page 826
-
ਬਿਲਾਵਲੁ ਮਹਲਾ ੫ ॥ ਦਰਸਨੁ ਦੇਖਤ ਦੋਖ ਨਸੇ ॥ ਕਬਹੁ ਨ ਹੋਵਹੁ ਦ੍ਰਿਸਟਿ ਅਗੋਚਰ ਜੀਅ ਕੈ ਸੰਗਿ ਬਸੇ ॥੧॥ ਰਹਾਉ ॥ ਪ੍ਰੀਤਮ ਪ੍ਰਾਨ ਅਧਾਰ ਸੁਆਮੀ ॥ ਪੂਰਿ ਰਹੇ ਪ੍ਰਭ ਅੰਤਰਜਾਮੀ ॥੧॥ ਕਿਆ ਗੁਣ ਤੇਰੇ ਸਾਰਿ ਸਮ੍ਹ੍ਹਾਰੀ ॥ ਸਾਸਿ ਸਾਸਿ ਪ੍ਰਭ ਤੁਝਹਿ ਚਿਤਾਰੀ ॥੨॥ ਕਿਰਪਾ ਨਿਧਿ ਪ੍ਰਭ ਦੀਨ ਦਇਆਲਾ ॥ ਜੀਅ ਜੰਤ ਕੀ ਕਰਹੁ ਪ੍ਰਤਿਪਾਲਾ ॥੩॥ ਆਠ ਪਹਰ ਤੇਰਾ ਨਾਮੁ ਜਨੁ ਜਾਪੇ ॥ ਨਾਨਕ ਪ੍ਰੀਤਿ ਲਾਈ ਪ੍ਰਭਿ ਆਪੇ ॥੪॥੨੩॥੧੦੯॥
-
ਬਿਲਾਵਲੁ ਮਹਲਾ ੫ ॥ ਤਨੁ ਧਨੁ ਜੋਬਨੁ ਚਲਤ ਗਇਆ ॥ ਰਾਮ ਨਾਮ ਕਾ ਭਜਨੁ ਨ ਕੀਨੋ ਕਰਤ ਬਿਕਾਰ ਨਿਸਿ ਭੋਰੁ ਭਇਆ ॥੧॥ ਰਹਾਉ ॥ ਅਨਿਕ ਪ੍ਰਕਾਰ ਭੋਜਨ ਨਿਤ ਖਾਤੇ ਮੁਖ ਦੰਤਾ ਘਸਿ ਖੀਨ ਖਇਆ ॥ ਮੇਰੀ ਮੇਰੀ ਕਰਿ ਕਰਿ ਮੂਠਉ ਪਾਪ ਕਰਤ ਨਹ ਪਰੀ ਦਇਆ ॥੧॥ ਮਹਾ ਬਿਕਾਰ ਘੋਰ ਦੁਖ ਸਾਗਰ ਤਿਸੁ ਮਹਿ ਪ੍ਰਾਣੀ ਗਲਤੁ ਪਇਆ ॥ ਸਰਨਿ ਪਰੇ ਨਾਨਕ ਸੁਆਮੀ ਕੀ ਬਾਹ ਪਕਰਿ ਪ੍ਰਭਿ ਕਾਢਿ ਲਇਆ ॥੨॥੨੪॥੧੧੦॥
-
ਬਿਲਾਵਲੁ ਮਹਲਾ ੫ ॥ ਆਪਨਾ ਪ੍ਰਭੁ ਆਇਆ ਚੀਤਿ ॥ ਦੁਸਮਨ ਦੁਸਟ ਰਹੇ ਝਖ ਮਾਰਤ ਕੁਸਲੁ ਭਇਆ ਮੇਰੇ ਭਾਈ ਮੀਤ ॥੧॥ ਰਹਾਉ ॥ ਗਈ ਬਿਆਧਿ ਉਪਾਧਿ ਸਭ ਨਾਸੀ ਅੰਗੀਕਾਰੁ ਕੀਓ ਕਰਤਾਰਿ ॥ ਸਾਂਤਿ ਸੂਖ ਅਰੁ ਅਨਦ ਘਨੇਰੇ ਪ੍ਰੀਤਮ ਨਾਮੁ ਰਿਦੈ ਉਰ ਹਾਰਿ ॥੧॥ ਜੀਉ ਪਿੰਡੁ ਧਨੁ ਰਾਸਿ ਪ੍ਰਭ ਤੇਰੀ ਤੂੰ ਸਮਰਥੁ ਸੁਆਮੀ ਮੇਰਾ ॥ ਦਾਸ ਅਪੁਨੇ ਕਉ ਰਾਖਨਹਾਰਾ ਨਾਨਕ ਦਾਸ ਸਦਾ ਹੈ ਚੇਰਾ ॥੨॥੨੫॥੧੧੧॥
-
ਬਿਲਾਵਲੁ ਮਹਲਾ ੫ ॥ ਗੋਬਿਦੁ ਸਿਮਰਿ ਹੋਆ ਕਲਿਆਣੁ ॥ ਮਿਟੀ ਉਪਾਧਿ ਭਇਆ ਸੁਖੁ ਸਾਚਾ ਅੰਤਰਜਾਮੀ ਸਿਮਰਿਆ ਜਾਣੁ ॥੧॥ ਰਹਾਉ ॥ ਜਿਸ ਕੇ ਜੀਅ ਤਿਨਿ ਕੀਏ ਸੁਖਾਲੇ ਭਗਤ ਜਨਾ ਕਉ ਸਾਚਾ ਤਾਣੁ ॥ ਦਾਸ ਅਪੁਨੇ ਕੀ ਆਪੇ ਰਾਖੀ ਭੈ ਭੰਜਨ ਊਪਰਿ ਕਰਤੇ ਮਾਣੁ ॥੧॥ ਭਈ ਮਿਤ੍ਰਾਈ ਮਿਟੀ ਬੁਰਾਈ ਦ੍ਰੁਸਟ ਦੂਤ ਹਰਿ ਕਾਢੇ ਛਾਣਿ ॥ ਸੂਖ ਸਹਜ ਆਨੰਦ ਘਨੇਰੇ ਨਾਨਕ ਜੀਵੈ ਹਰਿ ਗੁਣਹ ਵਖਾਣਿ ॥੨॥੨੬॥੧੧੨॥
-
ਬਿਲਾਵਲੁ ਮਹਲਾ ੫ ॥ ਪਾਰਬ੍ਰਹਮ ਪ੍ਰਭ ਭਏ ਕ੍ਰਿਪਾਲ ॥ ਕਾਰਜ ਸਗਲ ਸਵਾਰੇ ਸਤਿਗੁਰ ਜਪਿ ਜਪਿ ਸਾਧੂ ਭਏ ਨਿਹਾਲ ॥੧॥ ਰਹਾਉ ॥ਅੰਗੀਕਾਰੁ ਕੀਆ ਪ੍ਰਭਿ ਅਪਨੈ ਦੋਖੀ ਸਗਲੇ ਭਏ ਰਵਾਲ ॥ ਕੰਠਿ ਲਾਇ ਰਾਖੇ ਜਨ ਅਪਨੇ ਉਧਰਿ ਲੀਏ ਲਾਇ ਅਪਨੈ ਪਾਲ ॥੧॥ ਸਹੀ ਸਲਾਮਤਿ ਮਿਲਿ ਘਰਿ ਆਏ ਨਿੰਦਕ ਕੇ ਮੁਖ ਹੋਏ ਕਾਲ ॥ ਕਹੁ ਨਾਨਕ ਮੇਰਾ ਸਤਿਗੁਰੁ ਪੂਰਾ ਗੁਰ ਪ੍ਰਸਾਦਿ ਪ੍ਰਭ ਭਏ ਨਿਹਾਲ ॥੨॥੨੭॥੧੧੩॥