page 83
-
ੴ ਸਤਿਗੁਰ ਪ੍ਰਸਾਦਿ ॥ ਸਿਰੀਰਾਗ ਕੀ ਵਾਰ ਮਹਲਾ ੪ ਸਲੋਕਾ ਨਾਲਿ ॥ ਸਲੋਕ ਮ ੩ ॥ ਰਾਗਾ ਵਿਚਿ ਸ੍ਰੀਰਾਗੁ ਹੈ ਜੇ ਸਚਿ ਧਰੇ ਪਿਆਰੁ ॥ ਸਦਾ ਹਰਿ ਸਚੁ ਮਨਿ ਵਸੈ ਨਿਹਚਲ ਮਤਿ ਅਪਾਰੁ ॥ ਰਤਨੁ ਅਮੋਲਕੁ ਪਾਇਆ ਗੁਰ ਕਾ ਸਬਦੁ ਬੀਚਾਰੁ ॥ ਜਿਹਵਾ ਸਚੀ ਮਨੁ ਸਚਾ ਸਚਾ ਸਰੀਰ ਅਕਾਰੁ ॥ ਨਾਨਕ ਸਚੈ ਸਤਿਗੁਰਿ ਸੇਵਿਐ ਸਦਾ ਸਚੁ ਵਾਪਾਰੁ ॥੧॥
-
ਮ ੩ ॥ ਹੋਰੁ ਬਿਰਹਾ ਸਭ ਧਾਤੁ ਹੈ ਜਬ ਲਗੁ ਸਾਹਿਬ ਪ੍ਰੀਤਿ ਨ ਹੋਇ ॥ ਇਹੁ ਮਨੁ ਮਾਇਆ ਮੋਹਿਆ ਵੇਖਣੁ ਸੁਨਣੁ ਨ ਹੋਇ ॥ ਸਹ ਦੇਖੇ ਬਿਨੁ ਪ੍ਰੀਤਿ ਨ ਊਪਜੈ ਅੰਧਾ ਕਿਆ ਕਰੇਇ ॥ ਨਾਨਕ ਜਿਨਿ ਅਖੀ ਲੀਤੀਆ ਸੋਈ ਸਚਾ ਦੇਇ ॥੨॥
-
ਪਉੜੀ ॥ ਹਰਿ ਇਕੋ ਕਰਤਾ ਇਕੁ ਇਕੋ ਦੀਬਾਣੁ ਹਰਿ ॥ ਹਰਿ ਇਕਸੈ ਦਾ ਹੈ ਅਮਰੁ ਇਕੋ ਹਰਿ ਚਿਤਿ ਧਰਿ ॥ ਹਰਿ ਤਿਸੁ ਬਿਨੁ ਕੋਈ ਨਾਹਿ ਡਰੁ ਭ੍ਰਮੁ ਭਉ ਦੂਰਿ ਕਰਿ ॥ ਹਰਿ ਤਿਸੈ ਨੋ ਸਾਲਾਹਿ ਜਿ ਤੁਧੁ ਰਖੈ ਬਾਹਰਿ ਘਰਿ ॥ ਹਰਿ ਜਿਸ ਨੋ ਹੋਇ ਦਇਆਲੁ ਸੋ ਹਰਿ ਜਪਿ ਭਉ ਬਿਖਮੁ ਤਰਿ ॥੧॥
-
ਸਲੋਕ ਮ ੧ ॥ ਦਾਤੀ ਸਾਹਿਬ ਸੰਦੀਆ ਕਿਆ ਚਲੈ ਤਿਸੁ ਨਾਲਿ ॥ ਇਕ ਜਾਗੰਦੇ ਨਾ ਲਹੰਨਿ ਇਕਨਾ ਸੁਤਿਆ ਦੇਇ ਉਠਾਲਿ ॥੧॥
-
ਮ ੧ ॥ ਸਿਦਕੁ ਸਬੂਰੀ ਸਾਦਿਕਾ ਸਬਰੁ ਤੋਸਾ ਮਲਾਇਕਾਂ ॥ ਦੀਦਾਰੁ ਪੂਰੇ ਪਾਇਸਾ ਥਾਉ ਨਾਹੀ ਖਾਇਕਾ ॥੨॥
-
ਪਉੜੀ ॥ ਸਭ ਆਪੇ ਤੁਧੁ ਉਪਾਇ ਕੈ ਆਪਿ ਕਾਰੈ ਲਾਈ ॥ ਤੂੰ ਆਪੇ ਵੇਖਿ ਵਿਗਸਦਾ ਆਪਣੀ ਵਡਿਆਈ ॥ ਹਰਿ ਤੁਧਹੁ ਬਾਹਰਿ ਕਿਛੁ ਨਾਹੀ ਤੂੰ ਸਚਾ ਸਾਈ ॥ ਤੂੰ ਆਪੇ ਆਪਿ ਵਰਤਦਾ ਸਭਨੀ ਹੀ ਥਾਈ ॥ ਹਰਿ ਤਿਸੈ ਧਿਆਵਹੁ ਸੰਤ ਜਨਹੁ ਜੋ ਲਏ ਛਡਾਈ ॥੨॥
-
ਸਲੋਕ ਮ ੧ ॥ ਆਪਹੁ ਜੇ ਕੋ ਭਲਾ ਕਹਾਏ ॥ ਨਾਨਕ ਤਾ ਪਰੁ ਜਾਪੈ ਜਾ ਪਤਿ ਲੇਖੈ ਪਾਏ ॥੧॥
-
ਮ ੨ ॥ ਜਿਸੁ ਪਿਆਰੇ ਸਿਉ ਨੇਹੁ ਤਿਸੁ ਆਗੈ ਮਰਿ ਚਲੀਐ ॥ ਧ੍ਰਿਗੁ ਜੀਵਣੁ ਸੰਸਾਰਿ ਤਾ ਕੈ ਪਾਛੈ ਜੀਵਣਾ ॥੨॥
-
ਪਉੜੀ ॥ ਤੁਧੁ ਆਪੇ ਧਰਤੀ ਸਾਜੀਐ ਚੰਦੁ ਸੂਰਜੁ ਦੁਇ ਦੀਵੇ ॥ ਦਸ ਚਾਰਿ ਹਟ ਤੁਧੁ ਸਾਜਿਆ ਵਾਪਾਰੁ ਕਰੀਵੇ ॥ ਇਕਨਾ ਨੋ ਹਰਿ ਲਾਭੁ ਦੇਇ ਜੋ ਗੁਰਮੁਖਿ ਥੀਵੇ ॥ ਤਿਨ ਜਮਕਾਲੁ ਨ ਵਿਆਪਈ ਜਿਨ ਸਚੁ ਅੰਮ੍ਰਿਤੁ ਪੀਵੇ ॥ ਓਇ ਆਪਿ ਛੁਟੇ ਪਰਵਾਰ ਸਿਉ ਤਿਨ ਪਿਛੈ ਸਭੁ ਜਗਤੁ ਛੁਟੀਵੇ ॥੩॥