page 837
-
ਰਾਗੁ ਬਿਲਾਵਲੁ ਮਹਲਾ ੫ ਅਸਟਪਦੀ ਘਰੁ ੧੨ ੴ ਸਤਿਗੁਰ ਪ੍ਰਸਾਦਿ ॥ ਉਪਮਾ ਜਾਤ ਨ ਕਹੀ ਮੇਰੇ ਪ੍ਰਭ ਕੀ ਉਪਮਾ ਜਾਤ ਨ ਕਹੀ ॥ ਤਜਿ ਆਨ ਸਰਣਿ ਗਹੀ ॥੧॥ ਰਹਾਉ ॥ ਪ੍ਰਭ ਚਰਨ ਕਮਲ ਅਪਾਰ ॥ ਹਉ ਜਾਉ ਸਦ ਬਲਿਹਾਰ ॥ ਮਨਿ ਪ੍ਰੀਤਿ ਲਾਗੀ ਤਾਹਿ ॥ ਤਜਿ ਆਨ ਕਤਹਿ ਨ ਜਾਹਿ ॥੧॥ ਹਰਿ ਨਾਮ ਰਸਨਾ ਕਹਨ ॥ ਮਲ ਪਾਪ ਕਲਮਲ ਦਹਨ ॥ ਚੜਿ ਨਾਵ ਸੰਤ ਉਧਾਰਿ ॥ ਭੈ ਤਰੇ ਸਾਗਰ ਪਾਰਿ ॥੨॥ ਮਨਿ ਡੋਰਿ ਪ੍ਰੇਮ ਪਰੀਤਿ ॥ ਇਹ ਸੰਤ ਨਿਰਮਲ ਰੀਤਿ ॥ ਤਜਿ ਗਏ ਪਾਪ ਬਿਕਾਰ ॥ ਹਰਿ ਮਿਲੇ ਪ੍ਰਭ ਨਿਰੰਕਾਰ ॥੩॥ ਪ੍ਰਭ ਪੇਖੀਐ ਬਿਸਮਾਦ ॥ ਚਖਿ ਅਨਦ ਪੂਰਨ ਸਾਦ ॥ ਨਹ ਡੋਲੀਐ ਇਤ ਊਤ ॥ਪ੍ਰਭ ਬਸੇ ਹਰਿ ਹਰਿ ਚੀਤ ॥੪॥ ਤਿਨ੍ਹ੍ਹ ਨਾਹਿ ਨਰਕ ਨਿਵਾਸੁ ॥ ਨਿਤ ਸਿਮਰਿ ਪ੍ਰਭ ਗੁਣਤਾਸੁ ॥ ਤੇ ਜਮੁ ਨ ਪੇਖਹਿ ਨੈਨ ॥ ਸੁਨਿ ਮੋਹੇ ਅਨਹਤ ਬੈਨ ॥੫॥ ਹਰਿ ਸਰਣਿ ਸੂਰ ਗੁਪਾਲ ॥ ਪ੍ਰਭ ਭਗਤ ਵਸਿ ਦਇਆਲ ॥ ਹਰਿ ਨਿਗਮ ਲਹਹਿ ਨ ਭੇਵ ॥ ਨਿਤ ਕਰਹਿ ਮੁਨਿ ਜਨ ਸੇਵ ॥੬॥ ਦੁਖ ਦੀਨ ਦਰਦ ਨਿਵਾਰ ॥ ਜਾ ਕੀ ਮਹਾ ਬਿਖੜੀ ਕਾਰ ॥ ਤਾ ਕੀ ਮਿਤਿ ਨ ਜਾਨੈ ਕੋਇ ॥ ਜਲਿ ਥਲਿ ਮਹੀਅਲਿ ਸੋਇ ॥੭॥ ਕਰਿ ਬੰਦਨਾ ਲਖ ਬਾਰ ॥ ਥਕਿ ਪਰਿਓ ਪ੍ਰਭ ਦਰਬਾਰ ॥ ਪ੍ਰਭ ਕਰਹੁ ਸਾਧੂ ਧੂਰਿ ॥ ਨਾਨਕ ਮਨਸਾ ਪੂਰਿ ॥੮॥੧॥
-
ਬਿਲਾਵਲੁ ਮਹਲਾ ੫ ॥ ਪ੍ਰਭ ਜਨਮ ਮਰਨ ਨਿਵਾਰਿ ॥ ਹਾਰਿ ਪਰਿਓ ਦੁਆਰਿ ॥ ਗਹਿ ਚਰਨ ਸਾਧੂ ਸੰਗ ॥ ਮਨ ਮਿਸਟ ਹਰਿ ਹਰਿ ਰੰਗ ॥ ਕਰਿ ਦਇਆ ਲੇਹੁ ਲੜਿ ਲਾਇ ॥ ਨਾਨਕਾ ਨਾਮੁ ਧਿਆਇ ॥੧॥ ਦੀਨਾ ਨਾਥ ਦਇਆਲ ਮੇਰੇ ਸੁਆਮੀ ਦੀਨਾ ਨਾਥ ਦਇਆਲ ॥ ਜਾਚਉ ਸੰਤ ਰਵਾਲ ॥੧॥ ਰਹਾਉ ॥ਸੰਸਾਰੁ ਬਿਖਿਆ ਕੂਪ ॥ ਤਮ ਅਗਿਆਨ ਮੋਹਤ ਘੂਪ ॥ ਗਹਿ ਭੁਜਾ ਪ੍ਰਭ ਜੀ ਲੇਹੁ ॥ ਹਰਿ ਨਾਮੁ ਅਪੁਨਾ ਦੇਹੁ ॥ ਪ੍ਰਭ ਤੁਝ ਬਿਨਾ ਨਹੀ ਠਾਉ ॥ ਨਾਨਕਾ ਬਲਿ ਬਲਿ ਜਾਉ ॥੨॥ਲੋਭਿ ਮੋਹਿ ਬਾਧੀ ਦੇਹ ॥ ਬਿਨੁ ਭਜਨ ਹੋਵਤ ਖੇਹ ॥ ਜਮਦੂਤ ਮਹਾ ਭਇਆਨ ॥ਚਿਤ ਗੁਪਤ ਕਰਮਹਿ ਜਾਨ ॥ ਦਿਨੁ ਰੈਨਿ ਸਾਖਿ ਸੁਨਾਇ ॥ ਨਾਨਕਾ ਹਰਿ ਸਰਨਾਇ ॥੩॥ ਭੈ ਭੰਜਨਾ ਮੁਰਾਰਿ ॥ ਕਰਿ ਦਇਆ ਪਤਿਤ ਉਧਾਰਿ ॥ ਮੇਰੇ ਦੋਖ ਗਨੇ ਨ ਜਾਹਿ ॥ ਹਰਿ ਬਿਨਾ ਕਤਹਿ ਸਮਾਹਿ ॥ ਗਹਿ ਓਟ ਚਿਤਵੀ ਨਾਥ ॥ ਨਾਨਕਾ ਦੇ ਰਖੁ ਹਾਥ ॥੪॥ ਹਰਿ ਗੁਣ ਨਿਧੇ ਗੋਪਾਲ ॥ ਸਰਬ ਘਟ ਪ੍ਰਤਿਪਾਲ ॥ ਮਨਿ ਪ੍ਰੀਤਿ ਦਰਸਨ ਪਿਆਸ ॥ ਗੋਬਿੰਦ ਪੂਰਨ ਆਸ ॥ ਇਕ ਨਿਮਖ ਰਹਨੁ ਨ ਜਾਇ ॥ ਵਡ ਭਾਗਿ ਨਾਨਕ ਪਾਇ ॥੫॥ਪ੍ਰਭ ਤੁਝ ਬਿਨਾ ਨਹੀ ਹੋਰ ॥ ਮਨਿ ਪ੍ਰੀਤਿ ਚੰਦ ਚਕੋਰ ॥ ਜਿਉ ਮੀਨ ਜਲ ਸਿਉ ਹੇਤੁ ॥ ਅਲਿ ਕਮਲ ਭਿੰਨੁ ਨ ਭੇਤੁ ॥ ਜਿਉ ਚਕਵੀ ਸੂਰਜ ਆਸ ॥ ਨਾਨਕ ਚਰਨ ਪਿਆਸ ॥੬॥ਜਿਉ ਤਰੁਨਿ ਭਰਤ ਪਰਾਨ ॥ ਜਿਉ ਲੋਭੀਐ ਧਨੁ ਦਾਨੁ ॥ ਜਿਉ ਦੂਧ ਜਲਹਿ ਸੰਜੋਗੁ ॥ ਜਿਉ ਮਹਾ ਖੁਧਿਆਰਥ ਭੋਗੁ ॥ ਜਿਉ ਮਾਤ ਪੂਤਹਿ ਹੇਤੁ ॥ ਹਰਿ ਸਿਮਰਿ ਨਾਨਕ ਨੇਤ ॥੭॥ ਜਿਉ ਦੀਪ ਪਤਨ ਪਤੰਗ ॥ ਜਿਉ ਚੋਰੁ ਹਿਰਤ ਨਿਸੰਗ ॥ ਮੈਗਲਹਿ ਕਾਮੈ ਬੰਧੁ ॥ ਜਿਉ ਗ੍ਰਸਤ ਬਿਖਈ ਧੰਧੁ ॥ ਜਿਉ ਜੂਆਰ ਬਿਸਨੁ ਨ ਜਾਇ ॥ ਹਰਿ ਨਾਨਕ ਇਹੁ ਮਨੁ ਲਾਇ ॥੮॥ਕੁਰੰਕ ਨਾਦੈ ਨੇਹੁ ॥ ਚਾਤ੍ਰਿਕੁ ਚਾਹਤ ਮੇਹੁ ॥ ਜਨ ਜੀਵਨਾ ਸਤਸੰਗਿ ॥ ਗੋਬਿਦੁ ਭਜਨਾ ਰੰਗਿ ॥ ਰਸਨਾ ਬਖਾਨੈ ਨਾਮੁ ॥ ਨਾਨਕ ਦਰਸਨ ਦਾਨੁ ॥੯॥ ਗੁਨ ਗਾਇ ਸੁਨਿ ਲਿਖਿ ਦੇਇ ॥ ਸੋ ਸਰਬ ਫਲ ਹਰਿ ਲੇਇ ॥ ਕੁਲ ਸਮੂਹ ਕਰਤ ਉਧਾਰੁ ॥ ਸੰਸਾਰੁ ਉਤਰਸਿ ਪਾਰਿ ॥ ਹਰਿ ਚਰਨ ਬੋਹਿਥ ਤਾਹਿ ॥ ਮਿਲਿ ਸਾਧਸੰਗਿ ਜਸੁ ਗਾਹਿ ॥ ਹਰਿ ਪੈਜ ਰਖੈ ਮੁਰਾਰਿ ॥ ਹਰਿ ਨਾਨਕ ਸਰਨਿ ਦੁਆਰਿ ॥੧੦॥੨॥