page 833
-
ਬਿਲਾਵਲੁ ਮਹਲਾ ੪ ਅਸਟਪਦੀਆ ਘਰੁ ੧੧ ੴ ਸਤਿਗੁਰ ਪ੍ਰਸਾਦਿ ॥ ਆਪੈ ਆਪੁ ਖਾਇ ਹਉ ਮੇਟੈ ਅਨਦਿਨੁ ਹਰਿ ਰਸ ਗੀਤ ਗਵਈਆ ॥ ਗੁਰਮੁਖਿ ਪਰਚੈ ਕੰਚਨ ਕਾਇਆ ਨਿਰਭਉ ਜੋਤੀ ਜੋਤਿ ਮਿਲਈਆ ॥੧॥ ਮੈ ਹਰਿ ਹਰਿ ਨਾਮੁ ਅਧਾਰੁ ਰਮਈਆ ॥ ਖਿਨੁ ਪਲੁ ਰਹਿ ਨ ਸਕਉ ਬਿਨੁ ਨਾਵੈ ਗੁਰਮੁਖਿ ਹਰਿ ਹਰਿ ਪਾਠ ਪੜਈਆ ॥੧॥ ਰਹਾਉ ॥ ਏਕੁ ਗਿਰਹੁ ਦਸ ਦੁਆਰ ਹੈ ਜਾ ਕੇ ਅਹਿਨਿਸਿ ਤਸਕਰ ਪੰਚ ਚੋਰ ਲਗਈਆ ॥ ਧਰਮੁ ਅਰਥੁ ਸਭੁ ਹਿਰਿ ਲੇ ਜਾਵਹਿ ਮਨਮੁਖ ਅੰਧੁਲੇ ਖਬਰਿ ਨ ਪਈਆ ॥੨॥ਕੰਚਨ ਕੋਟੁ ਬਹੁ ਮਾਣਕਿ ਭਰਿਆ ਜਾਗੇ ਗਿਆਨ ਤਤਿ ਲਿਵ ਲਈਆ ॥ ਤਸਕਰ ਹੇਰੂ ਆਇ ਲੁਕਾਨੇ ਗੁਰ ਕੈ ਸਬਦਿ ਪਕੜਿ ਬੰਧਿ ਪਈਆ ॥੩॥ ਹਰਿ ਹਰਿ ਨਾਮੁ ਪੋਤੁ ਬੋਹਿਥਾ ਖੇਵਟੁ ਸਬਦੁ ਗੁਰੁ ਪਾਰਿ ਲੰਘਈਆ ॥ ਜਮੁ ਜਾਗਾਤੀ ਨੇੜਿ ਨ ਆਵੈ ਨਾ ਕੋ ਤਸਕਰੁ ਚੋਰੁ ਲਗਈਆ ॥੪॥ਹਰਿ ਗੁਣ ਗਾਵੈ ਸਦਾ ਦਿਨੁ ਰਾਤੀ ਮੈ ਹਰਿ ਜਸੁ ਕਹਤੇ ਅੰਤੁ ਨ ਲਹੀਆ ॥ ਗੁਰਮੁਖਿ ਮਨੂਆ ਇਕਤੁ ਘਰਿ ਆਵੈ ਮਿਲਉ ਗਪਾਲ ਨੀਸਾਨੁ ਬਜਈਆ ॥੫॥ ਨੈਨੀ ਦੇਖਿ ਦਰਸੁ ਮਨੁ ਤ੍ਰਿਪਤੈ ਸ੍ਰਵਨ ਬਾਣੀ ਗੁਰ ਸਬਦੁ ਸੁਣਈਆ ॥ ਸੁਨਿ ਸੁਨਿ ਆਤਮ ਦੇਵ ਹੈ ਭੀਨੇ ਰਸਿ ਰਸਿ ਰਾਮ ਗੋਪਾਲ ਰਵਈਆ ॥੬॥ਤ੍ਰੈ ਗੁਣ ਮਾਇਆ ਮੋਹਿ ਵਿਆਪੇ ਤੁਰੀਆ ਗੁਣੁ ਹੈ ਗੁਰਮੁਖਿ ਲਹੀਆ ॥ ਏਕ ਦ੍ਰਿਸਟਿ ਸਭ ਸਮ ਕਰਿ ਜਾਣੈ ਨਦਰੀ ਆਵੈ ਸਭੁ ਬ੍ਰਹਮੁ ਪਸਰਈਆ ॥੭॥ ਰਾਮ ਨਾਮੁ ਹੈ ਜੋਤਿ ਸਬਾਈ ਗੁਰਮੁਖਿ ਆਪੇ ਅਲਖੁ ਲਖਈਆ ॥ ਨਾਨਕ ਦੀਨ ਦਇਆਲ ਭਏ ਹੈ ਭਗਤਿ ਭਾਇ ਹਰਿ ਨਾਮਿ ਸਮਈਆ ॥੮॥੧॥੪॥
-
ਬਿਲਾਵਲੁ ਮਹਲਾ ੪ ॥ ਹਰਿ ਹਰਿ ਨਾਮੁ ਸੀਤਲ ਜਲੁ ਧਿਆਵਹੁ ਹਰਿ ਚੰਦਨ ਵਾਸੁ ਸੁਗੰਧ ਗੰਧਈਆ ॥ ਮਿਲਿ ਸਤਸੰਗਤਿ ਪਰਮ ਪਦੁ ਪਾਇਆ ਮੈ ਹਿਰਡ ਪਲਾਸ ਸੰਗਿ ਹਰਿ ਬੁਹੀਆ ॥੧॥ ਜਪਿ ਜਗੰਨਾਥ ਜਗਦੀਸ ਗੁਸਈਆ ॥ ਸਰਣਿ ਪਰੇ ਸੇਈ ਜਨ ਉਬਰੇ ਜਿਉ ਪ੍ਰਹਿਲਾਦ ਉਧਾਰਿ ਸਮਈਆ ॥੧॥ ਰਹਾਉ ॥ਭਾਰ ਅਠਾਰਹ ਮਹਿ ਚੰਦਨੁ ਊਤਮ ਚੰਦਨ ਨਿਕਟਿ ਸਭ ਚੰਦਨੁ ਹੁਈਆ ॥ ਸਾਕਤ ਕੂੜੇ ਊਭ ਸੁਕ ਹੂਏ ਮਨਿ ਅਭਿਮਾਨੁ ਵਿਛੁੜਿ ਦੂਰਿ ਗਈਆ ॥੨॥ਹਰਿ ਗਤਿ ਮਿਤਿ ਕਰਤਾ ਆਪੇ ਜਾਣੈ ਸਭ ਬਿਧਿ ਹਰਿ ਹਰਿ ਆਪਿ ਬਨਈਆ ॥ ਜਿਸੁ ਸਤਿਗੁਰੁ ਭੇਟੇ ਸੁ ਕੰਚਨੁ ਹੋਵੈ ਜੋ ਧੁਰਿ ਲਿਖਿਆ ਸੁ ਮਿਟੈ ਨ ਮਿਟਈਆ ॥੩॥ ਰਤਨ ਪਦਾਰਥ ਗੁਰਮਤਿ ਪਾਵੈ ਸਾਗਰ ਭਗਤਿ ਭੰਡਾਰ ਖੁਲ੍ਹ੍ਹਈਆ ॥ ਗੁਰ ਚਰਣੀ ਇਕ ਸਰਧਾ ਉਪਜੀ ਮੈ ਹਰਿ ਗੁਣ ਕਹਤੇ ਤ੍ਰਿਪਤਿ ਨ ਭਈਆ ॥੪॥ ਪਰਮ ਬੈਰਾਗੁ ਨਿਤ ਨਿਤ ਹਰਿ ਧਿਆਏ ਮੈ ਹਰਿ ਗੁਣ ਕਹਤੇ ਭਾਵਨੀ ਕਹੀਆ ॥ ਬਾਰ ਬਾਰ ਖਿਨੁ ਖਿਨੁ ਪਲੁ ਕਹੀਐ ਹਰਿ ਪਾਰੁ ਨ ਪਾਵੈ ਪਰੈ ਪਰਈਆ ॥੫॥ਸਾਸਤ ਬੇਦ ਪੁਰਾਣ ਪੁਕਾਰਹਿ ਧਰਮੁ ਕਰਹੁ ਖਟੁ ਕਰਮ ਦ੍ਰਿੜਈਆ ॥ ਮਨਮੁਖ ਪਾਖੰਡਿ ਭਰਮਿ ਵਿਗੂਤੇ ਲੋਭ ਲਹਰਿ ਨਾਵ ਭਾਰਿ ਬੁਡਈਆ ॥੬॥ ਨਾਮੁ ਜਪਹੁ ਨਾਮੇ ਗਤਿ ਪਾਵਹੁ ਸਿਮ੍ਰਿਤਿ ਸਾਸਤ੍ਰ ਨਾਮੁ ਦ੍ਰਿੜਈਆ ॥ ਹਉਮੈ ਜਾਇ ਤ ਨਿਰਮਲੁ ਹੋਵੈ ਗੁਰਮੁਖਿ ਪਰਚੈ ਪਰਮ ਪਦੁ ਪਈਆ ॥੭॥ ਇਹੁ ਜਗੁ ਵਰਨੁ ਰੂਪੁ ਸਭੁ ਤੇਰਾ ਜਿਤੁ ਲਾਵਹਿ ਸੇ ਕਰਮ ਕਮਈਆ ॥ ਨਾਨਕ ਜੰਤ ਵਜਾਏ ਵਾਜਹਿ ਜਿਤੁ ਭਾਵੈ ਤਿਤੁ ਰਾਹਿ ਚਲਈਆ ॥੮॥੨॥੫॥