HOME
RAAG INDEX
Scroll
page 834
ਬਿਲਾਵਲੁ ਮਹਲਾ ੪ ॥ ਗੁਰਮੁਖਿ ਅਗਮ ਅਗੋਚਰੁ ਧਿਆਇਆ ਹਉ ਬਲਿ ਬਲਿ ਸਤਿਗੁਰ ਸਤਿ ਪੁਰਖਈਆ ॥ ਰਾਮ ਨਾਮੁ ਮੇਰੈ ਪ੍ਰਾਣਿ ਵਸਾਏ ਸਤਿਗੁਰ ਪਰਸਿ ਹਰਿ ਨਾਮਿ ਸਮਈਆ ॥੧॥ ਜਨ ਕੀ ਟੇਕ ਹਰਿ ਨਾਮੁ ਟਿਕਈਆ ॥ ਸਤਿਗੁਰ ਕੀ ਧਰ ਲਾਗਾ ਜਾਵਾ ਗੁਰ ਕਿਰਪਾ ਤੇ ਹਰਿ ਦਰੁ ਲਹੀਆ ॥੧॥ ਰਹਾਉ ॥ਇਹੁ ਸਰੀਰੁ ਕਰਮ ਕੀ ਧਰਤੀ ਗੁਰਮੁਖਿ ਮਥਿ ਮਥਿ ਤਤੁ ਕਢਈਆ ॥ ਲਾਲੁ ਜਵੇਹਰ ਨਾਮੁ ਪ੍ਰਗਾਸਿਆ ਭਾਂਡੈ ਭਾਉ ਪਵੈ ਤਿਤੁ ਅਈਆ ॥੨॥ਦਾਸਨਿ ਦਾਸ ਦਾਸ ਹੋਇ ਰਹੀਐ ਜੋ ਜਨ ਰਾਮ ਭਗਤ ਨਿਜ ਭਈਆ ॥ ਮਨੁ ਬੁਧਿ ਅਰਪਿ ਧਰਉ ਗੁਰ ਆਗੈ ਗੁਰ ਪਰਸਾਦੀ ਮੈ ਅਕਥੁ ਕਥਈਆ ॥੩॥ ਮਨਮੁਖ ਮਾਇਆ ਮੋਹਿ ਵਿਆਪੇ ਇਹੁ ਮਨੁ ਤ੍ਰਿਸਨਾ ਜਲਤ ਤਿਖਈਆ ॥ ਗੁਰਮਤਿ ਨਾਮੁ ਅੰਮ੍ਰਿਤ ਜਲੁ ਪਾਇਆ ਅਗਨਿ ਬੁਝੀ ਗੁਰ ਸਬਦਿ ਬੁਝਈਆ ॥੪॥ਇਹੁ ਮਨੁ ਨਾਚੈ ਸਤਿਗੁਰ ਆਗੈ ਅਨਹਦ ਸਬਦ ਧੁਨਿ ਤੂਰ ਵਜਈਆ ॥ ਹਰਿ ਹਰਿ ਉਸਤਤਿ ਕਰੈ ਦਿਨੁ ਰਾਤੀ ਰਖਿ ਰਖਿ ਚਰਣ ਹਰਿ ਤਾਲ ਪੂਰਈਆ ॥੫॥ ਹਰਿ ਕੈ ਰੰਗਿ ਰਤਾ ਮਨੁ ਗਾਵੈ ਰਸਿ ਰਸਾਲ ਰਸਿ ਸਬਦੁ ਰਵਈਆ ॥ ਨਿਜ ਘਰਿ ਧਾਰ ਚੁਐ ਅਤਿ ਨਿਰਮਲ ਜਿਨਿ ਪੀਆ ਤਿਨ ਹੀ ਸੁਖੁ ਲਹੀਆ ॥੬॥ ਮਨਹਠਿ ਕਰਮ ਕਰੈ ਅਭਿਮਾਨੀ ਜਿਉ ਬਾਲਕ ਬਾਲੂ ਘਰ ਉਸਰਈਆ ॥ ਆਵੈ ਲਹਰਿ ਸਮੁੰਦ ਸਾਗਰ ਕੀ ਖਿਨ ਮਹਿ ਭਿੰਨ ਭਿੰਨ ਢਹਿ ਪਈਆ ॥੭॥ ਹਰਿ ਸਰੁ ਸਾਗਰੁ ਹਰਿ ਹੈ ਆਪੇ ਇਹੁ ਜਗੁ ਹੈ ਸਭੁ ਖੇਲੁ ਖੇਲਈਆ ॥ ਜਿਉ ਜਲ ਤਰੰਗ ਜਲੁ ਜਲਹਿ ਸਮਾਵਹਿ ਨਾਨਕ ਆਪੇ ਆਪਿ ਰਮਈਆ ॥੮॥੩॥੬॥