕਾਢਿ ਕੁਠਾਰੁ ਖਸਮਿ ਸਿਰੁ ਕਾਟਿਆ ਖਿਨ ਮਹਿ ਹੋਇ ਗਇਆ ਹੈ ਖਾਕੁ ॥ ਮੰਦਾ ਚਿਤਵਤ ਚਿਤਵਤ ਪਚਿਆ ਜਿਨਿ ਰਚਿਆ ਤਿਨਿ ਦੀਨਾ ਧਾਕੁ ॥੧॥ ਪੁਤ੍ਰ ਮੀਤ ਧਨੁ ਕਿਛੂ ਨ ਰਹਿਓ ਸੁ ਛੋਡਿ ਗਇਆ ਸਭ ਭਾਈ ਸਾਕੁ ॥ ਕਹੁ ਨਾਨਕ ਤਿਸੁ ਪ੍ਰਭ ਬਲਿਹਾਰੀ ਜਿਨਿ ਜਨ ਕਾ ਕੀਨੋ ਪੂਰਨ ਵਾਕੁ ॥੨॥੧੮॥੧੦੪॥
-
ਬਿਲਾਵਲੁ ਮਹਲਾ ੫ ॥ ਪੂਰੇ ਗੁਰ ਕੀ ਪੂਰੀ ਸੇਵ ॥ ਆਪੇ ਆਪਿ ਵਰਤੈ ਸੁਆਮੀ ਕਾਰਜੁ ਰਾਸਿ ਕੀਆ ਗੁਰਦੇਵ ॥੧॥ ਰਹਾਉ ॥ ਆਦਿ ਮਧਿ ਪ੍ਰਭੁ ਅੰਤਿ ਸੁਆਮੀ ਅਪਨਾ ਥਾਟੁ ਬਨਾਇਓ ਆਪਿ ॥ ਅਪਨੇ ਸੇਵਕ ਕੀ ਆਪੇ ਰਾਖੈ ਪ੍ਰਭ ਮੇਰੇ ਕੋ ਵਡ ਪਰਤਾਪੁ ॥੧॥ ਪਾਰਬ੍ਰਹਮ ਪਰਮੇਸੁਰ ਸਤਿਗੁਰ ਵਸਿ ਕੀਨ੍ਹ੍ਹੇ ਜਿਨਿ ਸਗਲੇ ਜੰਤ ॥ ਚਰਨ ਕਮਲ ਨਾਨਕ ਸਰਣਾਈ ਰਾਮ ਨਾਮ ਜਪਿ ਨਿਰਮਲ ਮੰਤ ॥੨॥੧੯॥੧੦੫॥
-
ਬਿਲਾਵਲੁ ਮਹਲਾ ੫ ॥ ਤਾਪ ਪਾਪ ਤੇ ਰਾਖੇ ਆਪ ॥ ਸੀਤਲ ਭਏ ਗੁਰ ਚਰਨੀ ਲਾਗੇ ਰਾਮ ਨਾਮ ਹਿਰਦੇ ਮਹਿ ਜਾਪ ॥੧॥ ਰਹਾਉ ॥ ਕਰਿ ਕਿਰਪਾ ਹਸਤ ਪ੍ਰਭਿ ਦੀਨੇ ਜਗਤ ਉਧਾਰ ਨਵ ਖੰਡ ਪ੍ਰਤਾਪ ॥ ਦੁਖ ਬਿਨਸੇ ਸੁਖ ਅਨਦ ਪ੍ਰਵੇਸਾ ਤ੍ਰਿਸਨ ਬੁਝੀ ਮਨ ਤਨ ਸਚੁ ਧ੍ਰਾਪ ॥੧॥ ਅਨਾਥ ਕੋ ਨਾਥੁ ਸਰਣਿ ਸਮਰਥਾ ਸਗਲ ਸ੍ਰਿਸਟਿ ਕੋ ਮਾਈ ਬਾਪੁ ॥ ਭਗਤਿ ਵਛਲ ਭੈ ਭੰਜਨ ਸੁਆਮੀ ਗੁਣ ਗਾਵਤ ਨਾਨਕ ਆਲਾਪ ॥੨॥੨੦॥੧੦੬॥
-
ਬਿਲਾਵਲੁ ਮਹਲਾ ੫ ॥ ਜਿਸ ਤੇ ਉਪਜਿਆ ਤਿਸਹਿ ਪਛਾਨੁ ॥ ਪਾਰਬ੍ਰਹਮੁ ਪਰਮੇਸਰੁ ਧਿਆਇਆ ਕੁਸਲ ਖੇਮ ਹੋਏ ਕਲਿਆਨ ॥੧॥ ਰਹਾਉ ॥ਗੁਰੁ ਪੂਰਾ ਭੇਟਿਓ ਬਡ ਭਾਗੀ ਅੰਤਰਜਾਮੀ ਸੁਘੜੁ ਸੁਜਾਨੁ ॥ ਹਾਥ ਦੇਇ ਰਾਖੇ ਕਰਿ ਅਪਨੇ ਬਡ ਸਮਰਥੁ ਨਿਮਾਣਿਆ ਕੋ ਮਾਨੁ ॥੧॥ ਭ੍ਰਮ ਭੈ ਬਿਨਸਿ ਗਏ ਖਿਨ ਭੀਤਰਿ ਅੰਧਕਾਰ ਪ੍ਰਗਟੇ ਚਾਨਾਣੁ ॥ ਸਾਸਿ ਸਾਸਿ ਆਰਾਧੈ ਨਾਨਕੁ ਸਦਾ ਸਦਾ ਜਾਈਐ ਕੁਰਬਾਣੁ ॥੨॥੨੧॥੧੦੭॥
-
ਬਿਲਾਵਲੁ ਮਹਲਾ ੫ ॥ ਦੋਵੈ ਥਾਵ ਰਖੇ ਗੁਰ ਸੂਰੇ ॥ ਹਲਤ ਪਲਤ ਪਾਰਬ੍ਰਹਮਿ ਸਵਾਰੇ ਕਾਰਜ ਹੋਏ ਸਗਲੇ ਪੂਰੇ ॥੧॥ ਰਹਾਉ ॥ ਹਰਿ ਹਰਿ ਨਾਮੁ ਜਪਤ ਸੁਖ ਸਹਜੇ ਮਜਨੁ ਹੋਵਤ ਸਾਧੂ ਧੂਰੇ ॥ ਆਵਣ ਜਾਣ ਰਹੇ ਥਿਤਿ ਪਾਈ ਜਨਮ ਮਰਣ ਕੇ ਮਿਟੇ ਬਿਸੂਰੇ ॥੧॥ ਭ੍ਰਮ ਭੈ ਤਰੇ ਛੁਟੇ ਭੈ ਜਮ ਕੇ ਘਟਿ ਘਟਿ ਏਕੁ ਰਹਿਆ ਭਰਪੂਰੇ ॥ ਨਾਨਕ ਸਰਣਿ ਪਰਿਓ ਦੁਖ ਭੰਜਨ ਅੰਤਰਿ ਬਾਹਰਿ ਪੇਖਿ ਹਜੂਰੇ ॥੨॥੨੨॥੧੦੮॥