page 835
-
ਬਿਲਾਵਲੁ ਮਹਲਾ ੪ ॥ ਸਤਿਗੁਰੁ ਪਰਚੈ ਮਨਿ ਮੁੰਦ੍ਰਾ ਪਾਈ ਗੁਰ ਕਾ ਸਬਦੁ ਤਨਿ ਭਸਮ ਦ੍ਰਿੜਈਆ ॥ ਅਮਰ ਪਿੰਡ ਭਏ ਸਾਧੂ ਸੰਗਿ ਜਨਮ ਮਰਣ ਦੋਊ ਮਿਟਿ ਗਈਆ ॥੧॥ ਮੇਰੇ ਮਨ ਸਾਧਸੰਗਤਿ ਮਿਲਿ ਰਹੀਆ ॥ ਕ੍ਰਿਪਾ ਕਰਹੁ ਮਧਸੂਦਨ ਮਾਧਉ ਮੈ ਖਿਨੁ ਖਿਨੁ ਸਾਧੂ ਚਰਣ ਪਖਈਆ ॥੧॥ ਰਹਾਉ ॥ਤਜੈ ਗਿਰਸਤੁ ਭਇਆ ਬਨ ਵਾਸੀ ਇਕੁ ਖਿਨੁ ਮਨੂਆ ਟਿਕੈ ਨ ਟਿਕਈਆ ॥ ਧਾਵਤੁ ਧਾਇ ਤਦੇ ਘਰਿ ਆਵੈ ਹਰਿ ਹਰਿ ਸਾਧੂ ਸਰਣਿ ਪਵਈਆ ॥੨॥ਧੀਆ ਪੂਤ ਛੋਡਿ ਸੰਨਿਆਸੀ ਆਸਾ ਆਸ ਮਨਿ ਬਹੁਤੁ ਕਰਈਆ ॥ ਆਸਾ ਆਸ ਕਰੈ ਨਹੀ ਬੂਝੈ ਗੁਰ ਕੈ ਸਬਦਿ ਨਿਰਾਸ ਸੁਖੁ ਲਹੀਆ ॥੩॥ ਉਪਜੀ ਤਰਕ ਦਿਗੰਬਰੁ ਹੋਆ ਮਨੁ ਦਹ ਦਿਸ ਚਲਿ ਚਲਿ ਗਵਨੁ ਕਰਈਆ ॥ ਪ੍ਰਭਵਨੁ ਕਰੈ ਬੂਝੈ ਨਹੀ ਤ੍ਰਿਸਨਾ ਮਿਲਿ ਸੰਗਿ ਸਾਧ ਦਇਆ ਘਰੁ ਲਹੀਆ ॥੪॥ ਆਸਣ ਸਿਧ ਸਿਖਹਿ ਬਹੁਤੇਰੇ ਮਨਿ ਮਾਗਹਿ ਰਿਧਿ ਸਿਧਿ ਚੇਟਕ ਚੇਟਕਈਆ ॥ ਤ੍ਰਿਪਤਿ ਸੰਤੋਖੁ ਮਨਿ ਸਾਂਤਿ ਨ ਆਵੈ ਮਿਲਿ ਸਾਧੂ ਤ੍ਰਿਪਤਿ ਹਰਿ ਨਾਮਿ ਸਿਧਿ ਪਈਆ ॥੫॥ ਅੰਡਜ ਜੇਰਜ ਸੇਤਜ ਉਤਭੁਜ ਸਭਿ ਵਰਨ ਰੂਪ ਜੀਅ ਜੰਤ ਉਪਈਆ ॥ ਸਾਧੂ ਸਰਣਿ ਪਰੈ ਸੋ ਉਬਰੈ ਖਤ੍ਰੀ ਬ੍ਰਾਹਮਣੁ ਸੂਦੁ ਵੈਸੁ ਚੰਡਾਲੁ ਚੰਡਈਆ ॥੬॥ ਨਾਮਾ ਜੈਦੇਉ ਕੰਬੀਰੁ ਤ੍ਰਿਲੋਚਨੁ ਅਉਜਾਤਿ ਰਵਿਦਾਸੁ ਚਮਿਆਰੁ ਚਮਈਆ ॥ ਜੋ ਜੋ ਮਿਲੈ ਸਾਧੂ ਜਨ ਸੰਗਤਿ ਧਨੁ ਧੰਨਾ ਜਟੁ ਸੈਣੁ ਮਿਲਿਆ ਹਰਿ ਦਈਆ ॥੭॥ ਸੰਤ ਜਨਾ ਕੀ ਹਰਿ ਪੈਜ ਰਖਾਈ ਭਗਤਿ ਵਛਲੁ ਅੰਗੀਕਾਰੁ ਕਰਈਆ ॥ ਨਾਨਕ ਸਰਣਿ ਪਰੇ ਜਗਜੀਵਨ ਹਰਿ ਹਰਿ ਕਿਰਪਾ ਧਾਰਿ ਰਖਈਆ ॥੮॥੪॥੭॥
-
ਬਿਲਾਵਲੁ ਮਹਲਾ ੪ ॥ ਅੰਤਰਿ ਪਿਆਸ ਉਠੀ ਪ੍ਰਭ ਕੇਰੀ ਸੁਣਿ ਗੁਰ ਬਚਨ ਮਨਿ ਤੀਰ ਲਗਈਆ ॥ ਮਨ ਕੀ ਬਿਰਥਾ ਮਨ ਹੀ ਜਾਣੈ ਅਵਰੁ ਕਿ ਜਾਣੈ ਕੋ ਪੀਰ ਪਰਈਆ ॥੧॥ ਰਾਮ ਗੁਰਿ ਮੋਹਨਿ ਮੋਹਿ ਮਨੁ ਲਈਆ ॥ ਹਉ ਆਕਲ ਬਿਕਲ ਭਈ ਗੁਰ ਦੇਖੇ ਹਉ ਲੋਟ ਪੋਟ ਹੋਇ ਪਈਆ ॥੧॥ ਰਹਾਉ ॥ਹਉ ਨਿਰਖਤ ਫਿਰਉ ਸਭਿ ਦੇਸ ਦਿਸੰਤਰ ਮੈ ਪ੍ਰਭ ਦੇਖਨ ਕੋ ਬਹੁਤੁ ਮਨਿ ਚਈਆ ॥ ਮਨੁ ਤਨੁ ਕਾਟਿ ਦੇਉ ਗੁਰ ਆਗੈ ਜਿਨਿ ਹਰਿ ਪ੍ਰਭ ਮਾਰਗੁ ਪੰਥੁ ਦਿਖਈਆ ॥੨॥ਕੋਈ ਆਣਿ ਸਦੇਸਾ ਦੇਇ ਪ੍ਰਭ ਕੇਰਾ ਰਿਦ ਅੰਤਰਿ ਮਨਿ ਤਨਿ ਮੀਠ ਲਗਈਆ ॥ ਮਸਤਕੁ ਕਾਟਿ ਦੇਉ ਚਰਣਾ ਤਲਿ ਜੋ ਹਰਿ ਪ੍ਰਭੁ ਮੇਲੇ ਮੇਲਿ ਮਿਲਈਆ ॥੩॥ ਚਲੁ ਚਲੁ ਸਖੀ ਹਮ ਪ੍ਰਭੁ ਪਰਬੋਧਹ ਗੁਣ ਕਾਮਣ ਕਰਿ ਹਰਿ ਪ੍ਰਭੁ ਲਹੀਆ ॥ ਭਗਤਿ ਵਛਲੁ ਉਆ ਕੋ ਨਾਮੁ ਕਹੀਅਤੁ ਹੈ ਸਰਣਿ ਪ੍ਰਭੂ ਤਿਸੁ ਪਾਛੈ ਪਈਆ ॥੪॥ਖਿਮਾ ਸੀਗਾਰ ਕਰੇ ਪ੍ਰਭ ਖੁਸੀਆ ਮਨਿ ਦੀਪਕ ਗੁਰ ਗਿਆਨੁ ਬਲਈਆ ॥ ਰਸਿ ਰਸਿ ਭੋਗ ਕਰੇ ਪ੍ਰਭੁ ਮੇਰਾ ਹਮ ਤਿਸੁ ਆਗੈ ਜੀਉ ਕਟਿ ਕਟਿ ਪਈਆ ॥੫॥ ਹਰਿ ਹਰਿ ਹਾਰੁ ਕੰਠਿ ਹੈ ਬਨਿਆ ਮਨੁ ਮੋਤੀਚੂਰੁ ਵਡ ਗਹਨ ਗਹਨਈਆ ॥ ਹਰਿ ਹਰਿ ਸਰਧਾ ਸੇਜ ਵਿਛਾਈ ਪ੍ਰਭੁ ਛੋਡਿ ਨ ਸਕੈ ਬਹੁਤੁ ਮਨਿ ਭਈਆ ॥੬॥ ਕਹੈ ਪ੍ਰਭੁ ਅਵਰੁ ਅਵਰੁ ਕਿਛੁ ਕੀਜੈ ਸਭੁ ਬਾਦਿ ਸੀਗਾਰੁ ਫੋਕਟ ਫੋਕਟਈਆ ॥ ਕੀਓ ਸੀਗਾਰੁ ਮਿਲਣ ਕੈ ਤਾਈ ਪ੍ਰਭੁ ਲੀਓ ਸੁਹਾਗਨਿ ਥੂਕ ਮੁਖਿ ਪਈਆ ॥੭॥ ਹਮ ਚੇਰੀ ਤੂ ਅਗਮ ਗੁਸਾਈ ਕਿਆ ਹਮ ਕਰਹ ਤੇਰੈ ਵਸਿ ਪਈਆ ॥ ਦਇਆ ਦੀਨ ਕਰਹੁ ਰਖਿ ਲੇਵਹੁ ਨਾਨਕ ਹਰਿ ਗੁਰ ਸਰਣਿ ਸਮਈਆ ॥੮॥੫॥੮॥