page 828
-
ਬਿਲਾਵਲੁ ਮਹਲਾ ੫ ॥ ਤੁਮ੍ਹ੍ਹ ਸਮਰਥਾ ਕਾਰਨ ਕਰਨ ॥ ਢਾਕਨ ਢਾਕਿ ਗੋਬਿਦ ਗੁਰ ਮੇਰੇ ਮੋਹਿ ਅਪਰਾਧੀ ਸਰਨ ਚਰਨ ॥੧॥ ਰਹਾਉ ॥ ਜੋ ਜੋ ਕੀਨੋ ਸੋ ਤੁਮ੍ਹ੍ਹ ਜਾਨਿਓ ਪੇਖਿਓ ਠਉਰ ਨਾਹੀ ਕਛੁ ਢੀਠ ਮੁਕਰਨ ॥ ਬਡ ਪਰਤਾਪੁ ਸੁਨਿਓ ਪ੍ਰਭ ਤੁਮ੍ਹ੍ਹਰੋ ਕੋਟਿ ਅਘਾ ਤੇਰੋ ਨਾਮ ਹਰਨ ॥੧॥ ਹਮਰੋ ਸਹਾਉ ਸਦਾ ਸਦ ਭੂਲਨ ਤੁਮ੍ਹ੍ਹਰੋ ਬਿਰਦੁ ਪਤਿਤ ਉਧਰਨ ॥ ਕਰੁਣਾ ਮੈ ਕਿਰਪਾਲ ਕ੍ਰਿਪਾ ਨਿਧਿ ਜੀਵਨ ਪਦ ਨਾਨਕ ਹਰਿ ਦਰਸਨ ॥੨॥੨॥੧੧੮॥
-
ਬਿਲਾਵਲੁ ਮਹਲਾ ੫ ॥ ਐਸੀ ਕਿਰਪਾ ਮੋਹਿ ਕਰਹੁ ॥ ਸੰਤਹ ਚਰਣ ਹਮਾਰੋ ਮਾਥਾ ਨੈਨ ਦਰਸੁ ਤਨਿ ਧੂਰਿ ਪਰਹੁ ॥੧॥ ਰਹਾਉ ॥ ਗੁਰ ਕੋ ਸਬਦੁ ਮੇਰੈ ਹੀਅਰੈ ਬਾਸੈ ਹਰਿ ਨਾਮਾ ਮਨ ਸੰਗਿ ਧਰਹੁ ॥ ਤਸਕਰ ਪੰਚ ਨਿਵਾਰਹੁ ਠਾਕੁਰ ਸਗਲੋ ਭਰਮਾ ਹੋਮਿ ਜਰਹੁ ॥੧॥ ਜੋ ਤੁਮ੍ਹ੍ਹ ਕਰਹੁ ਸੋਈ ਭਲ ਮਾਨੈ ਭਾਵਨੁ ਦੁਬਿਧਾ ਦੂਰਿ ਟਰਹੁ ॥ ਨਾਨਕ ਕੇ ਪ੍ਰਭ ਤੁਮ ਹੀ ਦਾਤੇ ਸੰਤਸੰਗਿ ਲੇ ਮੋਹਿ ਉਧਰਹੁ ॥੨॥੩॥੧੧੯॥
-
ਬਿਲਾਵਲੁ ਮਹਲਾ ੫ ॥ ਐਸੀ ਦੀਖਿਆ ਜਨ ਸਿਉ ਮੰਗਾ ॥ ਤੁਮ੍ਹ੍ਹਰੋ ਧਿਆਨੁ ਤੁਮ੍ਹ੍ਹਾਰੋ ਰੰਗਾ ॥ ਤੁਮ੍ਹ੍ਹਰੀ ਸੇਵਾ ਤੁਮ੍ਹ੍ਹਾਰੇ ਅੰਗਾ ॥੧॥ ਰਹਾਉ ॥ ਜਨ ਕੀ ਟਹਲ ਸੰਭਾਖਨੁ ਜਨ ਸਿਉ ਊਠਨੁ ਬੈਠਨੁ ਜਨ ਕੈ ਸੰਗਾ ॥ ਜਨ ਚਰ ਰਜ ਮੁਖਿ ਮਾਥੈ ਲਾਗੀ ਆਸਾ ਪੂਰਨ ਅਨੰਤ ਤਰੰਗਾ ॥੧॥ ਜਨ ਪਾਰਬ੍ਰਹਮ ਜਾ ਕੀ ਨਿਰਮਲ ਮਹਿਮਾ ਜਨ ਕੇ ਚਰਨ ਤੀਰਥ ਕੋਟਿ ਗੰਗਾ ॥ ਜਨ ਕੀ ਧੂਰਿ ਕੀਓ ਮਜਨੁ ਨਾਨਕ ਜਨਮ ਜਨਮ ਕੇ ਹਰੇ ਕਲੰਗਾ ॥੨॥੪॥੧੨੦॥
-
ਬਿਲਾਵਲੁ ਮਹਲਾ ੫ ॥ ਜਿਉ ਭਾਵੈ ਤਿਉ ਮੋਹਿ ਪ੍ਰਤਿਪਾਲ ॥ ਪਾਰਬ੍ਰਹਮ ਪਰਮੇਸਰ ਸਤਿਗੁਰ ਹਮ ਬਾਰਿਕ ਤੁਮ੍ਹ੍ਹ ਪਿਤਾ ਕਿਰਪਾਲ ॥੧॥ ਰਹਾਉ ॥ਮੋਹਿ ਨਿਰਗੁਣ ਗੁਣੁ ਨਾਹੀ ਕੋਈ ਪਹੁਚਿ ਨ ਸਾਕਉ ਤੁਮ੍ਹ੍ਹਰੀ ਘਾਲ ॥ ਤੁਮਰੀ ਗਤਿ ਮਿਤਿ ਤੁਮ ਹੀ ਜਾਨਹੁ ਜੀਉ ਪਿੰਡੁ ਸਭੁ ਤੁਮਰੋ ਮਾਲ ॥੧॥ ਅੰਤਰਜਾਮੀ ਪੁਰਖ ਸੁਆਮੀ ਅਨਬੋਲਤ ਹੀ ਜਾਨਹੁ ਹਾਲ ॥ ਤਨੁ ਮਨੁ ਸੀਤਲੁ ਹੋਇ ਹਮਾਰੋ ਨਾਨਕ ਪ੍ਰਭ ਜੀਉ ਨਦਰਿ ਨਿਹਾਲ ॥੨॥੫॥੧੨੧॥
-
ਬਿਲਾਵਲੁ ਮਹਲਾ ੫ ॥ ਰਾਖੁ ਸਦਾ ਪ੍ਰਭ ਅਪਨੈ ਸਾਥ ॥ ਤੂ ਹਮਰੋ ਪ੍ਰੀਤਮੁ ਮਨਮੋਹਨੁ ਤੁਝ ਬਿਨੁ ਜੀਵਨੁ ਸਗਲ ਅਕਾਥ ॥੧॥ ਰਹਾਉ ॥ ਰੰਕ ਤੇ ਰਾਉ ਕਰਤ ਖਿਨ ਭੀਤਰਿ ਪ੍ਰਭੁ ਮੇਰੋ ਅਨਾਥ ਕੋ ਨਾਥ ॥ ਜਲਤ ਅਗਨਿ ਮਹਿ ਜਨ ਆਪਿ ਉਧਾਰੇ ਕਰਿ ਅਪੁਨੇ ਦੇ ਰਾਖੇ ਹਾਥ ॥੧॥ ਸੀਤਲ ਸੁਖੁ ਪਾਇਓ ਮਨ ਤ੍ਰਿਪਤੇ ਹਰਿ ਸਿਮਰਤ ਸ੍ਰਮ ਸਗਲੇ ਲਾਥ ॥ ਨਿਧਿ ਨਿਧਾਨ ਨਾਨਕ ਹਰਿ ਸੇਵਾ ਅਵਰ ਸਿਆਨਪ ਸਗਲ ਅਕਾਥ ॥੨॥੬॥੧੨੨॥