page 829
-
ਬਿਲਾਵਲੁ ਮਹਲਾ ੫ ॥ ਅਪਨੇ ਸੇਵਕ ਕਉ ਕਬਹੁ ਨ ਬਿਸਾਰਹੁ ॥ ਉਰਿ ਲਾਗਹੁ ਸੁਆਮੀ ਪ੍ਰਭ ਮੇਰੇ ਪੂਰਬ ਪ੍ਰੀਤਿ ਗੋਬਿੰਦ ਬੀਚਾਰਹੁ ॥੧॥ ਰਹਾਉ ॥ਪਤਿਤ ਪਾਵਨ ਪ੍ਰਭ ਬਿਰਦੁ ਤੁਮ੍ਹ੍ਹਾਰੋ ਹਮਰੇ ਦੋਖ ਰਿਦੈ ਮਤ ਧਾਰਹੁ ॥ ਜੀਵਨ ਪ੍ਰਾਨ ਹਰਿ ਧਨੁ ਸੁਖੁ ਤੁਮ ਹੀ ਹਉਮੈ ਪਟਲੁ ਕ੍ਰਿਪਾ ਕਰਿ ਜਾਰਹੁ ॥੧॥ ਜਲ ਬਿਹੂਨ ਮੀਨ ਕਤ ਜੀਵਨ ਦੂਧ ਬਿਨਾ ਰਹਨੁ ਕਤ ਬਾਰੋ ॥ ਜਨ ਨਾਨਕ ਪਿਆਸ ਚਰਨ ਕਮਲਨ੍ਹ੍ਹ ਕੀ ਪੇਖਿ ਦਰਸੁ ਸੁਆਮੀ ਸੁਖ ਸਾਰੋ ॥੨॥੭॥੧੨੩॥
-
ਬਿਲਾਵਲੁ ਮਹਲਾ ੫ ॥ ਆਗੈ ਪਾਛੈ ਕੁਸਲੁ ਭਇਆ ॥ ਗੁਰਿ ਪੂਰੈ ਪੂਰੀ ਸਭ ਰਾਖੀ ਪਾਰਬ੍ਰਹਮਿ ਪ੍ਰਭਿ ਕੀਨੀ ਮਇਆ ॥੧॥ ਰਹਾਉ ॥ ਮਨਿ ਤਨਿ ਰਵਿ ਰਹਿਆ ਹਰਿ ਪ੍ਰੀਤਮੁ ਦੂਖ ਦਰਦ ਸਗਲਾ ਮਿਟਿ ਗਇਆ ॥ ਸਾਂਤਿ ਸਹਜ ਆਨਦ ਗੁਣ ਗਾਏ ਦੂਤ ਦੁਸਟ ਸਭਿ ਹੋਏ ਖਇਆ ॥੧॥ ਗੁਨੁ ਅਵਗੁਨੁ ਪ੍ਰਭਿ ਕਛੁ ਨ ਬੀਚਾਰਿਓ ਕਰਿ ਕਿਰਪਾ ਅਪੁਨਾ ਕਰਿ ਲਇਆ ॥ ਅਤੁਲ ਬਡਾਈ ਅਚੁਤ ਅਬਿਨਾਸੀ ਨਾਨਕੁ ਉਚਰੈ ਹਰਿ ਕੀ ਜਇਆ ॥੨॥੮॥੧੨੪॥
-
ਬਿਲਾਵਲੁ ਮਹਲਾ ੫ ॥ ਬਿਨੁ ਭੈ ਭਗਤੀ ਤਰਨੁ ਕੈਸੇ ॥ ਕਰਹੁ ਅਨੁਗ੍ਰਹੁ ਪਤਿਤ ਉਧਾਰਨ ਰਾਖੁ ਸੁਆਮੀ ਆਪ ਭਰੋਸੇ ॥੧॥ ਰਹਾਉ ॥ ਸਿਮਰਨੁ ਨਹੀ ਆਵਤ ਫਿਰਤ ਮਦ ਮਾਵਤ ਬਿਖਿਆ ਰਾਤਾ ਸੁਆਨ ਜੈਸੇ ॥ ਅਉਧ ਬਿਹਾਵਤ ਅਧਿਕ ਮੋਹਾਵਤ ਪਾਪ ਕਮਾਵਤ ਬੁਡੇ ਐਸੇ ॥੧॥ ਸਰਨਿ ਦੁਖ ਭੰਜਨ ਪੁਰਖ ਨਿਰੰਜਨ ਸਾਧੂ ਸੰਗਤਿ ਰਵਣੁ ਜੈਸੇ ॥ ਕੇਸਵ ਕਲੇਸ ਨਾਸ ਅਘ ਖੰਡਨ ਨਾਨਕ ਜੀਵਤ ਦਰਸ ਦਿਸੇ ॥੨॥੯॥੧੨੫॥
-
ਰਾਗੁ ਬਿਲਾਵਲੁ ਮਹਲਾ ੫ ਦੁਪਦੇ ਘਰੁ ੯ ੴ ਸਤਿਗੁਰ ਪ੍ਰਸਾਦਿ ॥ ਆਪਹਿ ਮੇਲਿ ਲਏ ॥ਜਬ ਤੇ ਸਰਨਿ ਤੁਮਾਰੀ ਆਏ ਤਬ ਤੇ ਦੋਖ ਗਏ ॥੧॥ ਰਹਾਉ ॥ਤਜਿ ਅਭਿਮਾਨੁ ਅਰੁ ਚਿੰਤ ਬਿਰਾਨੀ ਸਾਧਹ ਸਰਨ ਪਏ ॥ ਜਪਿ ਜਪਿ ਨਾਮੁ ਤੁਮ੍ਹ੍ਹਾਰੋ ਪ੍ਰੀਤਮ ਤਨ ਤੇ ਰੋਗ ਖਏ ॥੧॥ ਮਹਾ ਮੁਗਧ ਅਜਾਨ ਅਗਿਆਨੀ ਰਾਖੇ ਧਾਰਿ ਦਏ ॥ ਕਹੁ ਨਾਨਕ ਗੁਰੁ ਪੂਰਾ ਭੇਟਿਓ ਆਵਨ ਜਾਨ ਰਹੇ ॥੨॥੧॥੧੨੬॥
-
ਬਿਲਾਵਲੁ ਮਹਲਾ ੫ ॥ ਜੀਵਉ ਨਾਮੁ ਸੁਨੀ ॥ਜਉ ਸੁਪ੍ਰਸੰਨ ਭਏ ਗੁਰ ਪੂਰੇ ਤਬ ਮੇਰੀ ਆਸ ਪੁਨੀ ॥੧॥ ਰਹਾਉ ॥ ਪੀਰ ਗਈ ਬਾਧੀ ਮਨਿ ਧੀਰਾ ਮੋਹਿਓ ਅਨਦ ਧੁਨੀ ॥ ਉਪਜਿਓ ਚਾਉ ਮਿਲਨ ਪ੍ਰਭ ਪ੍ਰੀਤਮ ਰਹਨੁ ਨ ਜਾਇ ਖਿਨੀ ॥੧॥ ਅਨਿਕ ਭਗਤ ਅਨਿਕ ਜਨ ਤਾਰੇ ਸਿਮਰਹਿ ਅਨਿਕ ਮੁਨੀ ॥ ਅੰਧੁਲੇ ਟਿਕ ਨਿਰਧਨ ਧਨੁ ਪਾਇਓ ਪ੍ਰਭ ਨਾਨਕ ਅਨਿਕ ਗੁਨੀ ॥੨॥੨॥੧੨੭॥