HOME
RAAG INDEX
Scroll
page 836
ਬਿਲਾਵਲੁ ਮਹਲਾ ੪ ॥ ਮੈ ਮਨਿ ਤਨਿ ਪ੍ਰੇਮੁ ਅਗਮ ਠਾਕੁਰ ਕਾ ਖਿਨੁ ਖਿਨੁ ਸਰਧਾ ਮਨਿ ਬਹੁਤੁ ਉਠਈਆ ॥ ਗੁਰ ਦੇਖੇ ਸਰਧਾ ਮਨ ਪੂਰੀ ਜਿਉ ਚਾਤ੍ਰਿਕ ਪ੍ਰਿਉ ਪ੍ਰਿਉ ਬੂੰਦ ਮੁਖਿ ਪਈਆ ॥੧॥ ਮਿਲੁ ਮਿਲੁ ਸਖੀ ਹਰਿ ਕਥਾ ਸੁਨਈਆ ॥ ਸਤਿਗੁਰੁ ਦਇਆ ਕਰੇ ਪ੍ਰਭੁ ਮੇਲੇ ਮੈ ਤਿਸੁ ਆਗੈ ਸਿਰੁ ਕਟਿ ਕਟਿ ਪਈਆ ॥੧॥ ਰਹਾਉ ॥ਰੋਮਿ ਰੋਮਿ ਮਨਿ ਤਨਿ ਇਕ ਬੇਦਨ ਮੈ ਪ੍ਰਭ ਦੇਖੇ ਬਿਨੁ ਨੀਦ ਨ ਪਈਆ ॥ ਬੈਦਕ ਨਾਟਿਕ ਦੇਖਿ ਭੁਲਾਨੇ ਮੈ ਹਿਰਦੈ ਮਨਿ ਤਨਿ ਪ੍ਰੇਮ ਪੀਰ ਲਗਈਆ ॥੨॥ਹਉ ਖਿਨੁ ਪਲੁ ਰਹਿ ਨ ਸਕਉ ਬਿਨੁ ਪ੍ਰੀਤਮ ਜਿਉ ਬਿਨੁ ਅਮਲੈ ਅਮਲੀ ਮਰਿ ਗਈਆ ॥ ਜਿਨ ਕਉ ਪਿਆਸ ਹੋਇ ਪ੍ਰਭ ਕੇਰੀ ਤਿਨ੍ਹ੍ਹ ਅਵਰੁ ਨ ਭਾਵੈ ਬਿਨੁ ਹਰਿ ਕੋ ਦੁਈਆ ॥੩॥ ਕੋਈ ਆਨਿ ਆਨਿ ਮੇਰਾ ਪ੍ਰਭੂ ਮਿਲਾਵੈ ਹਉ ਤਿਸੁ ਵਿਟਹੁ ਬਲਿ ਬਲਿ ਘੁਮਿ ਗਈਆ ॥ ਅਨੇਕ ਜਨਮ ਕੇ ਵਿਛੁੜੇ ਜਨ ਮੇਲੇ ਜਾ ਸਤਿ ਸਤਿ ਸਤਿਗੁਰ ਸਰਣਿ ਪਵਈਆ ॥੪॥ਸੇਜ ਏਕ ਏਕੋ ਪ੍ਰਭੁ ਠਾਕੁਰੁ ਮਹਲੁ ਨ ਪਾਵੈ ਮਨਮੁਖ ਭਰਮਈਆ ॥ ਗੁਰੁ ਗੁਰੁ ਕਰਤ ਸਰਣਿ ਜੇ ਆਵੈ ਪ੍ਰਭੁ ਆਇ ਮਿਲੈ ਖਿਨੁ ਢੀਲ ਨ ਪਈਆ ॥੫॥ ਕਰਿ ਕਰਿ ਕਿਰਿਆਚਾਰ ਵਧਾਏ ਮਨਿ ਪਾਖੰਡ ਕਰਮੁ ਕਪਟ ਲੋਭਈਆ ॥ ਬੇਸੁਆ ਕੈ ਘਰਿ ਬੇਟਾ ਜਨਮਿਆ ਪਿਤਾ ਤਾਹਿ ਕਿਆ ਨਾਮੁ ਸਦਈਆ ॥੬॥ਪੂਰਬ ਜਨਮਿ ਭਗਤਿ ਕਰਿ ਆਏ ਗੁਰਿ ਹਰਿ ਹਰਿ ਹਰਿ ਹਰਿ ਭਗਤਿ ਜਮਈਆ ॥ ਭਗਤਿ ਭਗਤਿ ਕਰਤੇ ਹਰਿ ਪਾਇਆ ਜਾ ਹਰਿ ਹਰਿ ਹਰਿ ਹਰਿ ਨਾਮਿ ਸਮਈਆ ॥੭॥ ਪ੍ਰਭਿ ਆਣਿ ਆਣਿ ਮਹਿੰਦੀ ਪੀਸਾਈ ਆਪੇ ਘੋਲਿ ਘੋਲਿ ਅੰਗਿ ਲਈਆ ॥ ਜਿਨ ਕਉ ਠਾਕੁਰਿ ਕਿਰਪਾ ਧਾਰੀ ਬਾਹ ਪਕਰਿ ਨਾਨਕ ਕਢਿ ਲਈਆ ॥੮॥੬॥੨॥੧॥੬॥੯॥