page 830
-
ਰਾਗੁ ਬਿਲਾਵਲੁ ਮਹਲਾ ੫ ਘਰੁ ੧੩ ਪੜਤਾਲ ੴ ਸਤਿਗੁਰ ਪ੍ਰਸਾਦਿ ॥ ਮੋਹਨ ਨੀਦ ਨ ਆਵੈ ਹਾਵੈ ਹਾਰ ਕਜਰ ਬਸਤ੍ਰ ਅਭਰਨ ਕੀਨੇ ॥ ਉਡੀਨੀ ਉਡੀਨੀ ਉਡੀਨੀ ॥ ਕਬ ਘਰਿ ਆਵੈ ਰੀ ॥੧॥ ਰਹਾਉ ॥ ਸਰਨਿ ਸੁਹਾਗਨਿ ਚਰਨ ਸੀਸੁ ਧਰਿ ॥ ਲਾਲਨੁ ਮੋਹਿ ਮਿਲਾਵਹੁ ॥ ਕਬ ਘਰਿ ਆਵੈ ਰੀ ॥੧॥ ਸੁਨਹੁ ਸਹੇਰੀ ਮਿਲਨ ਬਾਤ ਕਹਉ ਸਗਰੋ ਅਹੰ ਮਿਟਾਵਹੁ ਤਉ ਘਰ ਹੀ ਲਾਲਨੁ ਪਾਵਹੁ ॥ ਤਬ ਰਸ ਮੰਗਲ ਗੁਨ ਗਾਵਹੁ ॥ ਆਨਦ ਰੂਪ ਧਿਆਵਹੁ ॥ਨਾਨਕੁ ਦੁਆਰੈ ਆਇਓ ॥ ਤਉ ਮੈ ਲਾਲਨੁ ਪਾਇਓ ਰੀ ॥੨॥ ਮੋਹਨ ਰੂਪੁ ਦਿਖਾਵੈ ॥ ਅਬ ਮੋਹਿ ਨੀਦ ਸੁਹਾਵੈ ॥ ਸਭ ਮੇਰੀ ਤਿਖਾ ਬੁਝਾਨੀ ॥ ਅਬ ਮੈ ਸਹਜਿ ਸਮਾਨੀ ॥ ਮੀਠੀ ਪਿਰਹਿ ਕਹਾਨੀ ॥ ਮੋਹਨੁ ਲਾਲਨੁ ਪਾਇਓ ਰੀ ॥ ਰਹਾਉ ਦੂਜਾ ॥੧॥੧੨੮॥
-
ਬਿਲਾਵਲੁ ਮਹਲਾ ੫ ॥ ਮੋਰੀ ਅਹੰ ਜਾਇ ਦਰਸਨ ਪਾਵਤ ਹੇ ॥ ਰਾਚਹੁ ਨਾਥ ਹੀ ਸਹਾਈ ਸੰਤਨਾ ॥ ਅਬ ਚਰਨ ਗਹੇ ॥੧॥ ਰਹਾਉ ॥ ਆਹੇ ਮਨ ਅਵਰੁ ਨ ਭਾਵੈ ਚਰਨਾਵੈ ਚਰਨਾਵੈ ਉਲਝਿਓ ਅਲਿ ਮਕਰੰਦ ਕਮਲ ਜਿਉ ॥ ਅਨ ਰਸ ਨਹੀ ਚਾਹੈ ਏਕੈ ਹਰਿ ਲਾਹੈ ॥੧॥ ਅਨ ਤੇ ਟੂਟੀਐ ਰਿਖ ਤੇ ਛੂਟੀਐ ॥ ਮਨ ਹਰਿ ਰਸ ਘੂਟੀਐ ਸੰਗਿ ਸਾਧੂ ਉਲਟੀਐ ॥ ਅਨ ਨਾਹੀ ਨਾਹੀ ਰੇ ॥ ਨਾਨਕ ਪ੍ਰੀਤਿ ਚਰਨ ਚਰਨ ਹੇ ॥੨॥੨॥੧੨੯॥
-
ਰਾਗੁ ਬਿਲਾਵਲੁ ਮਹਲਾ ੯ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਦੁਖ ਹਰਤਾ ਹਰਿ ਨਾਮੁ ਪਛਾਨੋ ॥ ਅਜਾਮਲੁ ਗਨਿਕਾ ਜਿਹ ਸਿਮਰਤ ਮੁਕਤ ਭਏ ਜੀਅ ਜਾਨੋ ॥੧॥ ਰਹਾਉ ॥ ਗਜ ਕੀ ਤ੍ਰਾਸ ਮਿਟੀ ਛਿਨਹੂ ਮਹਿ ਜਬ ਹੀ ਰਾਮੁ ਬਖਾਨੋ ॥ ਨਾਰਦ ਕਹਤ ਸੁਨਤ ਧ੍ਰੂਅ ਬਾਰਿਕ ਭਜਨ ਮਾਹਿ ਲਪਟਾਨੋ ॥੧॥ ਅਚਲ ਅਮਰ ਨਿਰਭੈ ਪਦੁ ਪਾਇਓ ਜਗਤ ਜਾਹਿ ਹੈਰਾਨੋ ॥ ਨਾਨਕ ਕਹਤ ਭਗਤ ਰਛਕ ਹਰਿ ਨਿਕਟਿ ਤਾਹਿ ਤੁਮ ਮਾਨੋ ॥੨॥੧॥
-
ਬਿਲਾਵਲੁ ਮਹਲਾ ੯ ॥ ਹਰਿ ਕੇ ਨਾਮ ਬਿਨਾ ਦੁਖੁ ਪਾਵੈ ॥ ਭਗਤਿ ਬਿਨਾ ਸਹਸਾ ਨਹ ਚੂਕੈ ਗੁਰੁ ਇਹੁ ਭੇਦੁ ਬਤਾਵੈ ॥੧॥ ਰਹਾਉ ॥ਕਹਾ ਭਇਓ ਤੀਰਥ ਬ੍ਰਤ ਕੀਏ ਰਾਮ ਸਰਨਿ ਨਹੀ ਆਵੈ ॥ ਜੋਗ ਜਗ ਨਿਹਫਲ ਤਿਹ ਮਾਨਉ ਜੋ ਪ੍ਰਭ ਜਸੁ ਬਿਸਰਾਵੈ ॥੧॥ ਮਾਨ ਮੋਹ ਦੋਨੋ ਕਉ ਪਰਹਰਿ ਗੋਬਿੰਦ ਕੇ ਗੁਨ ਗਾਵੈ ॥ ਕਹੁ ਨਾਨਕ ਇਹ ਬਿਧਿ ਕੋ ਪ੍ਰਾਨੀ ਜੀਵਨ ਮੁਕਤਿ ਕਹਾਵੈ ॥੨॥੨॥